ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact CheckViralWeekly Wrap: ਕੀ Manish Sisodia ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਖ਼ਰਾਬ...

Weekly Wrap: ਕੀ Manish Sisodia ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਖ਼ਰਾਬ ਪਾਰਟੀ ਦੱਸਿਆ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਖੂਬ ਵਾਇਰਲ ਹੋਈ ਜਿਸ ਮੁਤਾਬਕ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਖ਼ਰਾਬ ਪਾਰਟੀ ਦੱਸਿਆ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

Manish Sisodia ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਖ਼ਰਾਬ ਪਾਰਟੀ ਦੱਸਿਆ

ਕੈਪਟਨ ਅਤੇ ਬਾਦਲ ਪਰਿਵਾਰ ਦੀ ਆਪਸ ਵਿੱਚ ਰਿਸ਼ਤੇਦਾਰੀ ਨੂੰ ਲੈ ਕੇ ਫਰਜ਼ੀ ਦਾਅਵਾ ਮੁੜ ਹੋਇਆ ਵਾਇਰਲ

ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਕੈਪਟਨ ਅਮਰਿੰਦਰ ਸਿੰਘ ਦੇ ਪੋਤੇ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਦੋਹਤੀ ਦੇ ਮੰਗਣੇ ਦੀ ਹੈ। ਵਾਇਰਲ ਦਾਅਵਾ ਫਰਜ਼ੀ ਹੈ। ਤਸਵੀਰ ਵਿਚ ਦਿਖਾਈ ਦੇ ਰਹੀ ਕੁੜੀ ਸਾਬਕਾ ਮੈਂਬਰ ਪਾਰਲੀਮੈਂਟ ਡਾ. ਕਰਨ ਸਿੰਘ ਦੀ ਪੋਤੀ ਮ੍ਰਿਗਾਂਕਾ ਸਿੰਘ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Manish Sisodia ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਖ਼ਰਾਬ ਪਾਰਟੀ ਦੱਸਿਆ

ਕੀ Manish Sisodia ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਖ਼ਰਾਬ ਪਾਰਟੀ ਦੱਸਿਆ?

ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਨੀਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਖ਼ਰਾਬ ਪਾਰਟੀ ਦੱਸਿਆ। ਇਹ ਸੱਚ ਨਹੀਂ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਬਿਆਨ ਨੂੰ ਐਡਿਟ ਕਰਕੇ ਸੋਸ਼ਲ ਮੀਡੀਆ ‘ਤੇ ਗੁੰਮਰਾਹਕੁਨ ਜਾਣਕਾਰੀ ਫੈਲਾਈ ਜਾ ਰਹੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਆਈਐਸ ਪੂਜਾ ਸਿੰਘਲ ਦੀ ਵਾਇਰਲ ਤਸਵੀਰ ਪੁਰਾਣੀ ਹੈ

ਆਈਏਐਸ ਪੂਜਾ ਸਿੰਘਲ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਾਇਰਲ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਪੂਜਾ ਸਿੰਘਲ ਦੇ ਘਰੋਂ ਕੈਸ਼ ਫੜੇ ਜਾਣ ਤੋਂ ਕੁਝ ਦਿਨ ਪਹਿਲਾਂ ਦੀ ਹੈ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਸਤੰਬਰ 2017 ਦੀ ਹੈ ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਝਾਰਖੰਡ ਪਹੁੰਚੇ ਸਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

Manish Sisodia ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਖ਼ਰਾਬ ਪਾਰਟੀ ਦੱਸਿਆ

ਕੀ ਆਰਬੀਆਈ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਬਣੇ ਬੈਂਕ ਆਫ ਇੰਗਲੈਂਡ ਦੇ ਮੁਖੀ?

ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਆਰਬੀਆਈ (ਰਿਜ਼ਰਵ ਬੈਂਕ ਆਫ ਇੰਡੀਆ) ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੂੰ ਬੈਂਕ ਆਫ ਇੰਗਲੈਂਡ ਦਾ ਮੁਖੀ ਬਣਾਇਆ ਗਿਆ ਹੈ। ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਹੈ। ਆਰਬੀਆਈ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਬੈਂਕ ਆਫ਼ ਇੰਗਲੈਂਡ ਦੇ ਮੁਖੀ ਨਹੀਂ ਬਣੇ ਹਨ। ਬੈਂਕ ਆਫ ਇੰਗਲੈਂਡ ਦੇ ਹਾਲੀਆ ਗਵਰਨਰ ਐਂਡਰਿਊ ਬੈਲੀ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Manish Sisodia ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਖ਼ਰਾਬ ਪਾਰਟੀ ਦੱਸਿਆ

ਕੀ Sri Lanka ਦੇ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਦੇ ਪੁੱਤਰ ਦੀ ਗੱਡੀਆਂ ਨੂੰ ਲਗਾਈ ਅੱਗ?

ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ੍ਰੀ ਲੰਕਾ ਦੇ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਦੇ ਪੁੱਤਰ ਦੀ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ। ਵਾਇਰਲ ਵੀਡੀਓ ਗੁੰਮਰਾਹਕੁਨ ਹੈ। ਇਹ ਵੀਡੀਓ ਸ੍ਰੀ ਲੰਕਾ ਦੇ ਅਵੈਨਰਾ ਗਾਰਡਨ ਹੋਟਲ ਦੀ ਹੈ ਜਿਸ ਦੇ ਮਾਲਿਕ ਸਚਿਤਥ ਦਿ ਸਿਲਵਾ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular