Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Viral
Claim
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਸੁਣ ਰਹੇ ਹਨ।
Fact
ਇਹ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਵੀਡੀਓ ਵਿੱਚ ਪੀਐਮ ਮੋਦੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਨਹੀਂ ਸੁਣ ਰਹੇ ਹਨ। ਅਸਲ ਵੀਡੀਓ ਵਿੱਚ ਅਧਿਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਓਡੀਸ਼ਾ ਰੇਲ ਹਾਦਸੇ ਦਾ ਵੇਰਵਾ ਦੇ ਰਹੇ ਹਨ।
ਸੋਸ਼ਲ ਮੀਡਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਸੁਣ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਵਿੱਚ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਜੀਵਨ ਸਾਖੀ ਸੁਣਾਉਂਦੇ ਸੁਣਿਆ ਜਾ ਸਕਦਾ ਹੈ। ਵੀਡੀਓ ਵਿੱਚ ਉਹਨਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਬੈਠੇ ਹੋਏ ਹਨ।
ਫੇਸਬੁੱਕ ਯੂਜ਼ਰ ਸਾਬ ਜੀ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਮੋਦੀ ਅਮਿਤ ਸ਼ਾਹ ਨਾਲ ਸਭ ਮੰਤਰੀ ਸੁਣਦੇ ਹੋਏ।’
ਇਸ ਦੇ ਨਾਲ ਹੀ ਇਸ ਵੀਡੀਓ ਨੂੰ ਯੂਟਿਊਬ ਤੇ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਦਾਅਵੇ ਦੀ ਸੱਚਾਈ ਦੀ ਪੁਸ਼ਟੀ ਕਰਨ ਲਈ, ਅਸੀਂ ਇਨਵਿਡ ਟੂਲ ਦੀ ਮਦਦ ਨਾਲ ਵਾਇਰਲ ਵੀਡੀਓ ਦੇ ਕੁਝ ਫਰੇਮਾਂ ਨੂੰ ਕੈਪਚਰ ਕੀਤਾ। ਇਸ ਤੋਂ ਬਾਅਦ, ਅਸੀਂ ਇੱਕ ਫਰੇਮ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਸਰਚ ਕੀਤਾ। ਸਾਨੂੰ ANI ਦੇ ਟਵਿੱਟਰ ਹੈਂਡਲ ਤੋਂ 3 ਜੂਨ, 2023 ਨੂੰ ਇੱਕ ਟਵੀਟ ਮਿਲਿਆ। ਇਸ ‘ਚ ਵਾਇਰਲ ਵੀਡੀਓ ਵਰਗਾ ਹੀ ਇਕ ਵੀਡੀਓ ਹੈ। ਟਵੀਟ ਦੇ ਕੈਪਸ਼ਨ ਵਿੱਚ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਪੀਐਮ ਨਰਿੰਦਰ ਮੋਦੀ ਨੇ ਓਡੀਸ਼ਾ ਵਿੱਚ ਬਾਲਾਸੋਰ ਰੇਲ ਹਾਦਸੇ ਦੇ ਸਬੰਧ ਵਿੱਚ ਇੱਕ ਉੱਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ।
ਅਸੀਂ ANI ਦੇ ਟਵਿੱਟਰ ਹੈਂਡਲ ਦੁਆਰਾ ਟਵੀਟ ਕੀਤੇ ਵੀਡੀਓ ਦੇ ਇੱਕ ਫਰੇਮ ਦੀ ਵਾਇਰਲ ਵੀਡੀਓ ਦੇ ਇੱਕ ਫਰੇਮ ਨਾਲ ਤੁਲਨਾ ਕੀਤੀ ਹੈ। ਅਸੀਂ ਪਾਇਆ ਕਿ ਵਾਇਰਲ ਵੀਡੀਓ ਐਡੀਟਡ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਾਨੂੰ ਅਸਲ ਵੀਡੀਓ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੂਟਿਊਬ ਚੈਨਲ ‘ਤੇ ਵੀ ਅਪਲੋਡ ਮਿਲਿਆ। ਵੀਡੀਓ ‘ਚ ਅਧਿਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਲਾ ਅਧਿਕਾਰੀਆਂ ਨੂੰ ਓਡੀਸ਼ਾ ਰੇਲ ਹਾਦਸੇ ਦਾ ਵੇਰਵਾ ਦਿੰਦੇ ਦਿਖਾਈ ਦੇ ਰਹੇ ਹਨ। ਵੀਡੀਓ ਰਿਪੋਰਟ ਮੁਤਾਬਕ ਓਡੀਸ਼ਾ ਵਿੱਚ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਉੱਚ ਪੱਧਰੀ ਮੀਟਿੰਗ ਕੀਤੀ ਸੀ।
ਇਸ ਨਾਲ ਹੀ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਆਲਾ ਅਧਿਕਾਰੀਆਂ ਦੁਆਰਾ ਜਰਨੈਲ ਸਿੰਘ ਭਿੰਡਰਾਂਵਾਲੇ ਬਾਰੇ ਸਾਖੀ ਦੇਖਣ ਨੂੰ ਲੈ ਕੇ ਕੋਈ ਪ੍ਰਮਾਣਿਕ ਰਿਪੋਰਟ ਨਹੀਂ ਮਿਲੀ।
ਸਾਡੀ ਜਾਂਚ ਵਿੱਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਵਾਇਰਲ ਹੋ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡੀਓ ਨੂੰ ਐਡਿਟ ਕੀਤਾ ਗਿਆ ਹੈ। ਵਾਇਰਲ ਵੀਡੀਓ ਵਿੱਚ ਪੀਐਮ ਮੋਦੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਨਹੀਂ ਸੁਣ ਰਹੇ ਹਨ।
Our Sources
Tweet by ANI on June 3, 2023
Video uploaded on PM Narendra Modi’s official YouTube Channel on June 3, 2023
Self Analysis
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ