Viral
Weekly Wrap: ਪਾਕਿਸਤਾਨ ਨੇ ਸਲਮਾਨ ਖਾਨ ਨੂੰ ਅੱਤਵਾਦੀ ਐਲਾਨਿਆ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਨੋਟੀਫਿਕੇਸ਼ਨ ਖੂਬ ਵਾਇਰਲ ਹੋਇਆ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਗਿਆ ਕਿ ਇਹ ਨੋਟੀਫਿਕੇਸ਼ਨ ਪਾਕਿਸਤਾਨ ਦੀ ਬਲੋਚਿਸਤਾਨ ਸਰਕਾਰ ਦੁਆਰਾ ਕਥਿਤ ਤੌਰ ‘ਤੇ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ, ਮੁਤਾਬਕ ਭਾਰਤੀ ਅਦਾਕਾਰ ਸਲਮਾਨ ਖਾਨ ਨੂੰ ਅੱਤਵਾਦ ਵਿਰੋਧੀ ਐਕਟ, 1997 ਦੇ ਚੌਥੇ ਸ਼ਡਿਊਲ ਵਿੱਚ ਰੱਖਿਆ ਗਿਆ ਹੈ ‘ਤੇ ਸਲਮਾਨ ਖਾਨ ਨੂੰ “ਆਜ਼ਾਦ ਬਲੋਚਿਸਤਾਨ ਫ਼ੈਸੀਲੀਟੇਟਰ” ਮੰਨਿਆ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ, ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ

ਕੈਲੀਫੋਰਨੀਆ ਹਾਦਸੇ ਦੇ ਸਮੇਂ ਡਰਾਈਵਰ ਚੱਲਦੇ ਟਰੱਕ ਵਿੱਚ ਖਾਣਾ ਬਣਾ ਰਿਹਾ ਸੀ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕਥਿਤ ਤੌਰ ‘ਤੇ ਜਸ਼ਨਪ੍ਰੀਤ ਸਿੰਘ ਨੂੰ ਟੱਕਰ ਤੋਂ ਕੁਝ ਪਲ ਪਹਿਲਾਂ ਆਪਣੇ ਟਰੱਕ ਦੇ ਅੰਦਰ ਖਾਣਾ ਪਕਾਉਂਦੇ ਹੋਏ ਦਿਖਾਇਆ ਗਿਆ ਹੈ। ਕਲਿੱਪ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦਾਅਵਾ ਕਰ ਰਹੇ ਹਨ ਕਿ ਕੈਲੀਫੋਰਨੀਆ ਹਾਦਸੇ ਦੇ ਸਮੇਂ ਡਰਾਈਵਰ ਚੱਲਦੇ ਟਰੱਕ ਵਿੱਚ ਖਾਣਾ ਬਣਾ ਰਿਹਾ ਸੀ। ਵਾਇਰਲ ਹੋ ਰਹੀ ਵੀਡੀਓ ਦੇ ਵਿਜ਼ੂਅਲ ਡਿਜੀਟਲ ਰੂਪ ਵਿੱਚ ਅਲਟਰਡ (ਐਡਿਟਡ) ਹਨ।

ਸ਼ਰਾਬ ਦੇ ਨਸ਼ੇ ਵਿੱਚ ਸ਼ੇਰ ਦਾ ਸਿਰ ਸਹਿਲਾ ਰਹੇ ਵਿਅਕਤੀ ਦਾ ਇਹ ਵੀਡੀਓ AI ਜਨਰੇਟਡ ਹੈ
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਸ਼ੇਰ ਦੇ ਸਿਰ ਨੂੰ ਸਹਿਲਾਓਂਦਾ ਦੇਖਿਆ ਜਾ ਸਕਦਾ ਹੈ। ਫੇਰ ਇਹ ਵਿਅਕਤੀ ਬੋਤਲ ਤੋਂ ਸ਼ੇਰ ਨੂੰ ਸ਼ਰਾਬ ਪਿਲਾਉਣ ਦੀ ਕੋਸ਼ਿਸ਼ ਕਰਦਾ ਦਿਖਾਈ ਦੇ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜੂ ਪਟੇਲ ਨਾਮ ਦੇ ਇੱਕ ਸ਼ਰਾਬੀ ਵਿਅਕਤੀ ਨੇ ਰਾਤ ਨੂੰ ਸ਼ੇਰ ਨੂੰ ਸ਼ਰਾਬ ਪਿਲਾਉਣ ਦੀ ਕੋਸ਼ਿਸ਼ ਕੀਤੀ। ਵਾਇਰਲ ਹੋ ਰਹੀ ਇਹ ਵੀਡੀਓ AI ਦੁਆਰਾ ਤਿਆਰ ਕੀਤੀ ਗਈ ਹੈ।

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਆਪਣੇ ਬੁਲਾਰਿਆਂ ਨੂੰ ਪਾਰਟੀ ਚੋਂ ਕੱਢਿਆ ਬਾਹਰ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਆਪਣੇ ਬੁਲਾਰਿਆਂ ਰਾਜਿੰਦਰ ਸਿੰਘ ਤਲਵੰਡੀ ਅਤੇ ਚਮਕੌਰ ਸਿੰਘ ਧੁੰਨ ਨੂੰ ਪਾਰਟੀ ਦੇ ਵਿੱਚੋਂ ਬਾਹਰ ਕੱਢ ਦਿੱਤਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਇੱਕ ਵਿਅਕਤੀ ਨੂੰ ਮਾਇਕ ਤੇ ਬੋਲਦਿਆਂ ਸੁਣਿਆ ਜਾ ਸਕਦਾ ਹੈ। ਵੀਡੀਓ ਵਿੱਚ ਵਿਅਕਤੀ ਕਹਿੰਦਾ ਹੈ,”ਚਮਕੌਰ ਸਿੰਘ ਧੁੰਨ ਰਾਜਿੰਦਰ ਸਿੰਘ ਤਲਵੰਡੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਵਾਇਰਲ ਹੋ ਰਹੀ ਵੀਡੀਓ ਅਧੂਰੀ ਹੈ। ਅਸਲ ਵੀਡੀਓ ਦੇ ਕੁਝ ਹਿੱਸੇ ਨੂੰ ਐਡਿਟ ਕਰਕੇ ਫਰਜ਼ੀ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪਾਕਿਸਤਾਨ ਨੇ ਸਲਮਾਨ ਖਾਨ ਨੂੰ ਅੱਤਵਾਦੀ ਐਲਾਨਿਆ?
ਸੋਸ਼ਲ ਮੀਡਿਆ ਤੇ ਇੱਕ ਨੋਟੀਫਿਕੇਸ਼ਨ ਵਾਇਰਲ ਹੋ ਰਿਹਾ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਨੋਟੀਫਿਕੇਸ਼ਨ ਪਾਕਿਸਤਾਨ ਦੀ ਬਲੋਚਿਸਤਾਨ ਸਰਕਾਰ ਦੁਆਰਾ ਕਥਿਤ ਤੌਰ ‘ਤੇ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ, ਮੁਤਾਬਕ ਭਾਰਤੀ ਅਦਾਕਾਰ ਸਲਮਾਨ ਖਾਨ ਨੂੰ ਅੱਤਵਾਦ ਵਿਰੋਧੀ ਐਕਟ, 1997 ਦੇ ਚੌਥੇ ਸ਼ਡਿਊਲ ਵਿੱਚ ਰੱਖਿਆ ਗਿਆ ਹੈ ‘ਤੇ ਸਲਮਾਨ ਖਾਨ ਨੂੰ “ਆਜ਼ਾਦ ਬਲੋਚਿਸਤਾਨ ਫ਼ੈਸੀਲੀਟੇਟਰ” ਮੰਨਿਆ ਗਿਆ ਹੈ। ਪਾਕਿਸਤਾਨ ਦੁਆਰਾ ਸਲਮਾਨ ਖਾਨ ਨੂੰ ਅੱਤਵਾਦੀ ਐਲਾਨੇ ਜਾਣ ਦਾ ਦਾਅਵਾ ਫਰਜ਼ੀ ਹੈ

ਕੀ ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਭਾਰਤੀ ਫੌਜ ਵਿੱਚ ‘ਭਗਵਾ ਰਾਜਨੀਤੀ’ ਦੇ ਪ੍ਰਭਾਵ ਵਿਰੁੱਧ ਚੇਤਾਵਨੀ ਦਿੱਤੀ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਥਿਤ ਤੌਰ ‘ਤੇ ਸੀਨੀਅਰ ਭਾਰਤੀ ਫੌਜ ਅਧਿਕਾਰੀ ਲੈਫਟੀਨੈਂਟ ਜਨਰਲ ਰਾਜੀਵ ਘਈ ਨੂੰ ਫੌਜ ਦੇ ਦੇ ਅੰਦਰ “ਭਗਵਾ ਰਾਜਨੀਤੀ” ਦੇ ਕਥਿਤ ਉਭਾਰ ਦੀ ਆਲੋਚਨਾ ਕਰਦੇ ਸੁਣਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਇਹ ਵੀਡੀਓ ਏਆਈ ਜਨਰੇਟਡ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ।