ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਪੰਜਾਬ (Punjab) ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਸਕੂਲਾਂ ਨੂੰ ਮੁੜ ਤੋਂ ਬੰਦ ਕਰਨ ਦਾ ਫ਼ੈਸਲਾ ਲਿਆ ਹੈ।ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ Punjab ਸਰਕਾਰ ਨੇ Corona ਕਾਰਨ ਸਕੂਲਾਂ ਨੂੰ ਮੁੜ ਤੋਂ ਕੀਤਾ ਬੰਦ?
ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਸਕੂਲਾਂ ਨੂੰ ਮੁੜ ਤੋਂ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਗੁੰਮਰਾਹਕੁੰਨ ਹੈ। ਪੰਜਾਬ ਸਰਕਾਰ ਨੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਨਹੀਂ ਲਿਆ ਹੈ।

ਕੀ ਮੈਂਬਰ ਪਾਰਲੀਮੈਂਟ Sunny Deol ਨੂੰ ਗੁਰਦੁਆਰਾ ਸਾਹਿਬ ਚੋਂ ਕੱਢਿਆ ਬਾਹਰ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੂੰ ਗੁਰਦੁਆਰਾ ਸਾਹਿਬ ਚੋਂ ਬਾਹਰ ਕੱਢ ਦਿੱਤਾ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ 2 ਸਾਲ ਪੁਰਾਣੀ ਹੈ ਜਦੋਂ 2019 ਦੀ ਲੋਕ ਸਭਾ ਚੋਣਾਂ ਦੌਰਾਨ ਸੰਨੀ ਦਿਓਲ ਗੁਰਦਾਸਪੁਰ ਦੇ ਗੁਰਦੁਆਰਾ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ।

ਕੀ Aaj Tak ਨੇ ਨਰਿੰਦਰ ਮੋਦੀ ਨੂੰ ਲੈ ਕੇ ਪੁੱਛਿਆ ਇਹ ਸਵਾਲ?
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਿੱਤੇ ਕਿ ਕੈਪਸਨ ਮੁਤਾਬਕ ਮੀਡੀਆ ਸੰਸਥਾਨ ‘ਆਜ ਤਕ’ ਨੇ ਸਵਾਲ ਕੀਤਾ ਕਿ ਮੋਦੀ ਮੰਤਰ ਦੇ ਨਾਲ ਅਫ਼ਗਾਨਿਸਤਾਨ ਵਿਚ ਸ਼ਾਂਤੀ ਆ ਸਕਦੀ ਹੈ? ਸੋਸ਼ਲ ਮੀਡੀਆ ਤੇ ਵਾਇਰਲ ਹੋਈ ਪੋਸਟ ਐਡੀਟਡ ਹੈ। ਸੋਸ਼ਲ ਮੀਡੀਆ ਤੇ ਮੀਡੀਆ ਸੰਸਥਾਨ ਆਜ ਤਕ ਨੂੰ ਲੈ ਕੇ ਫਰਜ਼ੀ ਦਾਅਵਾ ਕੀਤਾ ਜਾ ਰਿਹਾ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਕੀ ਅਮਰੀਕੀ ਡਾਲਰਾਂ ਤੇ Taliban ਨੇ ਕੀਤਾ ਆਪਣਾ ਕਬਜ਼ਾ?
ਸੋਸ਼ਲ ਮੀਡੀਆ ‘ਤੇ ਪੈਸਿਆਂ ਦੇ ਢੇਰ ਦਾ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਪੈਸਿਆਂ ਦਾ ਖਜ਼ਾਨਾ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਦਾ ਸੀ ਜਿਸ ਦੇ ਉੱਤੇ ਹੁਣ ਤਾਲਿਬਾਨ ਨੇ ਕਬਜ਼ਾ ਕਰ ਲਿਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ ਪਿਛਲੇ ਸਾਲ ਜਨਵਰੀ ਦਾ ਹੈ। ਵਾਇਰਲ ਹੋ ਰਹੀ ਵੀਡੀਓ ਦਾ ਅਫ਼ਗ਼ਾਨਿਸਤਾਨ ਦੇ ਹਾਲਾਤਾਂ ਦੇ ਨਾਲ ਸਬੰਧ ਨਹੀਂ ਹੈ।

ਕੀ Taliban ਨੇ ਭਾਰਤ ਸਰਕਾਰ ਨੂੰ ਦਿੱਤੀ ਧਮਕੀ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਤਾਲਿਬਾਨ ਦੇ ਕਮਾਂਡਰ ਨੂੰ ਭਾਰਤ ਸਰਕਾਰ ਨੂੰ ਧਮਕੀ ਦਿੰਦਿਆਂ ਸੁਣਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਤਾਲਿਬਾਨ ਨੇ ਭਾਰਤ ਨੂੰ ਧਮਕੀ ਦਿੱਤੀ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ ਦੋ ਸਾਲ ਪੁਰਾਣੀ ਹੈ। ਨਵੀਂ ਬਣੀ ਤਾਲਿਬਾਨ ਦੀ ਲੀਡਰਸ਼ਿਪ ਨੇ ਭਾਰਤ ਨੂੰ ਹਾਲੇ ਤਕ ਕੋਈ ਧਮਕੀ ਨਹੀਂ ਦਿੱਤੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044