ਸ਼ੁੱਕਰਵਾਰ, ਅਪ੍ਰੈਲ 26, 2024
ਸ਼ੁੱਕਰਵਾਰ, ਅਪ੍ਰੈਲ 26, 2024

HomeFact CheckViralWeekly Wrap: ਕੀ ਪੁਲਿਸ ਮੁਲਾਜ਼ਮ ਨੇ ਜ਼ਖ਼ਮੀ ਹੋਣ ਦਾ ਕੀਤਾ ਨਾਟਕ? 

Weekly Wrap: ਕੀ ਪੁਲਿਸ ਮੁਲਾਜ਼ਮ ਨੇ ਜ਼ਖ਼ਮੀ ਹੋਣ ਦਾ ਕੀਤਾ ਨਾਟਕ? 

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਆਪਣੇ ਸਿਰ ਤੇ ਪੱਟੀ ਬਣਦਿਆਂ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਵੀਡੀਓ ‘ਚ ਇਕ ਅਖ਼ਬਾਰ ਦੀ ਕਲਿਪ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁਸਲਮਾਨਾਂ ਦੇ ਖ਼ਿਲਾਫ਼ ਦੰਗੇ ਭੜਕਾਉਣ ਦੇ ਲਈ ਪੁਲਿਸ ਮੁਲਾਜ਼ਮ ਨਕਲੀ ਪੱਟੀ ਬੰਨ੍ਹ ਰਿਹਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਪੁਲਿਸ ਮੁਲਾਜ਼ਮ ਨੇ ਜ਼ਖ਼ਮੀ ਹੋਣ ਦਾ ਕੀਤਾ ਨਾਟਕ

ਪ੍ਰਕਾਸ਼ ਸਿੰਘ ਬਾਦਲ ਦਾ ਨਹੀਂ ਹੋਇਆ ਦਿਹਾਂਤ,ਵਾਇਰਲ ਦਾਅਵਾ ਅਫ਼ਵਾਹ ਹੈ

ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ। ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਫੋਰਟਿਸ ਹਸਪਤਾਲ ਨੇ ਅਪਡੇਟ ਜਾਰੀ ਕਰ ਸਪਸ਼ਟ ਕੀਤਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸਥਿਰ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਪੁਲਿਸ ਮੁਲਾਜ਼ਮ ਨੇ ਜ਼ਖ਼ਮੀ ਹੋਣ ਦਾ ਕੀਤਾ ਨਾਟਕ

ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਕਰਨ ਨਹੀਂ ਪਹੁੰਚੇ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ

ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਕਰਨ ਦੇ ਲਈ ਪਹੁੰਚੇ। ਵਾਇਰਲ ਦਾਅਵਾ ਫਰਜ਼ੀ ਹੈ। ਅਮਿਤਾਭ ਬੱਚਨ ਸੰਤੂਰ ਵਾਦਕ ਪੰਡਿਤ ਸ਼ਿਵ ਕੁਮਾਰ ਸ਼ਰਮਾ ਦੇ ਅੰਤਿਮ ਸੰਸਕਾਰ ਦੇ ਮੌਕੇ ਤੇ ਉਨ੍ਹਾਂ ਦੇ ਘਰ ਪਹੁੰਚੇ ਸਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੁਲਿਸ ਮੁਲਾਜ਼ਮ ਨੇ ਜ਼ਖ਼ਮੀ ਹੋਣ ਦਾ ਕੀਤਾ ਨਾਟਕ

ਕੀ ਬਠਿੰਡਾ ਦੇ ਬੀੜ ਤਾਲਾਬ ਚਿੜੀਆਘਰ ਦੀਆਂ ਹਨ ਇਹ ਵਾਇਰਲ ਤਸਵੀਰਾਂ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ੇਰਾਂ ਦੀ ਤਰਸਯੋਗ ਹਾਲਤ ਵਿੱਚ ਵਾਇਰਲ ਹੋ ਰਹੀ ਤਸਵੀਰ ਬਠਿੰਡਾ ਦੇ ਬੀੜ ਤਾਲਾਬ ਦੀਆਂ ਹਨ। ਵਾਇਰਲ ਤਸਵੀਰ ਬਠਿੰਡਾ ਦੇ ਬੀੜ ਤਲਾਬ ਚਿੜੀਆਘਰ ਦੀਆਂ ਨਹੀਂ ਸਗੋਂ ਸੁਡਾਨ ਦੇ ਚਿੜੀਆਘਰ ਦੀਆਂ ਹਨ। ਸੁਡਾਨ ਦੀ ਪੁਰਾਣੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਪੁਲਿਸ ਮੁਲਾਜ਼ਮ ਨੇ ਜ਼ਖ਼ਮੀ ਹੋਣ ਦਾ ਕੀਤਾ ਨਾਟਕ

ਕੀ ਪੁਲਿਸ ਮੁਲਾਜ਼ਮ ਨੇ ਜ਼ਖ਼ਮੀ ਹੋਣ ਦਾ ਕੀਤਾ ਨਾਟਕ? ਵਾਇਰਲ ਦਾਅਵਾ ਗੁੰਮਰਾਹਕੁੰਨ ਹੈ

ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿ ਮੁਸਲਮਾਨਾਂ ਦੇ ਖ਼ਿਲਾਫ਼ ਦੰਗੇ ਭੜਕਾਉਣ ਦੇ ਲਈ ਪੁਲਿਸ ਮੁਲਾਜ਼ਮ ਨਕਲੀ ਪੱਟੀ ਬੰਨ੍ਹ ਰਿਹਾ ਹੈ। ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਹੋ ਰਹੀ ਵੀਡੀਓ ਜੋਧਪੁਰ ਵਿੱਚ ਹੋਈ ਹਿੰਸਾ ਦੀ ਹੈ ਜਿਥੇ ਝੜਪ ਦੇ ਦੌਰਾਨ ਏਐਸਆਈ ਧੰਨਾਰਾਮ ਦੇ ਸਿਰ ਵਿੱਚ ਸੱਟ ਲੱਗ ਗਈ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular