ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact CheckViralਅੰਡੇ ਚੋਰੀ ਕਰਦਿਆਂ ਪੁਲਿਸ ਮੁਲਾਜ਼ਮ ਦਾ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ

ਅੰਡੇ ਚੋਰੀ ਕਰਦਿਆਂ ਪੁਲਿਸ ਮੁਲਾਜ਼ਮ ਦਾ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਵਿਚ ਇੱਕ ਪੁਲਿਸ ਮੁਲਾਜ਼ਮ ਨੂੰ ਅੰਡੇ ਦੀ ਰੇਹੜੀ ਤੋਂ ਅੰਡੇ ਚੋਰੀ ਕਰਦਿਆਂ ਵੇਖਿਆ ਜਾ ਸਕਦਾ ਹੈ। ਵਾਇਰਲ ਵੀਡੀਓ ਨੂੰ ਸੋਸ਼ਲ ਮੀਡੀਆ ਯੂਜ਼ਰ ਹਾਲੀਆ ਦੱਸਕੇ ਸ਼ੇਅਰ ਕਰ ਰਹੇ ਹਨ।

ਫੇਸਬੁੱਕ ਪੇਜ ‘ਪੰਜਾਬੀ ਘੈਂਟ ਸਟੇਟਸ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਅੱਜ ਤਾ ਜੱਟ ਭੁਰਜੀ ਬਣਾਉਗਾ ਜਾ ਕੇ।’ ਇਸ ਵੀਡੀਓ ਨੂੰ ਹੁਣ ਤਕ 18,000 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਦੇਖ ਚੁੱਕੇ ਹਨ।

ਅਸੀਂ ਪਾਇਆ ਕਿ ਕਈ ਵੱਖ ਵੱਖ ਫੇਸਬੁੱਕ ਪੇਜ ਤੇ ਯੂਜ਼ਰਾਂ ਦੇ ਦੁਆਰਾ ਇਸ ਵੀਡੀਓ ਨੂੰ ਵਿਅੰਗਾਤਮਕ ਤਰੀਕੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Crowd tangle ਦੇ ਡਾਟਾ ਦੇ ਮੁਤਾਬਕ ਵੀ ਸੋਸ਼ਲ ਮੀਡੀਆ ਤੇ ਇਸ ਵੀਡੀਓ ਦੇ ਬਾਰੇ ਵਿੱਚ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਵੀਡੀਓ ਤੇ ਕੁਮੈਂਟ ਸੈਕਸ਼ਨ ਨੂੰ ਖੰਗਾਲਿਆ। ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ ਵਾਇਰਲ ਵੀਡਿਓ ਨੂੰ ਪੁਰਾਣਾ ਦੱਸਿਆ।

ਇਸ ਤੋਂ ਬਾਅਦ ਅਸੀਂ ਕੁੱਝ ਕੀ ਵਰਡ ਦੇ ਜ਼ਰੀਏ ਵਾਇਰਲ ਵੀਡੀਓ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਵਾਇਰਲ ਵੀਡੀਓ ਨੂੰ ਲੈ ਕੇ ਸਾਨੂੰ ਏਬੀਪੀ ਲਾਈਵ ਦੁਆਰਾ 16 ਮਈ 2021 ਨੂੰ ਪ੍ਰਕਾਸ਼ਿਤ ਰਿਪੋਰਟ ਮਿਲੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਰਿਪੋਰਟ ਦੇ ਮੁਤਾਬਕ,’ਪੰਜਾਬ ਪੁਲਿਸ ਦੇ ਐਸਐਚਓ ਵੱਲੋਂ ਸਬਜੀ ਦੀ ਟੋਕਰੀ ਨੂੰ ਲੱਤ ਮਾਰਨ ਵਾਲੀ ਘਟਨਾ ਮਗਰੋਂ ਇੱਕ ਹੋਰ ਘਟਨਾ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਾਰ ਪੰਜਾਬ ਦੇ ਫਤਿਹਗੜ੍ਹ ਸਾਹਿਬ ਕਸਬੇ ਵਿਚ ਇਕ ਹੈਡ ਕਾਂਸਟੇਬਲ ਵੱਲੋਂ ਅੰਡੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਅੰਡੇ ਚੋਰੀ ਕਰਦਿਆਂ ਪੁਲਿਸ ਮੁਲਾਜ਼ਮ ਦਾ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ
Courtesy: ABP Live

ਪੰਜਾਬ ਪੁਲਿਸ ਦੇ ਇਸ ਹੈੱਡ ਕਾਂਸਟੇਬਲ ਦੀ ਇਹ ਚੋਰੀ ਕਿਸੇ ਨੇ ਕੈਮਰੇ ਵਿੱਚ ਕੈਦ ਕਰ ਲਈ ਜਿਸ ਮਗਰੋਂ ਮਾਮਲੇ ਦਾ ਪਰਦਾਫਾਸ਼ ਹੋ ਗਿਆ। ਕੈਮਰੇ ‘ਤੇ ਰਿਕਾਰਡ ਕੀਤੀ ਗਈ ਵੀਡੀਓ ਵਿਚ ਦੇਖਿਆ ਗਿਆ ਹੈ ਕਿ ਹੈਡ ਕਾਂਸਟੇਬਲ ਪੁਲਿਸ ਮੁਲਾਜ਼ਮ ਪ੍ਰਿਤਪਾਲ ਸਿੰਘ ਸੜਕ ਦੇ ਕਿਨਾਰੇ ਖੜ੍ਹੀ ਗੱਡੀ ‘ਚ ਲੱਧੇ ਅੰਡਿਆਂ ਦੀ ਕੈਰੇਟ ਵਿਚੋਂ ਅੰਡੇ ਚੋਰੀ ਚੁੱਕ ਰਿਹਾ ਹੈ ਅਤੇ ਆਪਣੀ ਪੈਂਟ ਦੀ ਜੇਬ ਵਿਚ ਪਾ ਰਿਹਾ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਜਿਸ ਸਮੇਂ ਹੈੱਡ ਕਾਂਸਟੇਬਲ ਅੰਡੇ ਚੋਰੀ ਕਰ ਰਿਹਾ ਸੀ ਉਸ ਸਮੇਂ ਰਿਕਸ਼ੇ ਦਾ ਮਾਲਕ ਆਪਣੀ ਗੱਡੀ ਨੇੜੇ ਮੌਜੂਦ ਨਹੀਂ ਸੀ।’

ਈਟੀਵੀ ਭਾਰਤ ਦੁਆਰਾ 13 ਮਈ 2021 ਨੂੰ ਪ੍ਰਕਾਸ਼ਿਤ ਆਰਟੀਕਲ ਵਿੱਚ ਸਾਨੂੰ ਵਾਇਰਲ ਹੋ ਰਹੀ ਵੀਡੀਓ ਮਿਲੀ।

Courtesy: ETV Bharat

ਆਪਣੀ ਸਰਚ ਦੇ ਦੌਰਾਨ ਸਾਨੂੰ ਪੰਜਾਬ ਪੁਲਿਸ ਦੁਆਰਾ ਕੀਤਾ ਗਿਆ ਇੱਕ ਟਵੀਟ ਮਿਲਿਆ। ਪੰਜਾਬ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਵਾਇਰਲ ਵੀਡੀਓ ਵਿਚ ਅੰਡੇ ਚੋਰੀ ਕਰਦੇ ਦਿੱਸ ਰਹੇ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਮਈ 2021 ਦੀ ਹੈ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਪੁਲੀਸ ਨੇ ਕਾਰਵਾਈ ਕਰਦਿਆਂ ਪੁਲਿਸ ਮੁਲਾਜ਼ਮ ਪ੍ਰਿਤਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਸੀ।

Result: Missing Context

Our Sources

Media report published by ETV Bharat on May 13, 2021
Media report published by ABP Live on May 16, 2021
Tweet made by Punjab Police on May 15, 2021

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular