ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਦੇ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਤੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਚਲਦੇ ਸੈਸ਼ਨ ਚ ਕਾਂਗਰਸ ਦੇ ਪਾਲੇ ‘ਚ ਜਾ ਬੈਠੇ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਅਯੁੱਧਿਆ ਵਿਖੇ ਮਨਾਏ ਗਏ Diwali ਦੀਪੋਤਸਵ ਦੀਆਂ ਇਹ ਹਾਲੀਆ ਤਸਵੀਰਾਂ ਹਨ?
ਸੋਸ਼ਲ ਮੀਡੀਆ ਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਨਦੀ ਦੇ ਕੰਢੇ ਤੇ ਦੀਵਿਆਂ ਨੂੰ ਜਲਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰਾਂ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਅਯੁੱਧਿਆ ਵਿਖੇ ਹਾਲ ਵਿਚ ਮਨਾਈ ਗਈ ਦੀਵਾਲੀ ਦੀਪੋਤਸਵ ਦੀਆਂ ਹਨ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਹਾਲ ਦੀਆਂ ਨਹੀਂ ਹਨ। ਵਾਇਰਲ ਹੋ ਰਹੀਆਂ ਤਸਵੀਰਾਂ ਪੁਰਾਣੀਆਂ ਹਨ ਜਿਨ੍ਹਾਂ ਨੂੰ ਹਾਲ ਦਾ ਦੱਸ ਕੇ ਸੋਸ਼ਲ ਮੀਡੀਆ ਤੇ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਦੀਵਿਆਂ ‘ਚੋਂ ਤੇਲ ਭਰ ਰਹੀ ਕੁੜੀ ਦਾ ਪੁਰਾਣਾ Video ਹੋਇਆ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਕੁੜੀ ਨੂੰ ਦੀਵਿਆਂ ਚੋਂ ਤੇਲ ਕੱਢਦਿਆਂ ਇਕ ਬੋਤਲ ਚ ਭਰਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡਿਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਹੀ ਦੇ ਵਿੱਚ ਅਯੁੱਧਿਆ ਵਿਖੇ ਮਨਾਏ ਗਏ ਦੀਵਾਲੀ ਦੀਪੋਤਸਵ ਦੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਦੋ ਸਾਲ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਮੁੜ ਤੋਂ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਜਾ ਰਿਹਾ ਹੈ।

ਕੀ Air India ਦੀ ਭਾਰਤ ਤੋਂ ਕੈਨੇਡਾ ਜਾਣ ਵਾਲੀ ਪਹਿਲੀ ਫਲਾਈਟ ਵਿਚ ਪਾਇਆ ਭੰਗੜਾ?
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਟਾਟਾ ਸਮੂਹ ਦੁਆਰਾ ਏਅਰ ਇੰਡੀਆ ਨੂੰ ਖਰੀਦਣ ਤੋਂ ਬਾਅਦ ਭਾਰਤ ਤੋਂ ਕੈਨੇਡਾ ਦੇ ਲਈ ਜਾਣ ਵਾਲੀ ਪਹਿਲੀ ਫਲਾਈਟ ਵਿਚ ਭੰਗੜਾ ਪਾਇਆ ਗਿਆ। ਵਾਇਰਲ ਵੀਡੀਓ ਸਾਲ 2018 ਵਿੱਚ ਏਅਰ ਇੰਡੀਆ ਦੁਆਰਾ ਅੰਮ੍ਰਿਤਸਰ ਅਤੇ ਬਰਮਿੰਘਮ ਦੇ ਵਿਚਕਾਰ ਨਾਨ ਸਟਾਪ ਫਲਾਈਟ ਚਾਲੂ ਕਰਨ ਦੀ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਵਿਧਾਇਕ Manjit Singh Bilaspur ਵੀ ਹੋਏ ਕਾਂਗਰਸ ‘ਚ ਸ਼ਾਮਿਲ?
ਸੋਸ਼ਲ ਮੀਡਿਆ ਤੇ ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਇਹ ਸੱਚ ਨਹੀਂ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਕਾਂਗਰਸ ਪਾਰਟੀ ਵਿਚ ਸ਼ਾਮਲ ਨਹੀਂ ਹੋਏ ਹਨ।

ਕੀ Canada ਵਿੱਚ ਸਿੱਖ ਆਗੂ ਨੂੰ ਬਣਾਇਆ ਗਿਆ ਖਜ਼ਾਨਾ ਮੰਤਰੀ?
ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਨਾਡਾ ਦੇ ਸਿੱਖ ਆਗੂ ਪ੍ਰਭਮੀਤ ਸਿੰਘ ਸਰਕਾਰੀਆ ਨੂੰ ਕਨਾਡਾ ਦਾ ਖਜ਼ਾਨਾ ਮੰਤਰੀ ਚੁਣਿਆ ਗਿਆ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਜਾਣਕਾਰੀ ਗਲਤ ਹੈ। ਪ੍ਰਭਮੀਤ ਸਿੰਘ ਸਰਕਾਰੀਆ ਨੂੰ ਕਨਾਡਾ ਸਰਕਾਰ ਵਿੱਚ ਖਜ਼ਾਨਾ ਮੰਤਰੀ ਨਹੀਂ ਚੁਣਿਆ ਗਿਆ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ