ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਲਾਲ ਸਿੰਘ (Lal Singh) ਨੂੰ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਬੋਲਦੇ ਸੁਣਿਆ ਜਾ ਸਕਦਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਅਮਰੀਕੀ ਦੌਰੇ ਤੇ ਗਏ ਨਰਿੰਦਰ ਮੋਦੀ ਦੀ Hitler ਨਾਲ ਕੀਤੀ ਗਈ ਤੁਲਨਾ?
ਸੋਸ਼ਲ ਮੀਡਿਆ ਤੇ ਵਾਇਰਲ ਤਸਵੀਰਾਂ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕੀ ਦੌਰੇ ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਹਿਟਲਰ ਨਾਲ ਕੀਤੀ ਗਈ। ਵਾਇਰਲ ਹੋ ਰਹੀ ਤਸਵੀਰਾਂ ਪੁਰਾਣੀਆਂ ਹਨ ਜਿਹਨਾਂ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਹ ਤਸਵੀਰਾਂ ਸਾਲ 2019 ਦੀ ਹੈ ਜਦੋਂ ਡੋਨਾਲਡ ਟਰੰਪ ਸਰਕਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਗਏ ਸਨ।

ਕੀ ਸਾਬਕਾ ਵਿਧਾਇਕ Lal Singh ਨੇ ਨਵਜੋਤ ਸਿੰਘ ਸਿੱਧੂ ਬਾਰੇ ਕਹੀ ਇਹ ਗੱਲ?
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੂੰ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਾਲ 2019 ਦੀ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸ ਕੇ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾਰੀ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਟਵੀਟ ਮੁਤਾਬਕ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਦਾ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਸਵਾਗਤ ਕੀਤਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਟਵੀਟ ਦੇ ਮੁਤਾਬਕ ਭਗਵੰਤ ਮਾਨ ਨੇ ਟਵੀਟ ਕਰਦਿਆਂ ਨਵਜੋਤ ਸਿੰਘ ਸਿੱਧੂ ਦਾ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਸਵਾਗਤ ਕੀਤਾ ਅਤੇ ਕਿਹਾ ਕਿ ਉਹ ‘ਤੇ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਬਿਹਤਰੀ ਅਤੇ ਭਲਾਈ ਦੇ ਲਈ ਕੰਮ ਕਰਨਗੇ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਿਹਾ ਟਵੀਟ ਫਰਜ਼ੀ ਹੈ। ਭਗਵੰਤ ਮਾਨ ਨੇ ਇਸ ਤਰ੍ਹਾਂ ਦਾ ਕੋਈ ਟਵੀਟ ਨਹੀਂ ਕੀਤਾ ਹੈ।

ਕੀ Amit Shah ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਹੈ ਇਹ ਵਾਇਰਲ ਤਸਵੀਰ?
ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਾਇਰਲ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਮੀਟਿੰਗ ਤੋਂ ਬਾਅਦ ਦੀ ਹੈ। ਵਾਇਰਲ ਤਸਵੀਰ ਸਾਲ 2019 ਦੀ ਹੈ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਮੁਲਾਕਾਤ ਕੀਤੀ ਸੀ।

ਕੀ Navjot Singh Sidhu ਨੇ ਅਰਵਿੰਦ ਕੇਜਰੀਵਾਲ ਦੀ ਤਰੀਫ ਵਿੱਚ ਪੜ੍ਹੇ ਕਸੀਦੇ?
ਸੋਸ਼ਲ ਮੀਡਿਆ ਤੇ ਵਾਇਰਲ ਵੀਡੀਓ ਵਿੱਚ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰੀਫ ਕਰਦਿਆਂ ਸੁਣਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਨਵਜੋਤ ਸਿੰਘ ਸਿੱਧੂ ਦੀ ਆਵਾਜ਼ ਨਾਲ ਛੇੜਛਾੜ ਕਰਕੇ ਗੁੰਮਰਾਹਕੁੰਨ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ