Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
Claim
ਸੋਸ਼ਲ ਮੀਡੀਆ ਤੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੀ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕਾ ਵਿੱਚ ਜਾਰੀ ਦੁਨੀਆਂ ਦੇ 50 ਸਭ ਤੋਂ ਇਮਾਨਦਾਰ ਲੋਕਾਂ ਦੀ ਸੂਚੀ ਦੇ ਵਿੱਚ ਭਾਰਤ ਦਾ ਇੱਕ ਵਿਅਕਤੀ ਹੈ। ਡਾ ਮਨਮੋਹਨ ਸਿੰਘ ਇਸ ਸੂਚੀ ਵਿੱਚ ਸਭ ਤੋਂ ਪਹਿਲੇ ਸਥਾਨ ਤੇ ਹਨ। ਇਸ ਤੋਂ ਪਹਿਲਾਂ ਵੀ ਇਸ ਵਾਇਰਲ ਦਾਅਵੇ ਨੂੰ ਸਾਲ 2018 ਅਤੇ 2019 ਦੇ ਵਿੱਚ ਸ਼ੇਅਰ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ ਅਸੀਂ ਸਭ ਤੋਂ ਪਹਿਲਾਂ ਵਾਈਟ ਹਾਊਸ ਦੀ ਅਧਿਕਾਰਿਕ ਵੈਬਸਾਈਟ ਨੂੰ ਖੰਗਾਲਿਆ। ਨੀਚੇ ਦੇਖਿਆ ਜਾ ਸਕਦਾ ਹੈ ਕਿ ਵ੍ਹਾਈਟ ਹਾਊਸ ਦੀ ਅਧਿਕਾਰਕ ਵੈੱਬਸਾਈਟ ਖੰਗਾਲਣ ਤੇ ਸਾਨੂੰ ਕੁਝ ਜਾਣਕਾਰੀ ਮਿਲੀ।
ਵੱਧ ਜਾਣਕਾਰੀ ਦੇ ਲਈ ਅਸੀਂ ਕੁਝ ਕੀ ਵਰਡ ਦੀ ਮਦਦ ਨਾਲ ਗੂਗਲ ਤੇ ਖੰਗਾਲਣਾ ਸ਼ੁਰੂ ਕੀਤਾ। ਪੜਤਾਲ ਦੇ ਦੌਰਾਨ ਸਾਨੂੰ ਵਾਇਰਲ ਦਾਅਵੇ ਦੇ ਨਾਲ ਸਬੰਧਤ ਕੋਈ ਮੀਡੀਆ ਰਿਪੋਰਟ ਨਹੀਂ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਕੁਝ ਅਲੱਗ ਅਲੱਗ ਕੀ ਵਰਡ ਦੀ ਮੱਦਦ ਦੇ ਨਾਲ ਖੋਜਣ ਤੇ ਸਾਨੂੰ ਦਸੰਬਰ 6,2012 ਨੂੰ ‘ਦ ਹਿੰਦੂ’ ਦੁਆਰਾ ਪ੍ਰਕਾਸ਼ਿਤ ਇਕ ਮੀਡੀਆ ਰਿਪੋਰਟ ਮਿਲੀ। ਸਾਲ 2012 ਦੇ ਵਿੱਚ ਫੋਰਬਜ਼ ਮੈਗਜ਼ੀਨ ਨੇ ਵਿਸ਼ਵ ਦੇ 20 ਸਭ ਤੋਂ ਤਾਕਤਵਰ ਲੋਕਾਂ ਦੀ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਦੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ 20ਵੇਂ ਸਥਾਨ ਤੇ ਸਨ।
ਆਪਣੀ ਸਰਚ ਦੇ ਦੌਰਾਨ ਸਾਨੂੰ ਅਕਤੂਬਰ 22,2016 ਨੂੰ ਇੰਡੀਅਨ ਐਕਸਪ੍ਰੈਸ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਮੀਡੀਆ ਰਿਪੋਰਟ ਮਿਲੀ। ਇਸ ਮੀਡੀਆ ਰਿਪੋਰਟ ਦੇ ਮੁਤਾਬਕ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਰਾਸ਼ਟਰਪਤੀ ਬਣਨ ਤੋਂ ਬਾਅਦ ਇਕ ਡਿਨਰ ਦੀ ਮੇਜ਼ਬਾਨੀ ਕੀਤੀ ਸੀ। 2009 ਵਿੱਚ ਓਬਾਮਾ ਦੇ ਪਦ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਭਾਰਤ ਦੀ ਤਰਫ ਤੋਂ ਮਨਮੋਹਨ ਸਿੰਘ ਨੇ ਯਾਤਰਾ ਕੀਤੀ ਸੀ।
Conclusion
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਕਰਨ ਤੋਂ ਬਾਅਦ ਅਸੀਂ ਪਾਇਆ ਕਿ ਅਮਰੀਕਾ ਵਿਚ ਇਸ ਤਰ੍ਹਾਂ ਦੀ ਕੋਈ ਸੂਚੀ ਜਾਰੀ ਨਹੀਂ ਕੀਤੀ ਗਈ ਹੈ। ਪੜਤਾਲ ਦੌਰਾਨ ਸਾਨੂੰ ਕੋਈ ਸੂਚੀ ਨਹੀਂ ਮਿਲੀ ਜਿਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਅਮਰੀਕਾ ਦੁਆਰਾ ਜਾਰੀ ਦੁਨੀਆ ਦੇ 50 ਸਭ ਤੋਂ ਇਮਾਨਦਾਰ ਲੋਕਾਂ ਦੀ ਸੂਚੀ ਵਿਚ ਡਾ ਮਨਮੋਹਨ ਸਿੰਘ ਪਹਿਲੇ ਸਥਾਨ ਤੇ ਹਨ। ਲੋਕਾਂ ਨੂੰ ਭਰਮਾਉਣ ਦੇ ਲਈ ਗੁੰਮਰਾਹਕੁਨ ਦਾਅਵਾ ਕੀਤਾ ਜਾ ਰਿਹਾ ਹੈ।
Result: False
Our Sources
Official website of White House
Media report published by The Indian Express on October 22, 2016
Media report published by The Hindu on December 6, 2012
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.