ਸ਼ਨੀਵਾਰ, ਜੁਲਾਈ 13, 2024
ਸ਼ਨੀਵਾਰ, ਜੁਲਾਈ 13, 2024

HomeFact CheckViralWeekly Wrap: Prof. Prem Singh Chandumajra ਨੇ ਡੇਰਾ ਮੁੱਖੀ ਦੇ ਹੱਕ ਵਿੱਚ...

Weekly Wrap: Prof. Prem Singh Chandumajra ਨੇ ਡੇਰਾ ਮੁੱਖੀ ਦੇ ਹੱਕ ਵਿੱਚ ਦਿੱਤਾ ਬਿਆਨ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ (Prof. Prem Singh Chandumajra) ਦਾ ਬਿਆਨ ਵਾਇਰਲ ਹੋ ਰਿਹਾ ਹੈ ਜਿਸ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੁਖਬੀਰ ਬਾਦਲ ਵਲੋਂ ਰਾਮ ਰਹੀਮ ਨੂੰ ਪੁਸ਼ਾਕ ਭੇਟ ਕਰਨਾ ਪੰਜਾਬ ਦੇ ਭਲੇ ਲਈ ਚੁਕਿਆ ਗਿਆ ਇੱਕ ਕਦਮ ਸੀ।। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

Prem Singh Chandumajra

Sukhpal Khaira ਨੇ Congress ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਮੰਗੀ ਮਾਫੀ?

ਸੋਸ਼ਲ ਮੀਡੀਆ ਤੇ ਨਿਊਜ਼ਪੇਪਰ ਦੀ ਕਲਿਪ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਲਗਾਇਆ ਗਿਆ ਹੈ। ਬਿਆਨ ਦੇ ਮੁਤਾਬਿਕ , ਸੁਖਪਾਲ ਖਹਿਰਾ (Sukhpal Khaira) ਨੇ ਕਾਂਗਰਸ ਆਗੂਆਂ ਸਾਹਮਣੇ ਕੈਪਟਨ ਅਮਰਿੰਦਰ ਦੇ ਪੈਰਾਂ ‘ਚ ਡਿੱਗ ਕੇ ਮੁਆਫੀ ਮੰਗੀ ਅਤੇ ਕਾਂਗਰਸ ਵਿਚ ਸ਼ਾਮਲ ਹੋਏ। ਖਬਰ ਦੇ ਮੁਤਾਬਕ ਇਹ ਵੀ ਦਾਅਵਾ ਕੀਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਨੇ ਬਾਅਦ ਵਿਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਵੀ ਫੋਨ ਕਰਕੇ ਮੁਆਫੀ ਮੰਗੀ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਫਰਜ਼ੀ ਹੈ। ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਫੋਟੋਸ਼ਾਪ ਟੂਲ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Prof. Prem Singh Chandumajra ਨੇ ਡੇਰਾ ਮੁੱਖੀ ਦੇ ਹੱਕ ਵਿੱਚ ਦਿੱਤਾ ਬਿਆਨ?

ਸੋਸ਼ਲ ਮੀਡਿਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ ਵਾਇਰਲ ਹੋ ਰਿਹਾ ਹੈ। ਬਿਆਨ ਦੇ ਮੁਤਾਬਿਕ , ਪ੍ਰੇਮ ਸਿੰਘ ਚੰਦੂਮਾਜਰਾ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਸੁਖਬੀਰ ਬਾਦਲ ਵਲੋਂ ਰਾਮ ਰਹੀਮ ਨੂੰ ਪੁਸ਼ਾਕ ਭੇਟ ਕਰਨਾ ਪੰਜਾਬ ਦੇ ਭਲੇ ਲਈ ਚੁਕਿਆ ਗਿਆ ਇੱਕ ਕਦਮ ਸੀ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਅਤੇ ਗੁੰਮਰਾਹਕੁੰਨ ਹੈ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਸੁਤੰਤਰਤਾ ਸੈਨਾਨੀ Bhagat Singh ਦੀ ਹੈ ਵਾਇਰਲ ਹੋ ਰਹੀ ਤਸਵੀਰ?

ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਵਿਅਕਤੀ ਨੂੰ ਬੇੜੀਆਂ ਵਿਚ ਜਕੜਿਆ ਦੇਖਿਆ ਜਾ ਸਕਦਾ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਸ਼ਹੀਦ ਭਗਤ ਸਿੰਘ (Bhagat Singh) ਦੀ ਹੈ। ਫੇਸਬੁੱਕ ਯੂਜ਼ਰ Baaz Amandeep Singh ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ, “ਆਖ਼ਰੀ ਦਿਨਾਂ ਵਿੱਚ ਭਗਤ ਸਿੰਘ ਸਿੱਖੀ ਨੂੰ ਅਪਣਾ ਲਿਆ ਸੀ ਫਾਂਸੀ ਦੇ ਤਖ਼ਤੇ ਉੱਪਰ ਜਾਂਦੇ ਵੇਲੇ ਭਗਤ ਸਿੰਘ ਦੇ ਵਾਲ ਛੇ ਇੰਚ ਤੋਂ ਵੱਧ ਨੱਬੇ ਸੀ। ਭਾਈ ਰਣਧੀਰ ਸਿੰਘ ਇਸ ਨਾਲ ਇਹ ਗੱਲ ਸਪਸ਼ਟ ਹੋ ਜਾਂਦੀ ਹੈ ਭਗਤ ਸਿੰਘ ਟੋਪੀ ਵਾਲਾ ਨਹੀਂ ਪੱਗ ਵਾਲਾ ਹੀ ਸੀ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਵਾਇਰਲ ਹੋ ਰਹੀ ਤਸਵੀਰ ਸ਼ਹੀਦ ਭਗਤ ਸਿੰਘ ਦੀ ਨਹੀਂ ਸਗੋਂ ਫਰੂਖਾਬਾਦ ਦੇ ਨਵਾਬ ਦੀ ਤਸਵੀਰ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Arvind Kejriwal ਨੇ Punjab ਦੇ ਪਾਣੀ ਨੂੰ ਲੈ ਕੇ ਦਿੱਤਾ ਬਿਆਨ?

ਸੋਸ਼ਲ ਮੀਡੀਆ ਤੇ ਨਿਊਜ਼ ਪੇਪਰ ਦੀ ਕਲਿਪ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦਾ ਬਿਆਨ ਲਗਾਇਆ ਗਿਆ ਹੈ। ਬਿਆਨ ਦੇ ਮੁਤਾਬਿਕ , ਅਰਵਿੰਦ ਕੇਜਰੀਵਾਲ ਨੇ ਬਿਆਨ ਦਿੰਦਿਆਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਪੰਜਾਬ ਵਿਚ ਚੋਣਾਂ ਜਿੱਤਦੀ ਹੈ ਤਾਂ ਪੰਜਾਬ ਦੇ ਪਾਣੀ ਵਿੱਚੋਂ ਦਿੱਲੀ ਨੂੰ ਪਾਣੀ ਦਿੱਤਾ ਜਾਵੇਗਾ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਅਤੇ ਗੁੰਮਰਾਹਕੁੰਨ ਹੈ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Canada ਵਿੱਚ ਸਿੱਖ ਵਿਅਕਤੀ ਨੂੰ ਬਣਾਇਆ ਖਜ਼ਾਨਾ ਮੰਤਰੀ?

ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਨਾਡਾ (Canada) ਦੇ ਸਿੱਖ ਆਗੂ ਪ੍ਰਭਮੀਤ ਸਿੰਘ ਸਰਕਾਰੀਆ ਦੀ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕਨਾਡਾ ਦਾ ਖਜ਼ਾਨਾ ਮੰਤਰੀ ਚੁਣਿਆ ਗਿਆ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨਾਲ ਦਿੱਤੀ ਜਾ ਰਹੀ ਜਾਣਕਾਰੀ ਗਲਤ ਹੈ। ਪ੍ਰਭਮੀਤ ਸਿੰਘ ਸਰਕਾਰੀਆ ਕਨਾਡਾ ਦੇ ਖਜ਼ਾਨਾ ਮੰਤਰੀ ਨਹੀਂ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular