ਵੀਰਵਾਰ, ਦਸੰਬਰ 26, 2024
ਵੀਰਵਾਰ, ਦਸੰਬਰ 26, 2024

HomeFact CheckViralਪਾਕਿਸਤਾਨ 'ਚ ਪੈਟਰੋਲ- ਡੀਜਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਗੁੱਸਾਏ ਲੋਕਾਂ ਨੇ...

ਪਾਕਿਸਤਾਨ ‘ਚ ਪੈਟਰੋਲ- ਡੀਜਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਗੁੱਸਾਏ ਲੋਕਾਂ ਨੇ ਲਾਹੌਰ ‘ਚ ਪੈਟਰੋਲ ਪੰਪ ਨੂੰ ਅੱਗ ਲਗਾ ਦਿੱਤੀ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਪੈਸਿਆਂ ਦੀ ਕਮੀ ਨਾਲ ਜੂਝ ਰਹੀ ਪਾਕਿਸਤਾਨ ਦੀ ਸਰਕਾਰ ਨੇ ਪਿਛਲੀ ਦਿਨੀਂ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਿੱਚ 35-35 ਰੁਪਏ ਪ੍ਰਤੀ ਲਿਟਰ ਦਾ ਇਜ਼ਾਫਾ ਕਰ ਦਿੱਤਾ ਹੈ। ਪੈਟਰੋਲ ਅਤੇ ਡੀਜ਼ਲ ਦੇ ਦਾਮ ਵਧਾਉਣ ਤੋਂ ਬਾਅਦ ਥਾਂ ਥਾਂ ਤੇ ਰੋਸ਼ ਮੁਜ਼ਾਹਰੇ ਕੀਤੇ ਜਾ ਰਹੇ ਹਨ।

ਇਸ ਸਭ ਦੇ ਵਿੱਚ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਸਰਕਾਰ ਵਲੋਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਕਾਰਨ ਗੁੱਸੇ ਵਿੱਚ ਆਏ ਲੋਕਾਂ ਨੇ ਲਾਹੌਰ ਵਿੱਚ ਇੱਕ ਪੈਟਰੋਲ ਪੰਪ ਨੂੰ ਅੱਗ ਲਗਾ ਦਿੱਤੀ।

ਪੰਜਾਬੀ ਮੀਡਿਆ ਅਦਾਰਾ News 18 ਪੰਜਾਬ ਨੇ ਵਾਇਰਲ ਵੀਡੀਓ ਦੇ ਬਾਰੇ ਵਿੱਚ ਰਿਪੋਰਟ ਪ੍ਰਕਾਸ਼ਿਤ ਕੀਤੀ ਜਿਸਦਾ ਸਿਰਲੇਖ ਹੈ,’ਪਾਕਿਸਤਾਨ ‘ਚ ਆਸਮਾਨੀ ਪੁੱਜੀਆਂ ਪੈਟਰੋਲ-ਡੀਜ਼ਲ ਕੀਮਤਾਂ, ਭੜਕੇ ਲੋਕਾਂ ਨੇ ਲਾਹੌਰ ‘ਚ ਪੈਟਰੋਲ ਪੰਪ ਨੂੰ ਲਾਈ ਅੱਗ।’

ਪਾਕਿਸਤਾਨ 'ਚ ਪੈਟਰੋਲ- ਡੀਜਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਗੁੱਸਾਏ ਲੋਕਾਂ ਨੇ ਲਾਹੌਰ 'ਚ ਪੈਟਰੋਲ ਪੰਪ ਨੂੰ ਅੱਗ ਲਗਾ ਦਿੱਤੀ
Courtesy: News 18 Punjab

ਇਸ ਦੇ ਨਾਲ ਹੀ ਸੋਸ਼ਲ ਮੀਡਿਆ ਤੇ ਵੱਖ ਵੱਖ ਭਾਸ਼ਾਵਾਂ ਦੇ ਵਿੱਚ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਵੀਡੀਓ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਾਨੂੰ ਵਾਇਰਲ ਹੋ ਰਹੀ ਵੀਡੀਓ ਸਾਲ 2020 ਵਿੱਚ ਯੂਟਿਊਬ ਅਕਾਊਂਟ ਤੇ ਅਪਲੋਡ ਮਿਲੀ। ਯੂਟਿਊਬ ਅਕਾਊਂਟ ‘Tauseef Ahmad Official’ ਦੁਆਰਾ ਜੂਨ 12, 2020 ਨੂੰ ਅਪਲੋਡ ਕੀਤੀ ਗਈ ਵੀਡੀਓ ਦੇ ਮੁਤਾਬਕ ਪਾਕਿਸਤਾਨ ਦੇ ਨਾਰੋਵਾਲ ਵਿਖੇ ਭੀੜ ਨੇ ਪੈਟਰੋਲ ਪੰਪ ਨੂੰ ਅੱਗ ਲਗਾ ਦਿੱਤੀ। ਇਸ ਦੇ ਨਾਲ ਹੀ ਸਾਨੂੰ ਇਹ ਵੀਡੀਓ ਦੇ ਕੁਝ ਅੰਸ਼ ਟਵਿੱਟਰ ਯੂਜ਼ਰ ‘Musa raza’ ਦੁਆਰਾ ਕੀਤੇ ਗਏ ਟਵੀਟ ਵਿੱਚ ਅਪਲੋਡ ਮਿਲੇ। ਟਵੀਟ ਦੇ ਕੈਪਸ਼ਨ ਮੁਤਾਬਕ ਵੀ ਇਹ ਵੀਡੀਓ ਪਾਕਿਸਤਾਨ ਦੇ ਨਾਰੋਵਾਲ ਦੀ ਹੈ।

ਪਾਕਿਸਤਾਨ 'ਚ ਪੈਟਰੋਲ- ਡੀਜਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਗੁੱਸਾਏ ਲੋਕਾਂ ਨੇ ਲਾਹੌਰ 'ਚ ਪੈਟਰੋਲ ਪੰਪ ਨੂੰ ਅੱਗ ਲਗਾ ਦਿੱਤੀ
Courtesy: Twitter@MusaRaza514

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਉਰਦੂ ਕੀ ਵਰਡ ਦੀ ਮਦਦ ਦੇ ਨਾਲ ਗੂਗਲ ਤੇ ਸਰਚ ਕੀਤਾ। ਆਪਣੀ ਸਰਚ ਦੇ ਦੌਰਾਨ ਸਾਨੂੰ ਮੀਡਿਆ ਅਦਾਰਾ ‘PTI Updates’ ਦੁਆਰਾ ਜੂਨ 12, 2020 ਨੂੰ ਅਪਲੋਡ ਕੀਤੀ ਗਈ ਪੋਸਟ ਦੇ ਵਿੱਚ ਵੀ ਵੀਡੀਓ ਦੇ ਕੁਝ ਅੰਸ਼ ਵੱਖਰੇ ਐਂਗਲ ਤੋਂ ਖਿੱਚੇ ਹੋਏ ਮਿਲੇ। ਇੱਕ ਹੋਰ ਯੂਟਿਊਬ ਅਕਾਊਂਟ ‘ENN Pakistan’ ਨੇ ਵੀ ਵਾਇਰਲ ਵੀਡੀਓ ਨੂੰ ਸਾਲ 2020 ਵਿੱਚ ਅਪਲੋਡ ਕੀਤਾ ਸੀ।

ਪਾਕਿਸਤਾਨ 'ਚ ਪੈਟਰੋਲ- ਡੀਜਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਗੁੱਸਾਏ ਲੋਕਾਂ ਨੇ ਲਾਹੌਰ 'ਚ ਪੈਟਰੋਲ ਪੰਪ ਨੂੰ ਅੱਗ ਲਗਾ ਦਿੱਤੀ
Courtesy: Facebook/PTIUpdates

ਸਰਚ ਦੇ ਦੌਰਾਨ ਸਾਨੂੰ ਮੀਡਿਆ ਅਦਾਰਾ ‘ਸਟਾਰ ਨਿਊਜ਼ ਐਚਡੀ ਆਨਲਾਈਨ’ ਦੁਆਰਾ ਪ੍ਰਕਾਸ਼ਿਤ ਆਰਟੀਕਲ ਮਿਲਿਆ। ਆਰਟੀਕਲ ਦੇ ਮੁਤਾਬਕ ਵੀ ਭੀੜ ਨੇ ਪਾਕਿਸਤਾਨ ਦੇ ਨਾਰੋਵਾਲ ਵਿਖੇ ਪੈਟਰੋਲ ਪੰਪ ਨੂੰ ਅੱਗ ਲਗਾ ਦਿੱਤੀ। ਹਾਲਾਂਕਿ, ਫੇਸਬੁੱਕ ਤੇ ਸਾਲ 2020 ਵਿੱਚ ਇੱਕ ਯੂਜ਼ਰ ਦੁਆਰਾ ਅਪਲੋਡ ਕੀਤੀ ਗਈ ਵੀਡੀਓ ਦੇ ਕੈਪਸ਼ਨ ਦੇ ਮੁਤਾਬਕ ਨਾਰੋਵਾਲ ਵਿਖੇ ਪੁਮਾ ਪੈਟਰੋਲ ਪੰਪ ਦੇ ਵਿੱਚ ਅੱਗ ਲੱਗ ਗਈ ਜਿਸ ਕਾਰਨ ਪੈਟਰੋਲ ਪੰਪ ਸੜ ਕੇ ਸੁਹਾ ਹੋ ਗਿਆ।

ਅਸੀਂ ਸੁਤੰਤਰ ਤੌਰ ਤੇ ਇਸ ਘਟਨਾ ਦੀ ਪੁਸ਼ਟੀ ਨਹੀਂ ਕਰ ਸਕੇ ਹਾਂ ਕਿ ਵੀਡੀਓ ਕਿਥੋਂ ਅਤੇ ਕਦੋਂ ਦੀ ਹੈ ਪਰ ਇਹ ਸਪਸ਼ਟ ਹੈ ਕਿ ਵਾਇਰਲ ਵੀਡੀਓ ਸਾਲ 2020 ਤੋਂ ਇੰਟਰਨੈਟ ਤੇ ਮੌਜੂਦ ਹੈ। ਵੀਡੀਓ ਦੀ ਪੁਸ਼ਟੀ ਦੇ ਲਈ ਅਸੀਂ ਪਾਕਿਸਤਾਨ ਤੋਂ ਪੱਤਰਕਾਰਾਂ ਨੂੰ ਸੰਪਰਕ ਕੀਤਾ। ਜਾਣਕਾਰੀ ਮਿਲਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2020 ਤੋਂ ਇੰਟਰਨੈਟ ਤੇ ਮੌਜੂਦ ਹੈ। ਵਾਇਰਲ ਵੀਡੀਓ ਦਾ ਪਾਕਿਸਤਾਨ ਵਿੱਚ ਹਾਲ ਹੀ ਵਿੱਚ ਵਧਾਏ ਗਏ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਨਾਲ ਕੋਈ ਸੰਬੰਧ ਨਹੀਂ ਹੈ।

Result: Missing Context

Our Sources

Starnews HD Online,“Citizend set Petrol pump on fire, June 12, 2020
PTI Updates Tweet, June 12, 2020
Musa Raza Tweet, June 12, 2020
YouTube Video by Tauseef Ahmad Official, June 12, 2020

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular