ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਤਸਵੀਰ ਖੂਬ ਵਾਇਰਲ ਹੋਈ ਜਿਸ ਵਿਚ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਅਤੇ ਭਗਵੰਤ ਮਾਨ ਨੂੰ ਹੱਸਦਿਆਂ ਹੋਇਆ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਮੌਜੂਦਾ ਪਾਰਲੀਮੈਂਟ ਸੈਸ਼ਨ ਦੀ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਨਵਜੋਤ ਸਿੱਧੂ ਨੇ ਹੱਥ ਵਿੱਚ ਫੜੀ ਸਾਬਕਾ ਪ੍ਰਧਾਨ ਮੰਤਰੀ Indira Gandhi ਦੀ ਤਸਵੀਰ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਖ਼ੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਨਵੇਂ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਥ ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ (Indira Gandhi) ਦੀ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਅੰਮ੍ਰਿਤਸਰ ਫੇਰੀ ਦੇ ਦੌਰਾਨ ਉਨ੍ਹਾਂ ਨੇ ਇੰਦਰਾ ਗਾਂਧੀ ਦੀ ਤਸਵੀਰ ਨੂੰ ਲਹਿਰਾਇਆ। ਸੋਸ਼ਲ ਮੀਡੀਆ ਤੇ ਨਵਜੋਤ ਸਿੰਘ ਸਿੱਧੂ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਵਿੱਚ ਨਵਜੋਤ ਸਿੰਘ ਸਿੱਧੂ ਨੇ ਹੱਥ ‘ਚ ਸ਼ਹੀਦ ਭਗਤ ਸਿੰਘ ਦੀ ਤਸਵੀਰ ਫੜੀ ਹੋਈ ਹੈ।

ਕੀ ਬਸਪਾ ਸੁਪਰੀਮੋ Mayawati ਦੇ ਭਰਾ ਦੀ 400 ਕਰੋੜ ਦੀ ਜ਼ਮੀਨ ਨੂੰ ਕੀਤਾ ਜ਼ਬਤ?
ਸੋਸ਼ਲ ਮੀਡੀਆ ‘ਤੇ ਅਖਬਾਰ ਦੀ ਕਟਿੰਗ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮਦਨ ਕਰ ਵਿਭਾਗ ਵੱਲੋਂ ਬਸਪਾ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਮਾਇਆਵਤੀ ਦੇ ਭਰਾ ਦੀ ਚਾਰ ਸੌ ਕਰੋੜ ਦੀ ਜ਼ਮੀਨ ਜ਼ਬਤ ਕੀਤੀ ਗਈ ਹੈ। ਵਾਇਰਲ ਹੋ ਰਹੀ ਖਬਰ ਹਾਲੀਆ ਨਹੀਂ ਸਗੋਂ 2 ਸਾਲ ਪੁਰਾਣੀ ਹੈ। ਵਾਇਰਲ ਹੋ ਰਹੀ ਪੁਰਾਣੀ ਖਬਰ ਨੂੰ ਮੁੜ ਤੋਂ ਸ਼ੇਅਰ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਕੀ ਦਿੱਲੀ ਸਰਕਾਰ ਨੇ ਘਟਾਏ Diesel ਦੇ ਰੇਟ?
ਸੋਸ਼ਲ ਮੀਡੀਆ ‘ਤੇ ਵਾਇਰਲ ਏਬੀਪੀ ਨਿਊਜ਼ ਦੀ ਬ੍ਰੇਕਿੰਗ ਪਲੇਟ ਮੁਤਾਬਕ ਦਿੱਲੀ ਸਰਕਾਰ ਨੇ ਡੀਜ਼ਲ ਦੇ ਰੇਟ ਘਟਾ ਦਿੱਤੇ ਹਨ। ਬ੍ਰੈਕਿੰਗ ਪਲੇਟ ਅਨੁਸਾਰ ਡੀਜ਼ਲ ਦੇ ਰੇਟਾਂ ‘ਚ 8 ਰੁਪਏ ਅਤੇ 36 ਪੈਸੇ ਦਾ ਘਾਟਾ ਕੀਤਾ ਗਿਆ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਗੁੰਮਰਾਹਕੁਨ ਹੈ। ਵਾਇਰਲ ਹੋ ਰਹੀ ਖਬਰ ਹਾਲੀਆ ਨਹੀਂ ਸਗੋਂ ਇੱਕ ਸਾਲ ਪੁਰਾਣੀ ਹੈ।

ਕੀ China ਵਿੱਚ ਆਏ ਭਿਆਨਕ ਹੜ੍ਹ ਦੀ ਹੈ ਇਹ ਵੀਡੀਓ?
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ‘ਚ ਜਹਾਜ਼, ਹੈਲੀਕਾਪਟਰ ਅਤੇ ਗੱਡੀਆਂ ਨੂੰ ਪਾਣੀ ਵਿੱਚ ਰੁੜ੍ਹਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਚੀਨ ਦੀ ਹੈ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਜਾਪਾਨ ਦੀ ਹੈ ਜਿਥੇ ਸਾਲ 2011 ਵਿਚ ਸੁਨਾਮੀ ਨੇ ਆਪਣਾ ਕਹਿਰ ਬਰਪਾਇਆ ਸੀ।

Bhagwant Mann ਅਤੇ Narendra Modi ਦੀ ਇਹ ਤਸਵੀਰ ਮੌਜੂਦਾ ਪਾਰਲੀਮੈਂਟ ਸੈਸ਼ਨ ਦੀ ਹੈ?
ਇਸ ਦੌਰਾਨ ਸੋਸ਼ਲ ਮੀਡੀਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਪ੍ਰਧਾਨ ਮੰਤਰੀ ਮੋਦੀ ਅਤੇ ਭਗਵੰਤ ਮਾਨ ਨੂੰ ਹੱਸਦਿਆਂ ਹੋਇਆ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਮੌਜੂਦਾ ਪਾਰਲੀਮੈਂਟ ਸੈਸ਼ਨ ਦੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਤਸਵੀਰ ਤਕਰੀਬਨ 3 ਸਾਲ ਪੁਰਾਣੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044