ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact CheckViralਪੰਜਾਬ ਵਿੱਚ ਅਧਿਆਪਕ ਦਿਵਸ ਦੇ ਮੌਕੇ ਤੇ ਅਧਿਆਪਕਾਂ ਦੇ ਨਾਲ ਕੁੱਟਮਾਰ ਕੀਤੀ...

ਪੰਜਾਬ ਵਿੱਚ ਅਧਿਆਪਕ ਦਿਵਸ ਦੇ ਮੌਕੇ ਤੇ ਅਧਿਆਪਕਾਂ ਦੇ ਨਾਲ ਕੁੱਟਮਾਰ ਕੀਤੀ ਗਈ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਪੰਜਾਬ ਵਿੱਚ ਅਧਿਆਪਕ ਦਿਵਸ ਦੇ ਮੌਕੇ ਤੇ ਅਧਿਆਪਕਾਂ ਦੇ ਨਾਲ ਕੁੱਟਮਾਰ ਕੀਤੀ ਗਈ।

Fact
ਪੰਜਾਬ ਵਿੱਚ ਅਧਿਆਪਕਾਂ ਵੱਲੋਂ ਕੀਤੇ ਗਏ ਧਰਨੇ ਦੌਰਾਨ ਲਾਠੀਚਾਰਜ ਦੀ ਪੁਰਾਣੀ ਘਟਨਾ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੁਲਿਸ ਵੱਲੋਂ ਅਧਿਆਪਕਾਂ ਦੀ ਕਥਿਤ ਕੁੱਟਮਾਰ ਕੀਤੀ ਜਾ ਰਹੀ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਪੰਜਾਬ ਦੇ ਅਧਿਆਪਕ ਹਨ ਅਤੇ ਅਧਿਆਪਕ ਦਿਵਸ ਦੇ ਮੌਕੇ ਤੇ ਅਧਿਆਪਕਾਂ ਦੇ ਨਾਲ ਕੁੱਟਮਾਰ ਕੀਤੀ ਗਈ।

ਵੀਡੀਓ ਨੂੰ ਸ਼ੇਅਰ ਕਰ ਇੱਕ ਟਵਿੱਟਰ ਯੂਜ਼ਰ ਨੇ ਲਿਖਿਆ,’ਪੰਜਾਬ ‘ਚ ਇਸ ਤਰ੍ਹਾਂ ਮਨਾਇਆ ਗਿਆ ਅਧਿਆਪਕ ਦਿਵਸ।’

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਕੀਵਰਡ ਸਰਚ ਦੀ ਮਦਦ ਨਾਲ, ਸਾਨੂੰ ਜੁਲਾਈ ਮਹੀਨੇ ਵਿੱਚ ਪ੍ਰਕਾਸ਼ਿਤ ਮੀਡੀਆ ਰਿਪੋਰਟਾਂ ਮਿਲੀਆਂ। 1 ਜੁਲਾਈ ਨੂੰ ਦ ਟ੍ਰਿਬਿਊਨ ਦੇ ਯੂਟਿਊਬ ਚੈਨਲ ‘ਤੇ ਅਪਲੋਡ ਕੀਤੀ ਗਈ ਵੀਡੀਓ ਵਿੱਚ ਸਾਨੂੰ ਵਾਇਰਲ ਵੀਡੀਓ ਵਿੱਚ ਨਜ਼ਰ ਆ ਰਹੇ ਕਈ ਵਿਅਕਤੀ ਦਿਖੇ।

ਇਸ ਦੇ ਨਾਲ ਹੀ ਨਿਊਜ਼ 18 ਪੰਜਾਬ ਦੁਆਰਾ ਪ੍ਰਕਾਸ਼ਿਤ ਵੀਡੀਓ ਰਿਪੋਰਟ ਵਿੱਚ ਵੀ ਸਾਨੂੰ ਸਾਨੂੰ ਵਾਇਰਲ ਵੀਡੀਓ ਵਿੱਚ ਨਜ਼ਰ ਆ ਰਹੇ ਕਈ ਵਿਅਕਤੀ ਨਜ਼ਰ ਆਏ। ਵੀਡੀਓ ਰਿਪੋਰਟ ਦੇ ਮੁਤਾਬਕ ਸੰਗਰੂਰ ਦੇ ਪਿੰਡ ਖੁਰਾਣਾ ਦੀ ਪਾਣੀ ਵਾਲੀ ਟੈਂਕੀ ’ਤੇ ਧਰਨਾ ਦੇ ਰਹੇ ਕੱਚੇ ਅਧਿਆਪਕਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਰਿਪੋਰਟ ਮੁਤਾਬਕ ਸੈਂਕੜੇ ਕੱਚੇ ਅਧਿਆਪਕ ਸੰਗਰੂਰ ਦੇ ਪਿੰਡ ਖੁਰਾਣਾ ਤੋਂ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸਨ।

ਕੱਚੇ ਅਧਿਆਪਕਾਂ ਦੇ ਸਮਰਥਨ ‘ਚ ਆਏ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਆਗੂਆਂ ਉੱਤੇ ਵੀ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ ਜਿਸ ਤੋਂ ਬਾਅਦ ਇਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀਪੁੂਰਵਕ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ ਤੇ ਇਸ ਦੌਰਾਨ ਉਨ੍ਹਾਂ ਨੇ ਪੁਲਿਸ ਉੱਤੇ ਹਮਲਾ ਕਰ ਦਿੱਤਾ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਆਜ ਤਕ ਦੁਆਰਾ 5 ਸਿਤੰਬਰ 2023 ਨੂੰ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਆਪਣੀ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਹੋਈ। ਹਾਲਾਂਕਿ, ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ 2 ਮਹੀਨੇ ਪੁਰਾਣੀ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਪੰਜਾਬ ਵਿੱਚ ਅਧਿਆਪਕਾਂ ਵੱਲੋਂ ਕੀਤੇ ਗਏ ਧਰਨੇ ਦੌਰਾਨ ਲਾਠੀਚਾਰਜ ਦੀ ਪੁਰਾਣੀ ਘਟਨਾ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

Result: Missing Context

Our Sources
Media report published by News 18 Punjab on July 1, 2023
Media report published by The Tribune on July 1, 2023

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular