ਐਤਵਾਰ, ਅਪ੍ਰੈਲ 28, 2024
ਐਤਵਾਰ, ਅਪ੍ਰੈਲ 28, 2024

HomeFact CheckViralਪ੍ਰਧਾਨ ਮੰਤਰੀ Narinder Modi ਦੀ ਮਾਂ ਦੇ ਦਿਹਾਂਤ ਤੋਂ ਬਾਅਦ ਮੁੰਡਨ ਨਾਲ...

ਪ੍ਰਧਾਨ ਮੰਤਰੀ Narinder Modi ਦੀ ਮਾਂ ਦੇ ਦਿਹਾਂਤ ਤੋਂ ਬਾਅਦ ਮੁੰਡਨ ਨਾਲ ਜੋੜਕੇ ਫਰਜ਼ੀ ਤਸਵੀਰ ਹੋਈ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੇ ਦਿਹਾਂਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ, ਜਿਸ ‘ਚ ਪ੍ਰਧਾਨ ਮੰਤਰੀ Narinder Modi ਨੂੰ ਬਿਨਾਂ ਵਾਲਾਂ ਅਤੇ ਦਾੜ੍ਹੀ ਤੇ ਮੁੱਛਾਂ ਤੋਂ ਦੇਖਿਆ ਜਾ ਸਕਦਾ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਿੰਦੂ ਰੀਤੀ ਰਿਵਾਜ਼ਾਂ ਦਾ ਪਾਲਣ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਦਿਹਾਂਤ ਤੋਂ ਬਾਅਦ ਮੁੰਡਨ ਕਰਵਾਇਆ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ ਚੈਕ ਕੀਤਾ ਜਾ ਚੁੱਕਾ ਹੈ।

ਪ੍ਰਧਾਨ ਮੰਤਰੀ Narinder Modi ਦੀ ਮਾਂ ਦੇ ਦਿਹਾਂਤ ਤੋਂ ਬਾਅਦ ਮੁੰਡਨ ਨਾਲ ਜੋੜਕੇ ਫਰਜ਼ੀ ਤਸਵੀਰ ਹੋਈ ਵਾਇਰਲ
Courtesy: Facebook/NationWithModi

ਇਸ ਤਸਵੀਰ ਨੂੰ ਸੋਸ਼ਲ ਮੀਡਿਆ ਯੂਜ਼ਰ ਟਵਿਟਰ ਅਤੇ ਫੇਸਬੁੱਕ ‘ਤੇ ਖੂਬ ਸ਼ੇਅਰ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਦੇ ਦਿਹਾਂਤ ਤੋਂ ਬਾਅਦ ਜਿੱਥੇ ਇੱਕ ਪਾਸੇ ਵਿਰੋਧੀ ਧਿਰ ਦੇ ਸਾਰੇ ਨੇਤਾ ਸੋਗ ਮਨਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸਮਾਜਵਾਦੀ ਪਾਰਟੀ ਦੇ ਇੱਕ ਨੇਤਾ ਆਈਪੀ ਸਿੰਘ ਨੇ ਅਜਿਹਾ ਕਹਿ ਦਿੱਤਾ, ਜਿਸ ਤੋਂ ਬਾਅਦ ਉਹ ਲੋਕਾਂ ਦੇ ਨਿਸ਼ਾਨੇ ਤੇ ਆ ਗਏ। ਆਈਪੀ ਸਿੰਘ ਨੇ ਇੱਕ ਟਵੀਟ ਕੀਤਾ ਜਿਸ ਵਿੱਚ ਉਨ੍ਹਾਂ ਨੇ ਪੀਐਮ ਮੋਦੀ ਦੀ ਤੁਲਨਾ ਅਖਿਲੇਸ਼ ਯਾਦਵ ਨਾਲ ਕੀਤੀ।

ਪ੍ਰਧਾਨ ਮੰਤਰੀ Narinder Modi ਦੀ ਮਾਂ ਦੇ ਦਿਹਾਂਤ ਤੋਂ ਬਾਅਦ ਮੁੰਡਨ ਨਾਲ ਜੋੜਕੇ ਫਰਜ਼ੀ ਤਸਵੀਰ ਹੋਈ ਵਾਇਰਲ
Courtesy: Twitter@ajayhdsharma

ਉਨ੍ਹਾਂ ਲਿਖਿਆ ਕਿ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਅਖਿਲੇਸ਼ ਯਾਦਵ ਨੇ ਹਿੰਦੂ ਰੀਤੀ ਰਿਵਾਜਾਂ ਦਾ ਸਨਮਾਨ ਕਰਦੇ ਹੋਏ ਸਭ ਕੁਝ ਤਿਆਗ ਕੇ ਤੇਰ੍ਹਵੀਂ ਤੱਕ ਸ਼ਾਂਤੀ ਦਾ ਪਾਠ ਕੀਤਾ ਸੀ ਪਰ ਮਾਂ ਦੀ ਮੌਤ ਤੋਂ ਬਾਅਦ ਧਾਗਾ ਪਾ ਕੇ ਮੋਦੀ ਨੇ ਸਰਕਾਰੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਹਿੰਦੂ ਰੀਤੀ ਰਿਵਾਜਾਂ ਦਾ ਅਪਮਾਨ ਕੀਤਾ। ਆਈਪੀ ਸਿੰਘ ਦੇ ਇਸ ਟਵੀਟ ਤੋਂ ਬਾਅਦ ਪੀਐਮ ਮੋਦੀ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।

ਪ੍ਰਧਾਨ ਮੰਤਰੀ Narinder Modi ਦੀ ਮਾਂ ਦੇ ਦਿਹਾਂਤ ਤੋਂ ਬਾਅਦ ਮੁੰਡਨ ਨਾਲ ਜੋੜਕੇ ਫਰਜ਼ੀ ਤਸਵੀਰ ਹੋਈ ਵਾਇਰਲ
Courtesy: Newschecker WhatsApp Tipline

Fact Check/Verification

ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੋਜਣ ਤੇ ਸਾਨੂੰ ਜ਼ੀ ਬਿਜ਼ਨਸ ਦੀ ਇੱਕ ਖ਼ਬਰ ਮਿਲੀ। ਇਸ ਖਬਰ ‘ਚ ਮੌਜੂਦ ਤਸਵੀਰ ਨੂੰ ਦੇਖ ਕੇ ਸਾਫ ਸਮਝ ਆ ਰਿਹਾ ਹੈ ਕਿ ਵਾਇਰਲ ਤਸਵੀਰ ਐਡਿਟ ਕੀਤੀ ਗਈ ਹੈ। ਜ਼ੀ ਬਿਜ਼ਨੈਸ ਦੀ ਖਬਰ ‘ਚ ਮੌਜੂਦ ਤਸਵੀਰ ‘ਚ ਪੀਐਮ ਮੋਦੀ ਦੇ ਚਿਹਰੇ ਅਤੇ ਸਿਰ ‘ਤੇ ਵਾਲ ਦਿਖਾਈ ਦੇ ਰਹੇ ਹਨ। ਇਸ ਤਸਵੀਰ ਨਾਲ ਸਾਫਟਵੇਅਰ ਦੀ ਮਦਦ ਨਾਲ ਛੇੜਛਾੜ ਕੀਤੀ ਗਈ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪ੍ਰਧਾਨ ਮੰਤਰੀ Narinder Modi ਦੀ ਮਾਂ ਦੇ ਦਿਹਾਂਤ ਤੋਂ ਬਾਅਦ ਮੁੰਡਨ ਨਾਲ ਜੋੜਕੇ ਫਰਜ਼ੀ ਤਸਵੀਰ ਹੋਈ ਵਾਇਰਲ
Courtesy: Viral Pic & Zee Business

ਅਸਲ ਤਸਵੀਰ ਕਈ ਹੋਰ ਰਿਪੋਰਟਾਂ ਵਿੱਚ ਮੌਜੂਦ ਹੈ, ਜਿੱਥੇ ਇਸ ਦੀ ਵਰਤੋਂ ਪ੍ਰਧਾਨ ਮੰਤਰੀ ਮੋਦੀ ਨਾਲ ਜੁੜੀਆਂ ਖ਼ਬਰਾਂ ਵਿੱਚ ਕੀਤੀ ਗਈ ਹੈ। ਖੋਜ ਕਰਨ ‘ਤੇ ਸਾਨੂੰ ਇਹ ਵੀ ਪਤਾ ਲੱਗਾ ਕਿ ਇਹ ਫਰਜ਼ੀ ਤਸਵੀਰ ਪਿਛਲੇ ਦੋ ਸਾਲਾਂ ਤੋਂ ਇੰਟਰਨੈੱਟ ‘ਤੇ ਘੁੰਮ ਰਹੀ ਹੈ। ਇਸ ਨੂੰ Reddit ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਹਿਲਾਂ ਵੀ ਕਈ ਵਾਰ ਸ਼ੇਅਰ ਕੀਤਾ ਜਾ ਚੁੱਕਾ ਹੈ।

Conclusion

ਸਾਡੀ ਜਾਂਚ ਤੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਬਿਨਾਂ ਵਾਲਾਂ, ਦਾੜ੍ਹੀ ਅਤੇ ਮੁੱਛਾਂ ਦੇ ਪੀਐਮ ਮੋਦੀ ਦੀ ਵਾਇਰਲ ਹੋ ਰਹੀ ਤਸਵੀਰ ਫਰਜ਼ੀ ਹੈ। ਇਸ ਦੇ ਨਾਲ ਅਸੀਂ ਇਸ ਗੱਲ ‘ਤੇ ਕੋਈ ਟਿੱਪਣੀ ਨਹੀਂ ਕਰ ਰਹੇ ਹਾਂ ਕਿ ਪ੍ਰਧਾਨ ਮੰਤਰੀ ਨੇ ਆਪਣੀ ਮਾਂ ਦੇ ਦਿਹਾਂਤ ਤੋਂ ਬਾਅਦ ਮੁੰਡਨ ਕਰਵਾਇਆ ਜਾ ਨਹੀਂ।

Result: Altered Media

Our Sources

Report of Zee Business, published on April 30, 2018
Report of The Economic Times, published on December 16, 2017

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular