Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Viral
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਘਰ ਤੋਂ 60 ਕਿਲੋਮੀਟਰ ਦੇ ਦਾਇਰੇ ਵਿੱਚ ਸਥਿਤ ਕਿਸੇ ਵੀ ਟੋਲ ਬੂਥ ‘ਤੇ ਕੋਈ ਟੋਲ ਫੀਸ ਦੇਣ ਦੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਇੱਕ ਵਿਅਕਤੀ ਤੌਬਾ ਤੌਬਾ ਗਾਣੇ ਤੇ ਨੱਚਦਿਆਂ ਨਜ਼ਰ ਆ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਸ੍ਰੀ ਲੰਕਾ ਟੀਮ ਦਾ ਸਾਬਕਾ ਕ੍ਰਿਕਟਰ ਮੁਰਲੀਧਰਨ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਸ੍ਰੀ ਲੰਕਾ ਟੀਮ ਦਾ ਸਾਬਕਾ ਕ੍ਰਿਕਟਰ ਮੁਰਲੀਧਰਨ ਨਹੀਂ ਹਨ।
ਸੋਸ਼ਲ ਮੀਡੀਆ ‘ਤੇ ਪੰਛੀ ਦੀ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਜੀਵ ਅਸਲੀ ਹੈ। ਵੀਡੀਓ ਨੂੰ ਅਸਲ ਮਨਦਿਆਂ ਕਈ ਸੋਸ਼ਲ ਮੀਡਿਆ ਯੂਜ਼ਰ ਕਮੈਂਟ ਵੀ ਕਰ ਰਹੇ ਹਨ। ਵਾਇਰਲ ਵੀਡੀਓ AI ਦੁਆਰਾ ਬਣਾਇਆ ਗਿਆ ਹੈ। ਵੀਡੀਓ ਵਿਚ ਦਿਖਾਈ ਦੇ ਰਿਹਾ ਪੰਛੀ ਅਸਲ ਨਹੀਂ ਹੈ।
ਕੇਰਲ ਦੇ ਵਾਇਨਾਡ ’ਚ ਭਾਰੀ ਮੀਂਹ ਮਗਰੋਂ ਕਈ ਥਾਵਾਂ ’ਤੇ ਢਿੱਗਾਂ ਖਿਸਕਣ ਦੀਆਂ ਘਟਨਾਵਾਂ ’ਚ ਘੱਟ ਤੋਂ ਘੱਟ 123 ਵਿਅਕਤੀਆਂ ਦੀ ਮੌਤ ਹੋ ਗਈ ਤੇ 128 ਵਿਅਕਤੀ ਜ਼ਖ਼ਮੀ ਹੋ ਗਏ ਹਨ। ਵੱਡੀ ਗਿਣਤੀ ’ਚ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਏ ਹਨ। ਫੌਜ, ਜਲ ਸੈਨਾ ਤੇ ਐੱਨਡੀਆਰਐੱਫ ਦੀਆਂ ਸਾਂਝੀਆਂ ਟੀਮਾਂ ਬਚਾਅ ਤੇ ਰਾਹਤ ਕਾਰਜਾਂ ’ਚ ਜੁਟੀਆਂ ਹੋਈਆਂ ਹਨ। ਕੁਝ ਤਸਵੀਰਾਂ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਵਾਇਨਾਡ ’ਚ ਕਈ ਥਾਵਾਂ ’ਤੇ ਢਿੱਗਾਂ ਖਿਸਕਣ ਨਾਲ ਸੰਬੰਧਿਤ ਹਨ। ਵਾਇਰਲ ਹੋ ਰਹੀ ਇਹ ਦੋਵੇਂ ਤਸਵੀਰਾਂ ਹਾਲੀਆ ਨਹੀਂ ਹਨ। ਇਹ ਤਸਵੀਰਾਂ ਸਾਲ 2020 ਵਿੱਚ ਇਡੁੱਕੀ ਜ਼ਿਲ੍ਹੇ ‘ਚ ਹੋਏ ਹਾਦਸੇ ਦੀਆਂ ਹਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਘਰ ਤੋਂ 60 ਕਿਲੋਮੀਟਰ ਦੇ ਦਾਇਰੇ ਵਿੱਚ ਸਥਿਤ ਕਿਸੇ ਵੀ ਟੋਲ ਬੂਥ ‘ਤੇ ਕੋਈ ਟੋਲ ਫੀਸ ਦੇਣ ਦੀ ਲੋੜ ਨਹੀਂ ਹੈ। ਸੋਸ਼ਲ ਮੀਡਿਆ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਵਾਇਰਲ ਹੋ ਰਿਹਾ ਵੀਡੀਓ ਗੁੰਮਰਾਹਕੁੰਨ ਹੈ। ਵੀਡੀਓ ਵਿੱਚ ਨਿਤਿਨ ਗਡਕਰੀ ਨੇ ਸਥਾਨਕ ਲੋਕਾਂ ਲਈ ਟੋਲ ਟੈਕਸ ਵਿੱਚ ਛੋਟ ਦਿੱਤੀ ਜਾਵੇਗੀ। ਨਿਤਿਨ ਗਡਕਰੀ ਨੇ ਘਰ ਤੋਂ 60 ਕਿਲੋਮੀਟਰ ਦੇ ਘੇਰੇ ਵਿੱਚ ਟੋਲ ਬੂਥ ਹੋਣ ‘ਤੇ ਟੋਲ ਟੈਕਸ ਵਿੱਚ ਛੋਟ ਦੀ ਗੱਲ ਨਹੀਂ ਕਹੀ ਸੀ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਇਸ ਵੀਡੀਓ ਵਿਚ ਇੱਕ ਜਾਨਵਰ ਨੂੰ ਇੱਕ ਸਾਈਕਲ ਸਵਾਰ ‘ਤੇ ਹਮਲਾ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਚੰਡੀਗੜ੍ਹ ਦਾ ਜਿਥੇ ਪੀਜੀਆਈ ਕੋਲ ਚੀਤੇ ਨੇ ਸਾਈਕਲ ਸਵਾਰ ‘ਤੇ ਹਮਲਾ ਕਰ ਦਿੱਤਾ। ਵਾਇਰਲ ਹੋ ਰਿਹਾ ਵੀਡੀਓ ਚੰਡੀਗੜ੍ਹ ਦਾ ਨਹੀਂ ਹੈ। ਵਾਇਰਲ ਵੀਡੀਓ ਪੁਰਾਣਾ ਹੈ ਅਤੇ ਅਸਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Shaminder Singh
June 11, 2025
Shaminder Singh
June 7, 2025
Shaminder Singh
March 6, 2025