ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact CheckViralWeekly Wrap: Navjot Singh Sidhu ਨੇ ਪ੍ਰਧਾਨ ਬਣਦਿਆਂ ਕੱਸਿਆ ਕਾਂਗਰਸ ਤੇ ਤੰਜ?

Weekly Wrap: Navjot Singh Sidhu ਨੇ ਪ੍ਰਧਾਨ ਬਣਦਿਆਂ ਕੱਸਿਆ ਕਾਂਗਰਸ ਤੇ ਤੰਜ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਵੀਡੀਓ ਖੂਬ ਵਾਇਰਲ ਹੋਈ ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਤੰਜ ਕੱਸਦਿਆਂ ਸੁਣਿਆ ਜਾ ਸਕਦਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

Navjot Singh Sidhu

Navjot Singh Sidhu ਨੇ ਪ੍ਰਧਾਨ ਬਣਦਿਆਂ ਕੱਸਿਆ ਕਾਂਗਰਸ ਤੇ ਤੰਜ?

ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਵਿਚ ਨਵਜੋਤ ਸਿੰਘ ਸਿੱਧੂ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਤੰਜ ਕੱਸਦਿਆਂ ਸੁਣਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਬਣਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਤੇ ਤੰਜ ਕੱਸਿਆ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲ ਦੀ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਜਿਸ ਨੂੰ ਮੁੜ ਤੋਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Himachal Pradesh ਦੇ ਧਰਮਸ਼ਾਲਾ ਵਿੱਚ ਮੀਂਹ ਕਾਰਨ ਹੋਈ ਭਾਰੀ ਤਬਾਹੀ?

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਹੜ ਨੂੰ ਤਬਾਹੀ ਮਚਾਉਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬੱਦਲ ਫੱਟਣ ਨਾਲ ਆਈ ਤਬਾਹੀ ਦਾ ਇਹ ਵੀਡੀਓ ਹਿਮਾਚਲ ਪ੍ਰਦੇਸ਼ (Himachal Pradesh) ਦੇ ਧਰਮਸ਼ਾਲਾ ਦੀ ਹੈ। ਵਾਇਰਲ ਹੋ ਰਹੀ ਵੀਡੀਓ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੀ ਨਹੀਂ ਹੈ। ਵਾਇਰਲ ਵੀਡੀਓ ਕੁਝ ਦਿਨਾਂ ਪਹਿਲਾਂ ਜਪਾਨ ‘ਚ ਆਈ ਕੁਦਰਤੀ ਤਬਾਹੀ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਕੀ Uttarakhand ‘ਚ ਕਿਸਾਨਾਂ ਨੇ BJP ਆਗੂ ਨੂੰ ਘੇਰਿਆ?

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਲੋਕਾਂ ਦੀ ਭੀੜ ਨੂੰ ਇੱਕ ਗੱਡੀ ਨੂੰ ਘੇਰਦਿਆਂ ਅਤੇ ਗੱਡੀ ਵਿਚੋਂ ਬਾਹਰ ਆਊਂਦੇ ਵਿਅਕਤੀ ਨਾਲ ਧੱਕਾ-ਮੁੱਕੀ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਉੱਤਰਾਖੰਡ (Uttarakhand) ਦੀ ਹੈ ਜਿਥੇ ਕਿਸਾਨਾਂ ਨੇ ਭਾਜਪਾ (BJP) ਆਗੂ ਦੇ ਵਿਰੋਧ ਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਨਵਜੋਤ ਸਿੱਧੂ ਨੇ ਹੱਥ ਵਿੱਚ ਫੜੀ ਸਾਬਕਾ ਪ੍ਰਧਾਨ ਮੰਤਰੀ Indira Gandhi ਦੀ ਤਸਵੀਰ?  

ਸੋਸ਼ਲ ਮੀਡੀਆ ਤੇ ਇਕ ਤਸਵੀਰ ਖ਼ੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਨਵੇਂ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਥ ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ (Indira Gandhi) ਦੀ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਅੰਮ੍ਰਿਤਸਰ ਫੇਰੀ ਦੇ ਦੌਰਾਨ ਉਨ੍ਹਾਂ ਨੇ ਇੰਦਰਾ ਗਾਂਧੀ ਦੀ ਤਸਵੀਰ ਨੂੰ ਲਹਿਰਾਇਆ। ਸੋਸ਼ਲ ਮੀਡੀਆ ਤੇ ਨਵਜੋਤ ਸਿੰਘ ਸਿੱਧੂ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਵਿੱਚ ਨਵਜੋਤ ਸਿੰਘ ਸਿੱਧੂ ਨੇ ਹੱਥ ‘ਚ ਸ਼ਹੀਦ ਭਗਤ ਸਿੰਘ ਦੀ ਤਸਵੀਰ ਫੜੀ ਹੋਈ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਬਸਪਾ ਸੁਪਰੀਮੋ Mayawati ਦੇ ਭਰਾ ਦੀ 400 ਕਰੋੜ ਦੀ ਜ਼ਮੀਨ ਨੂੰ ਕੀਤਾ ਜ਼ਬਤ?

ਸੋਸ਼ਲ ਮੀਡੀਆ ‘ਤੇ ਅਖਬਾਰ ਦੀ ਕਟਿੰਗ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮਦਨ ਕਰ ਵਿਭਾਗ ਵੱਲੋਂ ਬਸਪਾ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਮਾਇਆਵਤੀ ਦੇ ਭਰਾ ਦੀ ਚਾਰ ਸੌ ਕਰੋੜ ਦੀ ਜ਼ਮੀਨ ਜ਼ਬਤ ਕੀਤੀ ਗਈ ਹੈ। ਵਾਇਰਲ ਹੋ ਰਹੀ ਖਬਰ ਹਾਲੀਆ ਨਹੀਂ ਸਗੋਂ 2 ਸਾਲ ਪੁਰਾਣੀ ਹੈ। ਵਾਇਰਲ ਹੋ ਰਹੀ ਪੁਰਾਣੀ ਖਬਰ ਨੂੰ ਮੁੜ ਤੋਂ ਸ਼ੇਅਰ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular