ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact CheckViralਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਕੀਤਾ...

ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਕੀਤਾ ਨਜ਼ਰਅੰਦਾਜ਼?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਅਭਿਵਾਦਨ (ਨਮਸਕਾਰ) ਦਾ ਜਵਾਬ ਨਾ ਦੇ ਕੇ ਉਨ੍ਹਾਂ ਦਾ ਅਪਮਾਨ ਕੀਤਾ। ਸੋਸ਼ਲ ਮੀਡਿਆ ਤੇ 7 ਸਕਿੰਟ ਦੀ ਵੀਡੀਓ ਨੂੰ ਸ਼ੇਅਰ ਕਰ ਦਿਖਾਇਆ ਜਾ ਰਿਹਾ ਹੈ ਕਿ ਸਾਬਕਾ ਰਾਸ਼ਟਰਪਤੀ ਦੇ ਸਨਮਾਨ ਵਿੱਚ ਰੱਖੇ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਮਸਕਾਰ ਦਾ ਜਵਾਬ ਨਹੀਂ ਦਿੱਤਾ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ ਚੈਕ ਕੀਤਾ ਜਾ ਚੁੱਕਾ ਹੈ।

ਨਵੀਂ ਬਣੀ ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਬੀਤੇ ਦਿਨੀਂ ਭਾਰਤ ਦੇ ਰਾਸ਼ਟਰਪਤੀ ਪਦ ਦੀ ਸਹੁੰ ਚੁੱਕੀ ਸੀ। ਇਸ ਪ੍ਰੋਗਰਾਮ ਵਿੱਚ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਸਮੇਤ ਕਈ ਹੋਰ ਰਾਜਨੀਤਿਕ ਅਤੇ ਗੈਰ ਰਾਜਨੀਤਿਕ ਹਸਤੀਆਂ ਮੌਜੂਦ ਸਨ। ਦੱਸ ਦੇਈਏ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 25 ਜੁਲਾਈ 2017 ਨੂੰ ਦੇਸ਼ ਦੇ ਰਾਸ਼ਟਰਪਤੀ ਪਦ ਦੀ ਸਹੁੰ ਚੁੱਕੀ ਸੀ।

ਪਰੰਪਰਾ ਦੇ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਦੇ ਸਨਮਾਨ ਵਿੱਚ ਸਮਾਰੋਹ ਰੱਖਿਆ ਸੀ। ਇਸ ਤੋਂ ਇਲਾਵਾ ਸੰਸਦ ਭਵਨ ਦੇ ਸੈਂਟਰਲ ਹਾਲ ਵਿਚ ਵੀ ਸਾਬਕਾ ਰਾਸ਼ਟਰਪਤੀ ਦੇ ਵਿਦਾਈ ਸਮਾਰੋਹ ਦਾ ਪ੍ਰੋਗਰਾਮ ਰੱਖਿਆ ਗਿਆ ਸੀ।

ਇਸ ਕੜੀ ਵਿੱਚ ਸੋਸ਼ਲ ਮੀਡੀਆ ਯੂਜ਼ਰਾਂ ਨੇ ਵੀਡੀਓ ਨੂੰ ਸ਼ੇਅਰ ਕਰ ਇਹ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਮਸਕਾਰ ਦਾ ਜੁਆਬ ਨਾ ਦੇ ਕੇ ਉਨ੍ਹਾਂ ਦਾ ਅਪਮਾਨ ਕੀਤਾ ਗਿਆ।

ਕਈ ਮੀਡੀਆ ਅਦਾਰਿਆਂ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਕੀਤਾ ਨਜ਼ਰਅੰਦਾਜ਼
Courtesy: Facebook/OnAir

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਮਸਕਾਰ ਦਾ ਜੁਆਬ ਨਾ ਦੇ ਕੇ ਉਨ੍ਹਾਂ ਦੇ ਅਪਮਾਨ ਕੀਤੇ ਜਾਣ ਦੇ ਨਾਮ ਤੇ ਸ਼ੇਅਰ ਕੀਤੇ ਜਾ ਰਹੇ ਵੀਡੀਓ ਦੀ ਪੜਤਾਲ ਦੇ ਲਈ ਅਸੀਂ ਵੀਡੀਓ ਨੂੰ ਕੀ ਫਰੇਮ ਵਿੱਚ ਵੰਡ ਕੇ ਗੂਗਲ ਤੇ ਸਰਚ ਕੀਤਾ। ਹਾਲਾਂਕਿ, ਸਾਨੂੰ ਇਸ ਦੌਰਾਨ ਕੁਝ ਹੋਰ ਦਾਅਵਿਆਂ ਤੋਂ ਇਲਾਵਾ ਕੋਈ ਠੋਸ ਜਾਣਕਾਰੀ ਪ੍ਰਾਪਤ ਨਹੀਂ ਹੋਈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਇਸ ਤੋਂ ਬਾਅਦ ਅਸੀਂ ਵਾਇਰਲ ਵੀਡੀਓ ਤੇ ਲੱਗੇ ‘ਸੰਸਦ ਟੀਵੀ’ ਦੇ ਲੋਗੋ ਦੇ ਆਧਾਰ ਤੇ ਸੰਸਥਾ ਦੇ ਯੂਟਿਊਬ ਚੈਨਲ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਚੈਨਲ ਦੁਆਰਾ 23 ਜੁਲਾਈ 2022 ਨੂੰ ਪ੍ਰਕਾਸ਼ਿਤ ਇਕ ਵੀਡੀਓ ਮਿਲਿਆ ਜਿਸ ਵਿੱਚ ਵਾਇਰਲ ਕਲਿਪ ਵੀ ਮੌਜੂਦ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਕੀਤਾ ਨਜ਼ਰਅੰਦਾਜ਼
Courtesy: YouTube/SansadTV

ਦੱਸ ਦਈਏ ਕਿ ਇਹ ਵੀਡਿਓ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਲਈ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਕਰਵਾਏ ਗਏ ਵਿਦਾਈ ਸਮਾਰੋਹ ਦਾ ਹੈ ਜਿਸ ਵਿੱਚ ਸੱਤਾ ਪੱਖ ਤੋਂ ਲੈ ਕੇ ਵਿਰੋਧੀ ਧਿਰ ਦੇ ਤਮਾਮ ਵੱਡੇ ਨੇਤਾ ਮੌਜੂਦ ਰਹੇ। ਸੰਸਦ ਟੀਵੀ ਦੁਆਰਾ ਯੂ ਟਿਊਬ ਤੇ ਅਪਲੋਡ ਕੀਤੇ ਗਏ ਵੀਡੀਓ ਦੇ 10 ਸਕਿੰਟ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਨੂੰ ਮੰਚ ਤੋਂ ਉਤਰ ਕੇ ਵਿਦਾਈ ਸਮਾਰੋਹ ਵਿੱਚ ਮੌਜੂਦ ਮਹਿਮਾਨਾਂ ਨਾਲ ਮੁਲਾਕਾਤ ਕਰਦੇ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਦੇ 57 ਸਕਿੰਟ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਅਭਿਵਾਦਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਹਾਲਾਂਕਿ 1 ਮਿੰਟ 1 ਸਕਿੰਟ ਤੋਂ ਬਾਅਦ ਜਦੋਂ ਸਾਬਕਾ ਰਾਸ਼ਟਰਪਤੀ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਆਉਂਦੇ ਹਨ ਤਾਂ ਉਸ ਸਮੇਂ ਪ੍ਰਧਾਨ ਮੰਤਰੀ ਕਿਸੀ ਦੂਜੀ ਤਰਫ਼ ਦੇਖ ਰਹੇ ਹੁੰਦੇ ਹਨ।

ਭਾਰਤ ਦੇ ਰਾਸ਼ਟਰਪਤੀ ਦੇ ਅਧਿਕਾਰਿਕ ਟਵਿੱਟਰ ਹੈਂਡਲ ਦੁਆਰਾ ਵੀ ਇਸ ਪ੍ਰੋਗਰਾਮ ਦੀ ਤਸਵੀਰਾਂ ਨੂੰ ਸ਼ੇਅਰ ਕੀਤਾ ਗਿਆ ਹੈ। ਇਨ੍ਹਾਂ ਤਸਵੀਰਾਂ ਚੋਂ ਇਕ ਤਸਵੀਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਮਨਾਥ ਕੋਵਿੰਦਾ ਅਭਿਵਾਦਨ ਕਰਦੇ ਨਜ਼ਰ ਆ ਰਹੇ ਹਨ।

ਗੌਰਤਲਬ ਹੈ ਕਿ ਟਵਿੱਟਰ ਨੇ ਵਾਇਰਲ ਵੀਡੀਓ ਨੂੰ ਲੈ ਕੇ ਸ਼ੇਅਰ ਕੀਤੇ ਗਏ ਤਮਾਮ ਟਵੀਟ ਨੂੰ ਗੁੰਮਰਾਹਕੁੰਨ ਦੱਸਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਕੀਤਾ ਨਜ਼ਰਅੰਦਾਜ਼
Courtesy: Twitter@INCMinority

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਅਭਿਵਾਦਨ ਦਾ ਜਵਾਬ ਨਾ ਦੇ ਕੇ ਉਨ੍ਹਾਂ ਦੇ ਅਪਮਾਨ ਕੀਤੇ ਜਾਣ ਦੇ ਨਾਮ ਤੇ ਸ਼ੇਅਰ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਅਸਲ ਵਿਚ ਵਾਇਰਲ ਵੀਡਿਓ ਪ੍ਰਧਾਨ ਮੰਤਰੀ ਅਤੇ ਸਾਬਕਾ ਰਾਸ਼ਟਰਪਤੀ ਦੇ ਵਿਚ ਅਭਿਵਾਦਨ ਦਾ ਕੇਵਲ ਉਹੀ ਹਿੱਸਾ ਦਿਖਾਉਂਦਾ ਹੈ ਜਿੱਥੇ ਸਾਬਕਾ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦਾ ਅਭਿਵਾਦਨ ਕੀਤਾ ਸੀ ਜਦਕਿ ਕੁਝ ਪਲ ਪਹਿਲਾਂ ਪ੍ਰਧਾਨ ਮੰਤਰੀ ਦੁਆਰਾ ਸਾਬਕਾ ਰਾਸ਼ਟਰਪਤੀ ਦੇ ਅਭਿਵਾਦਨ ਵਾਲਾ ਹਿੱਸਾ ਹਟਾ ਦਿੱਤਾ ਗਿਆ।

Result: Missing Context

Our Sources

YouTube video published by Sansad TV on 23 July, 2022
President of India’s tweet dated 23 July, 2022


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular