Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ (Dr. Manmohan Singh) ਦੀ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕਾ ਵਿੱਚ ਜਾਰੀ ਦੁਨੀਆਂ ਦੇ 50 ਸਭ ਤੋਂ ਇਮਾਨਦਾਰ ਲੋਕਾਂ ਦੀ ਸੂਚੀ ਵਿੱਚ ਡਾ. ਮਨਮੋਹਨ ਸਿੰਘ ਪਹਿਲੇ ਸਥਾਨ ਤੇ ਹਨ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।
ਸਾਬਕਾ ਅਕਾਲੀ ਮੰਤਰੀ Gulzar Ranike ਦੀ ਘਰਵਾਲੀ ਦੀ ਵੀਡੀਓ ਵਾਇਰਲ?
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਹੀ ਔਰਤ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਘਰਵਾਲੀ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਇਕ ਗੱਡੀ ਵਿਚ ਸਵਾਰ ਔਰਤ ਨੂੰ ਪੈਸੇ ਅਤੇ ਬੰਦੂਕ ਨੂੰ ਲਹਿਰਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਾਬਕਾ ਅਕਾਲੀ ਦਲ ਦੇ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਪਤਨੀ ਦੀ ਨਹੀਂ ਹੈ। ਵਾਇਰਲ ਹੋਈ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਬਕਾ ਪ੍ਰਧਾਨ ਮੰਤਰੀ Manmohan Singh ਦੁਨੀਆਂ ਦੇ 50 ਸਭ ਤੋਂ ਇਮਾਨਦਾਰ ਲੋਕਾਂ ਦੀ ਸੂਚੀ ਵਿੱਚ ਸ਼ਾਮਿਲ?
ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੀ ਇੱਕ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕਾ ਵਿੱਚ ਜਾਰੀ ਦੁਨੀਆਂ ਦੇ 50 ਸਭ ਤੋਂ ਇਮਾਨਦਾਰ ਲੋਕਾਂ ਦੀ ਸੂਚੀ ਦੇ ਵਿੱਚ ਭਾਰਤ ਦਾ ਇੱਕ ਵਿਅਕਤੀ ਹੈ। ਡਾ ਮਨਮੋਹਨ ਸਿੰਘ ਇਸ ਸੂਚੀ ਵਿੱਚ ਸਭ ਤੋਂ ਪਹਿਲੇ ਸਥਾਨ ਤੇ ਹਨ। ਅਮਰੀਕਾ ਵਿਚ ਇਸ ਤਰ੍ਹਾਂ ਦੀ ਕੋਈ ਸੂਚੀ ਜਾਰੀ ਨਹੀਂ ਕੀਤੀ ਗਈ ਹੈ। ਪੜਤਾਲ ਦੌਰਾਨ ਸਾਨੂੰ ਕੋਈ ਸੂਚੀ ਨਹੀਂ ਮਿਲੀ ਜਿਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਅਮਰੀਕਾ ਦੁਆਰਾ ਜਾਰੀ ਦੁਨੀਆ ਦੇ 50 ਸਭ ਤੋਂ ਇਮਾਨਦਾਰ ਲੋਕਾਂ ਦੀ ਸੂਚੀ ਵਿਚ ਡਾ ਮਨਮੋਹਨ ਸਿੰਘ ਪਹਿਲੇ ਸਥਾਨ ਤੇ ਹਨ। ਲੋਕਾਂ ਨੂੰ ਭਰਮਾਉਣ ਦੇ ਲਈ ਗੁੰਮਰਾਹਕੁਨ ਦਾਅਵਾ ਕੀਤਾ ਜਾ ਰਿਹਾ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
Manish Sisodia ਨੇ ਵੈਕਸੀਨ ਨੂੰ ਲੈ ਕੇ Arvind Kejriwal ਦੀ ਕੀਤੀ ਆਲੋਚਨਾ?
ਸ਼ਲ ਮੀਡੀਆ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਇੱਕ ਵੀਡਿਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਮਨੀਸ਼ ਸਿਸੋਦੀਆ ਬੋਲ ਰਹੇ ਹਨ ਅਤੇ ਦੂਜੀ ਤਰਫ਼ ਅਰਵਿੰਦ ਕੇਜਰੀਵਾਲ ਦਾ ਪੇਪਰ ਵਿੱਚ ਵਿਗਿਆਪਨ ਦਿਖਾਇਆ ਜਾ ਰਿਹਾ ਹੈ। ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਟੀਕਾਕਰਨ ਵਿਗਿਆਪਨਾਂ ਨੂੰ ਲੈ ਕੇ ਆਲੋਚਨਾ ਕੀਤੀ। ਸੋਸ਼ਲ ਮੀਡਿਆ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕਰਦਿਆਂ ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ।
Germany ਨੇ ਪੈਟਰੋਲ ਦੇ ਰੇਟਾਂ ਵਿੱਚ ਵਾਧੇ ਦਾ ਕੀਤਾ ਇਸ ਤਰ੍ਹਾਂ ਵਿਰੋਧ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ਦੇ ਵਿਚ ਕਾਰਾਂ ਨੂੰ ਸਡ਼ਕ ਤੇ ਖਡ਼੍ਹੇ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਰਮਨੀ (Germany) ਨੇ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਹੋ ਰਹੇ ਵਾਧੇ ਨੂੰ ਲੈ ਕੇ ਇਸ ਤਰ੍ਹਾਂ ਪ੍ਰਦਰਸ਼ਨ ਕੀਤਾ। ਵਾਇਰਲ ਹੋ ਰਹੀ ਤਸਵੀਰ ਜਰਮਨੀ ਦੀ ਨਹੀਂ ਸਗੋਂ ਚੀਨ ਦੀ ਹੈ ਜਿਥੇ ਸਾਲ 2012 ‘ਚ ਚੀਨ ਦੇ ਸ਼ਹਿਰ ਸੇਂਨਜਾਨ ਵਿਖੇ ਭਾਰੀ ਟ੍ਰੈਫਿਕ ਜਾਮ ਲੱਗ ਗਿਆ ਸੀ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁੱਖ ਮੰਤਰੀ Yogi Adityanath ਨੂੰ ਝੁਕ ਕੇ ਕੀਤਾ ਪ੍ਰਣਾਮ?
ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਝੁਕ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਪ੍ਰਣਾਮ ਕਰ ਰਹੇ ਹਨ। ਇਹ ਸੱਚ ਨਹੀਂ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੇ ਸਾਹਮਣੇ ਨਹੀਂ ਝੁਕੇ ਸਨ। ਰਾਮਨਾਥ ਕੋਵਿੰਦ ਆਪਣੀ ਜਨਮ ਭੂਮੀ ਨੂੰ ਸਨਮਾਨ ਦੇਣ ਦੇ ਲਈ ਪ੍ਰਣਾਮ ਕਰਨ ਦੇ ਲਈ ਝੁਕੇ ਸਨ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.