Claim
ਅੱਜ ਯਾਨੀ 3 ਨਵੰਬਰ ਨੂੰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰੈਲੀ ਵਿੱਚ ਗੋਲੀਬਾਰੀ ਹੋਈ ਸੀ, ਜਿਸ ਵਿੱਚ ਉਹ ਜ਼ਖ਼ਮੀ ਹੋ ਗਏ ਸਨ। ਹਾਲਾਂਕਿ ਉਹਨਾਂ ਨੂੰ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਇਮਰਾਨ ਖਾਨ ਦੀ ਇਕ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ, ਜਿਸ ‘ਚ ਉਹ ਬੈੱਡ ‘ਤੇ ਦੋਵੇਂ ਹੱਥ ਉੱਪਰ ਚੁੱਕ ਕੇ ਲੇਟੇ ਹੋਏ ਨਜ਼ਰ ਆ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਮਰਾਨ ਖਾਨ ਦੀ ਇਹ ਤਸਵੀਰ ਅੱਜ ਉਨ੍ਹਾਂ ‘ਤੇ ਹੋਏ ਹਮਲੇ ਤੋਂ ਬਾਅਦ ਦੀ ਹੈ। ਕਈ ਮੀਡਿਆ ਸੰਸਥਾਵਾਂ ਨੇ ਵੀ ਇਸ ਫੋਟੋ ਨੂੰ ਸ਼ੇਅਰ ਕੀਤਾ ਹੈ।

Fact
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਮਰਾਨ ਖਾਨ ਦੀ ਇਹ ਤਸਵੀਰ 2014 ਦੀ ਹੈ। ਗੂਗਲ ਰਿਵਰਸ ਇਮੇਜ ਸਰਚ ਨਾਲ ਖੋਜ ਕਰਨ ‘ਤੇ, ਸਾਨੂੰ ਅਗਸਤ 2014 ਵਿੱਚ ਪ੍ਰਕਾਸ਼ਿਤ ਦ ਹਿੰਦੂ ਦਾ ਇੱਕ ਲੇਖ ਮਿਲਿਆ, ਜਿਸ ਵਿੱਚ ਵਾਇਰਲ ਤਸਵੀਰ ਮੌਜੂਦ ਹੈ।
ਇਸ ਤਸਵੀਰ ਨੂੰ ਇਮਰਾਨ ਖਾਨ ਨੇ ਖੁਦ 17 ਅਗਸਤ 2014 ਨੂੰ ਟਵੀਟ ਕੀਤਾ ਸੀ। ਉਸ ਸਮੇਂ ਇਮਰਾਨ ਪਾਕਿਸਤਾਨ ‘ਚ ਵਿਰੋਧੀ ਧਿਰ ਦੇ ਨੇਤਾ ਵਜੋਂ ਨਵਾਜ਼ ਸ਼ਰੀਫ ਦੀ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ ਅਤੇ ਧਰਨੇ ‘ਤੇ ਬੈਠੇ ਸਨ।
ਵਾਇਰਲ ਤਸਵੀਰ ਵਰਗੀਆਂ ਕੁਝ ਹੋਰ ਤਸਵੀਰਾਂ 17 ਅਗਸਤ 2014 ਨੂੰ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਦੇ ਟਵਿੱਟਰ ਹੈਂਡਲ ‘ਤੇ ਵੀ ਪੋਸਟ ਕੀਤੀਆਂ ਗਈਆਂ ਸਨ।
ਸਾਡੀ ਜਾਂਚ ਵਿਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਇਹ ਤਸਵੀਰ ਇਮਰਾਨ ਖਾਨ ‘ਤੇ ਹੋਏ ਹਮਲੇ ਦੀ ਨਹੀਂ ਹੈ। ਉਨ੍ਹਾਂ ਦੀ ਪੁਰਾਣੀ ਤਸਵੀਰ ਨੂੰ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: False
Our Sources
Report on Imran Khan’s protest by The Hindu, dated 17th August 2014
Tweet by Imran Khan dated 17th August 2014
ਜੇਕਰ ਤੁਹਾਨੂੰ ਇਹ ਫੈਕਟ ਚੈਕ ਪਸੰਦ ਆਇਆ ਤਾਂ ਤੁਸੀਂ ਇਸ ਤਰ੍ਹਾਂ ਦੇ ਹੋਰ ਫੈਕਟ ਚੈਕ ਪੜ੍ਹਨਾ ਚਾਹੁੰਦੇ ਹੋ ਤਾਂ ਇੱਥੇ ਕਲਿੱਕ ਕਰੋ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ