ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਕੁੰਭ ਮਿਲੇ ਦੀ ਪੁਰਾਣੀ ਤਸਵੀਰ ਕਾਫੀ ਵਾਇਰਲ ਰਹੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਨਹੀਂ ਪਾਇਆ ਮਾਸਕ?
ਸੋਸ਼ਲ ਮੀਡੀਆ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵੱਲੋਂ ਇੱਕ ਬੱਚੇ ਨੂੰ ਮਾਸਕ ਪਾਉਂਦਿਂਆਂ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹਨਾਂ ਨੇ ਖੁਦ ਮਾਸਕ ਨਹੀਂ ਪਹਿਨੇ, ਪਰ ਉਹ ਬੱਚੇ ਨੂੰ ਮਾਸਕ ਪਵਾ ਰਹੇ ਹਨ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਵਾਇਰਲ ਤਸਵੀਰ ਸਾਲ 2019 ਦੀ ਹੈ ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਕਾਰਨ ਇੱਕ ਸਕੂਲ ਵਿੱਚ ਮਾਸਕ ਵੰਡਣ ਪਹੁੰਚੇ ਸਨ।

ਕੁੰਭ ਮੇਲੇ ਦੇ ਸ਼ਾਹੀ ਇਸ਼ਨਾਨ ਦੌਰਾਨ ਉਮੜੀ ਲੱਖਾਂ ਦੀ ਭੀੜ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਨਦੀ ਦੇ ਕਿਨਾਰੇ ਲੱਖਾਂ ਹੀ ਸ਼ਰਧਾਲੂਆਂ ਨੂੰ ਸ਼ਾਹੀ ਇਸ਼ਨਾਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਕੁੰਭ ਮੇਲੇ ਦੀ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਹਾਲ ਦੀ ਨਹੀਂ ਸਗੋਂ ਸਾਲ 2019 ਦੀ ਹੈ ਜਦੋਂ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਖੇ ਲੱਖਾਂ ਹੀ ਲੋਕਾਂ ਨੇ ਸ਼ਾਹੀ ਇਸ਼ਨਾਨ ਵਿੱਚ ਭਾਗ ਲਿਆ ਸੀ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਕੀ ਮਾਸਕ ਦਾ ਚਲਾਨ ਕਰਨ ਕਾਰਨ ਭੀੜ ਨੇ ਪੁਲਿਸ ਵਾਲਿਆਂ ਨਾਲ ਕੀਤੀ ਕੁੱਟਮਾਰ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਲੋਕਾਂ ਦੀ ਭੀੜ ਨੂੰ ਪੁਲੀਸ ਦੀ ਪੀਸੀਆਰ ਅਤੇ ਪੁਲਿਸ ਕਰਮੀਆਂ ਉੱਤੇ ਹਮਲਾ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰਨਾਟਕ ਦੇ ਮੈਸੂਰ ਵਿਖੇ ਮਾਸਕ ਦਾ ਚਲਾਨ ਕਰਨ ਕਾਰਨ ਨਾਰਾਜ਼ ਲੋਕਾਂ ਨੇ ਪੁਲਸ ਵਾਲਿਆਂ ਦੇ ਨਾਲ ਕੁੱਟਮਾਰ ਕੀਤੀ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਨੇਪਾਲੀ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਆਲੋਚਨਾ?
ਸੋਸ਼ਲ ਮੀਡੀਆ ਤੇ ਨੇਪਾਲੀ ਸੰਸਦ ਦੇ ਨਾਮ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਨੇਪਾਲ ਦੀ ਸੰਸਦ ਦੇ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ ਗਈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਇਕ ਮੈਂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦੇ ਹੋਏ ਸੁਣਿਆ ਜਾ ਸਕਦਾ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਦਾ ਨੇਪਾਲ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਵੀਡੀਓ ਅਸਲ ਵਿਚ ਹਿਮਾਚਲ ਤੋਂ ਕਾਂਗਰਸ ਵਿਧਾਇਕ ਜਗਤ ਸਿੰਘ ਨੇਗੀ ਦਾ ਹੈ ਜਿਨ੍ਹਾਂ ਨੇ ਬਜਟ ਸੈਸ਼ਨ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ ਸੀ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਸਾਲ 2021 ਦੇ ਕੁੰਭ ਮੇਲੇ ਦੀ ਹੈ ਵਾਇਰਲ ਹੋ ਰਹੀ ਤਸਵੀਰ?
ਸੋਸ਼ਲ ਮੀਡੀਆ ਤੇ ਨਾਗਾ ਸਾਧੂਆਂ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਹਾਲੀਆ ਕੁੰਭ ਮੇਲੇ ਦੀ ਹੈ। ਵਾਇਰਲ ਹੋ ਰਹੀ ਤਸਵੀਰ ਨੂੰ ਸੋਸ਼ਲ ਮੀਡੀਆ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤਸਵੀਰ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਨਾਲ ਜੋੜਕੇ ਵਿਅੰਗਮਈ ਤਰੀਕੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਹਾਲ ਦੀ ਨਹੀਂ ਸਗੋਂ 8 ਸਾਲ ਪੁਰਾਣੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044