ਸ਼ਨੀਵਾਰ, ਜੂਨ 15, 2024
ਸ਼ਨੀਵਾਰ, ਜੂਨ 15, 2024

HomeFact CheckViralਕੀ ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਹਾਲ ਹੀ ਵਿੱਚ ਜਿੱਤਿਆ ਵਰਲਡ...

ਕੀ ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਹਾਲ ਹੀ ਵਿੱਚ ਜਿੱਤਿਆ ਵਰਲਡ ਕੱਪ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡਿਆ ਤੇ ਇਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਭਾਰਤੀ ਹਾਕੀ ਟੀਮ ਦੇ ਦੋ ਖਿਡਾਰੀ ਹਰਜੀਤ ਸਿੰਘ ਅਤੇ ਮਨਦੀਪ ਸਿੰਘ ਨੂੰ ਭਾਰਤ ਦਾ ਝੰਡਾ ਹੱਥ ਵਿੱਚ ਫੜ੍ਹਕੇ ਜਸ਼ਨ ਮਨਾਉਂਦੇ ਦੇਖਿਆ ਜਾ ਸਕਦਾ ਹੈ। ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਜੂਨੀਅਰ ਹਾਕੀ ਟੀਮ ਨੇ ਵਰਲਡ ਕੱਪ ਜਿੱਤ ਲਿਆ ਹੈ ਅਤੇ ਮੈਚ ਵਿੱਚ ਦੋਵੇਂ ਗੋਲ ਸਿੱਖ ਖਿਡਾਰੀਆਂ ਨੇ ਕੀਤੇ। ਇਸ ਦੇ ਨਾਲ ਹੀ ਮੀਡਿਆ ਤੇ ਤੰਜ ਕਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸੀ ਵੀ ਮੀਡਿਆ ਅਦਾਰੇ ਨੇ ਇਸ ਖਬਰ ਨੂੰ ਕਵਰ ਨਹੀਂ ਕੀਤਾ।

ਫੇਸਬੁੱਕ ਪੇਜ ‘Khalsa Aid ਦੇ ਫ਼ੈਨ’ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ। ‘ਚੈਨਲ ਵਾਲੇ ਸਾਰੇ ਮਰ ਗਏ ਮੈਂ ਸੁਣਿਆ।’

ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਹਾਲ ਹੀ ਵਿੱਚ ਜਿੱਤਿਆ ਵਰਲਡ ਕੱਪ
Courtesy: Facebook/KhalsaAidDeFan

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਹਾਲ ਹੀ ਵਿੱਚ ਜਿੱਤਿਆ ਵਰਲਡ ਕੱਪ
Courtesy: Facebook/PunjabNewsUpdates

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਦਾਅਵੇ ਦੀ ਸੱਚਾਈ ਪਤਾ ਲਗਾਉਣ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਰਡ ਦੇ ਜਰੀਏ ਸਰਚ ਕੀਤਾ ਪਰ ਸਾਨੂੰ ਕੋਈ ਪੁਖਤਾ ਜਾਣਕਾਰੀ ਨਹੀਂ ਮਿਲੀ। ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ ਦੀ ਵੈਬਸਾਈਟ ਨੂੰ ਖੰਗਾਲਿਆ।

ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ ਦੀ ਵੈਬਸਾਈਟ ਦੇ ਮੁਤਾਬਕ ਸਾਲ 2021 ਵਿੱਚ ਅਰਜਨਟੀਨਾ ਨੇ ਜੂਨੀਅਰ ਹਾਕੀ ਵਰਲਡ ਕੱਪ ਜਿੱਤਿਆ ਸੀ ਜਦਕਿ ਸਾਲ 2016 ਵਿੱਚ ਭਾਰਤ ਨੇ ਬੈਲਜੀਅਮ ਨੂੰ ਹਰਾ ਕੇ ਵਰਲਡ ਕੱਪ ਆਪਣੇ ਨਾਮ ਕੀਤਾ ਸੀ। ਲਖਨਊ ਵਿੱਚ ਹੋਏ ਫਾਈਨਲ ਮੈਚ ‘ਚ ਭਾਰਤ ਨੇ ਬੈਲਜੀਅਮ ਨੂੰ 2-1 ਨਾਲ ਹਰਾਇਆ ਸੀ। ਭਾਰਤ ਵਲੋਂ ਗੁਰਜੰਟ ਸਿੰਘ ਅਤੇ ਸਿਮਰਨਜੀਤ ਸਿੰਘ ਨੇ ਗੋਲ ਕੀਤੇ ਸਨ।

ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਹਾਲ ਹੀ ਵਿੱਚ ਜਿੱਤਿਆ ਵਰਲਡ ਕੱਪ
Courtesy: International Hockey Federation

ਪੜਤਾਲ ਨੂੰ ਅੱਗੇ ਵਧਾਉਂਦਿਆ ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਟਾਈਮਜ਼ ਨਾਓ ਦੁਆਰਾ ਅਗਸਤ 15, 2018 ਨੂੰ ਪ੍ਰਕਾਸ਼ਿਤ ਆਰਟੀਕਲ ਮਿਲਿਆ। ਇਸ ਆਰਟੀਕਲ ਦੇ ਵਿੱਚ ਸਾਨੂੰ ਵਾਇਰਲ ਤਸਵੀਰ ਮਿਲੀ ਜਿਸ ਦੇ ਕੈਪਸ਼ਨ ਮੁਤਾਬਕ 2016 ਵਿੱਚ ਲਖਨਊ ਵਿੱਚ ਜੂਨੀਅਰ ਹਾਕੀ ਵਿਸ਼ਵ ਕੱਪ ਵਿੱਚ ਭਾਰਤ ਦੀ ਜਿੱਤ ਤੋਂ ਬਾਅਦ ਮਨਦੀਪ ਸਿੰਘ ਅਤੇ ਹਰਜੀਤ ਸਿੰਘ ਜਸ਼ਨ ਮਨਾਉਂਦੇ ਹੋਏ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਮੀਡਿਆ ਅਦਾਰਾ NDTV ਨੇ ਵੀ ਸਾਲ 2016 ਵਿੱਚ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਇਸ ਤਸਵੀਰ ਨੂੰ ਅਪਲੋਡ ਕੀਤਾ ਸੀ।

ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਹਾਲ ਹੀ ਵਿੱਚ ਜਿੱਤਿਆ ਵਰਲਡ ਕੱਪ
Courtesy: NDTV

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਸਾਲ 2016 ਵਿੱਚ ਜੂਨੀਅਰ ਹਾਕੀ ਵਰਲਡ ਕੱਪ ਜਿੱਤਿਆ ਸੀ ਜਿਸ ‘ਚ ਫਾਈਨਲ ਮੈਚ ਵਿੱਚ ਭਾਰਤ ਨੇ ਬੈਲਜੀਅਮ ਨੂੰ 2-1 ਨਾਲ ਹਰਾਇਆ ਸੀ।

Result: Missing Context

Our Sources

Official Website of International Hockey Federation
Media Report published by Times Now on August 15, 2018

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular