ਸ਼ਨੀਵਾਰ, ਅਪ੍ਰੈਲ 27, 2024
ਸ਼ਨੀਵਾਰ, ਅਪ੍ਰੈਲ 27, 2024

HomeFact CheckViralਕੰਵਰ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਧਿਆ ਨਿਸ਼ਾਨਾ? ਵਾਇਰਲ ਵੀਡੀਓ...

ਕੰਵਰ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਧਿਆ ਨਿਸ਼ਾਨਾ? ਵਾਇਰਲ ਵੀਡੀਓ ਐਡੀਟਡ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਪੰਜਾਬੀ ਗਾਇਕ ਕੰਵਰ ਗਰੇਵਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨੇ ਸਾਧਦਿਆਂ ਸੁਣਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਲਾਈਵ ਸ਼ੋ ਦੇ ਦੌਰਾਨ ਕੰਵਰ ਗਰੇਵਾਲ ਨੇ ਭਗਵੰਤ ਮਾਨ ਤੇ ਨਿਸ਼ਾਨਾ ਸਾਧਿਆ।

ਫੇਸਬੁੱਕ ਪੇਜ ਬਿੰਦੂ ਕਣਕਵਾਲੀਆ ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, “ਕੰਵਰ ਗਰੇਵਾਲ ਵੀ ਧੱਕਾ ਕਰੀ ਜਾਂਦੇ ਭੇਡਾਂ ਦੇ ਜੀਜੇ ਭੰਡ ਨੂੰ ਗਲਤ ਬੋਲਦਾ, ਆਪਾਂ ਚੰਗਾ ਨੀ ਸੱਮਝਦੇ ਅਜਿਹੀਆਂ ਗੱਲਾਂ ਹਨਾਂ ਭੇਡੋ।”

ਕੰਵਰ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਧਿਆ ਨਿਸ਼ਾਨਾ

ਇਸ ਦੇ ਨਾਲ ਕਈ ਸਿਆਸੀ ਆਗੂਆਂ ਨੇ ਵੀ ਇਸ ਵੀਡੀਓ ਨੂੰ ਆਪਣੇ ਅਧਿਕਾਰਿਕ ਅਕਾਊਂਟ ਤੇ ਸ਼ੇਅਰ ਕੀਤਾ। ਅਸੀਂ ਪਾਇਆ ਕਿ ਇਸ ਤੋਂ ਪਹਿਲਾਂ ਵੀ ਇਹ ਵੀਡੀਓ ਵਾਇਰਲ ਹੋ ਚੁੱਕੀ ਹੈ ਜਿਸ ਦੀ ਪੜਤਾਲ Newschecker ਦੁਆਰਾ ਕੀਤੀ ਗਈ ਸੀ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਵਾਇਰਲ ਦਾਅਵੇ ਦੀ ਜਾਂਚ ਕਰਨ ਲਈ ਅਸੀਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ। ਸਰਚ ਦੌਰਾਨ ਸਾਨੂੰ ਸਟੇਜ ਦੇ ਪਿੱਛੇ LED ‘ਤੇ ਚੱਲ ਰਹੇ ਨਾਵਾਂ ਨੂੰ ਪੜ੍ਹਿਆ ਅਤੇ ਕੀ ਵਰਡ ਦੇ ਜਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ 10 ਅਗਸਤ 2014 ਨੂੰ ਯੂਟਿਊਬ ਅਕਾਊਂਟ ਤੇ ਇੱਕ ਵੀਡੀਓ ਅਪਲੋਡ ਮਿਲੀ। ਕੈਪਸ਼ਨ ਮੁਤਾਬਕ ਇਹ ਵੀਡੀਓ ਸਾਲ 2014 ਵਿੱਚ ਕੰਵਰ ਗਰੇਵਾਲ ਦੇ ਯੂਕੇ ਦੇ ਵੂਲਵਰਹੰਪਟਨ ਸ਼ੋ ਦੀ ਹੈ।

ਪੜਤਾਲ ਨੂੰ ਅੱਗੇ ਵਧਾਉਂਦੇ ਅਸੀਂ ਇਸ ਸ਼ੋ ਦੀਆਂ ਹੋਰ ਵੀਡੀਓ ਵੀ ਦੇਖੀਆਂ। ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਦੇ ਨਾਲ ਮੇਲ ਖਾਂਦੀ ਵੀਡੀਓ ਯੂਟਿਊਬ ਅਕਾਊਂਟ 2648anil ਦੁਆਰਾ ਅਪਲੋਡ ਮਿਲੀ। ਇਸ ਵੀਡੀਓ ਵਿੱਚ ਮੌਜੂਦ ਦ੍ਰਿਸ਼ ਵਾਇਰਲ ਵੀਡੀਓ ਨਾਲ ਮੇਲ ਖਾਂਦੇ ਹਨ। ਅਸੀਂ ਇਸ ਸ਼ੋ ਦੀ ਵੀਡੀਓ ਨੂੰ ਧਿਆਨ ਨਾਲ ਸੁਣਿਆ ਤੇ ਪਾਇਆ ਕਿ ਅਸਲ ਵੀਡੀਓ ਵਾਇਰਲ ਹੋ ਰਹੀ ਵੀਡੀਓ ਦੀ ਆਡੀਓ ਨਾਲ ਮੇਲ ਨਹੀਂ ਖਾਂਦੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੜਤਾਲ ਨੂੰ ਅੱਗੇ ਵਧਾਉਂਦਿਆ ਅਸੀਂ ਕੰਵਰ ਗਰੇਵਾਲ ਦੀ ਟੀਮ ਨੂੰ ਸੰਪਰਕ ਕੀਤਾ। ਉਨ੍ਹਾਂ ਨੇ ਸਾਡੇ ਨਾਲ ਗੱਲ ਕਰਦਿਆਂ ਕਿਹਾ ਕਿ ਜਲਦ ਹੀ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਕੰਵਰ ਗਰੇਵਾਲ ਦੇ ਅਧਿਕਾਰਿਕ ਪੇਜਾਂ ਤੇ ਸਪਸ਼ਟੀਕਰਨ ਦਿੱਤਾ ਜਾਵੇਗਾ। ਇਸ ਵਿਚਕਾਰ ਸਾਨੂੰ ਵਾਇਰਲ ਹੋ ਰਹੀ ਵੀਡੀਓ ਵਿੱਚ ਸੁਣਾਈ ਦੇ ਰਹੀ ਆਡੀਓ ਦਾ ਸਰੋਤ ਨਹੀਂ ਮਿਲ ਸਕਿਆ ਪਰ ਇਹ ਸਪਸ਼ਟ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟਡ ਹੈ।

ਗਾਇਕ ਕੰਵਰ ਗਰੇਵਾਲ ਨੇ ਸਪਸ਼ਟੀਕਰਨ ਦਿੰਦਿਆਂ ਵਾਇਰਲ ਵੀਡੀਓ ਨੂੰ ਫਰਜ਼ੀ ਦੱਸਿਆ ਅਤੇ ਕਿਹਾ ਕਿ ਵੀਡੀਓ ਵਿਚ ਕਿਸੀ ਨੇ ਜਾਨਬੁਝਕੇ ਉਹਨਾਂ ਦੀ ਆਵਾਜ਼ ਭਰੀ ਹੈ।

Conclusion

ਸਾਡੀ ਜਾਂਚ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟਡ ਹੈ। ਗਾਇਕ ਕੰਵਰ ਗਰੇਵਾਲ ਦੇ ਸਾਲ 2014 ਦੇ ਸ਼ੋ ਨੂੰ ਐਡਿਟ ਕਰ ਫਰਜ਼ੀ ਦਾਅਵਾ ਸ਼ੇਅਰ ਕੀਤਾ ਜਾ ਰਿਹਾ ਹੈ।

Result- Altered Media

Our Sources

YouTube Video uploaded by 2648anil on August 10, 2014
Telephonic conversation with Kanwar Grewal management


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Update: ਆਰਟੀਕਲ ਨੂੰ ਗਾਇਕ ਕੰਵਰ ਗਰੇਵਾਲ ਦੇ ਸਪਸ਼ਟੀਕਰਨ ਤੋਂ ਬਾਅਦ ਅਪਡੇਟ ਕੀਤਾ ਗਿਆ ਹੈ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular