ਸੋਮਵਾਰ, ਅਪ੍ਰੈਲ 29, 2024
ਸੋਮਵਾਰ, ਅਪ੍ਰੈਲ 29, 2024

HomeFact CheckViralਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਸੁਣ ਰਹੇ ਹਨ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਸੁਣ ਰਹੇ ਹਨ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਸੁਣ ਰਹੇ ਹਨ।

Fact
ਇਹ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਵੀਡੀਓ ਵਿੱਚ ਪੀਐਮ ਮੋਦੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਨਹੀਂ ਸੁਣ ਰਹੇ ਹਨ। ਅਸਲ ਵੀਡੀਓ ਵਿੱਚ ਅਧਿਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਓਡੀਸ਼ਾ ਰੇਲ ਹਾਦਸੇ ਦਾ ਵੇਰਵਾ ਦੇ ਰਹੇ ਹਨ।

ਸੋਸ਼ਲ ਮੀਡਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਸੁਣ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਵਿੱਚ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਜੀਵਨ ਸਾਖੀ ਸੁਣਾਉਂਦੇ ਸੁਣਿਆ ਜਾ ਸਕਦਾ ਹੈ। ਵੀਡੀਓ ਵਿੱਚ ਉਹਨਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਬੈਠੇ ਹੋਏ ਹਨ।

ਫੇਸਬੁੱਕ ਯੂਜ਼ਰ ਸਾਬ ਜੀ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਮੋਦੀ ਅਮਿਤ ਸ਼ਾਹ ਨਾਲ ਸਭ ਮੰਤਰੀ ਸੁਣਦੇ ਹੋਏ।’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਸੁਣ ਰਹੇ ਹਨ
Courtesy: Facebook/SaabJi

ਇਸ ਦੇ ਨਾਲ ਹੀ ਇਸ ਵੀਡੀਓ ਨੂੰ ਯੂਟਿਊਬ ਤੇ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਦਾਅਵੇ ਦੀ ਸੱਚਾਈ ਦੀ ਪੁਸ਼ਟੀ ਕਰਨ ਲਈ, ਅਸੀਂ ਇਨਵਿਡ ਟੂਲ ਦੀ ਮਦਦ ਨਾਲ ਵਾਇਰਲ ਵੀਡੀਓ ਦੇ ਕੁਝ ਫਰੇਮਾਂ ਨੂੰ ਕੈਪਚਰ ਕੀਤਾ। ਇਸ ਤੋਂ ਬਾਅਦ, ਅਸੀਂ ਇੱਕ ਫਰੇਮ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਸਰਚ ਕੀਤਾ। ਸਾਨੂੰ ANI ਦੇ ਟਵਿੱਟਰ ਹੈਂਡਲ ਤੋਂ 3 ਜੂਨ, 2023 ਨੂੰ ਇੱਕ ਟਵੀਟ ਮਿਲਿਆ। ਇਸ ‘ਚ ਵਾਇਰਲ ਵੀਡੀਓ ਵਰਗਾ ਹੀ ਇਕ ਵੀਡੀਓ ਹੈ। ਟਵੀਟ ਦੇ ਕੈਪਸ਼ਨ ਵਿੱਚ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਪੀਐਮ ਨਰਿੰਦਰ ਮੋਦੀ ਨੇ ਓਡੀਸ਼ਾ ਵਿੱਚ ਬਾਲਾਸੋਰ ਰੇਲ ਹਾਦਸੇ ਦੇ ਸਬੰਧ ਵਿੱਚ ਇੱਕ ਉੱਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ।

ਅਸੀਂ ANI ਦੇ ਟਵਿੱਟਰ ਹੈਂਡਲ ਦੁਆਰਾ ਟਵੀਟ ਕੀਤੇ ਵੀਡੀਓ ਦੇ ਇੱਕ ਫਰੇਮ ਦੀ ਵਾਇਰਲ ਵੀਡੀਓ ਦੇ ਇੱਕ ਫਰੇਮ ਨਾਲ ਤੁਲਨਾ ਕੀਤੀ ਹੈ। ਅਸੀਂ ਪਾਇਆ ਕਿ ਵਾਇਰਲ ਵੀਡੀਓ ਐਡੀਟਡ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਾਨੂੰ ਅਸਲ ਵੀਡੀਓ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੂਟਿਊਬ ਚੈਨਲ ‘ਤੇ ਵੀ ਅਪਲੋਡ ਮਿਲਿਆ। ਵੀਡੀਓ ‘ਚ ਅਧਿਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਲਾ ਅਧਿਕਾਰੀਆਂ ਨੂੰ ਓਡੀਸ਼ਾ ਰੇਲ ਹਾਦਸੇ ਦਾ ਵੇਰਵਾ ਦਿੰਦੇ ਦਿਖਾਈ ਦੇ ਰਹੇ ਹਨ। ਵੀਡੀਓ ਰਿਪੋਰਟ ਮੁਤਾਬਕ ਓਡੀਸ਼ਾ ਵਿੱਚ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਉੱਚ ਪੱਧਰੀ ਮੀਟਿੰਗ ਕੀਤੀ ਸੀ।

ਇਸ ਨਾਲ ਹੀ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਆਲਾ ਅਧਿਕਾਰੀਆਂ ਦੁਆਰਾ ਜਰਨੈਲ ਸਿੰਘ ਭਿੰਡਰਾਂਵਾਲੇ ਬਾਰੇ ਸਾਖੀ ਦੇਖਣ ਨੂੰ ਲੈ ਕੇ ਕੋਈ ਪ੍ਰਮਾਣਿਕ ​​ਰਿਪੋਰਟ ਨਹੀਂ ਮਿਲੀ।

Conclusion

ਸਾਡੀ ਜਾਂਚ ਵਿੱਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਵਾਇਰਲ ਹੋ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡੀਓ ਨੂੰ ਐਡਿਟ ਕੀਤਾ ਗਿਆ ਹੈ। ਵਾਇਰਲ ਵੀਡੀਓ ਵਿੱਚ ਪੀਐਮ ਮੋਦੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਨਹੀਂ ਸੁਣ ਰਹੇ ਹਨ।

Result: Altered Photo/Video

Our Sources

Tweet by ANI on June 3, 2023
Video uploaded on PM Narendra Modi’s official YouTube Channel on June 3, 2023
Self Analysis


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular