ਮੰਗਲਵਾਰ, ਜੁਲਾਈ 2, 2024
ਮੰਗਲਵਾਰ, ਜੁਲਾਈ 2, 2024

HomeFact CheckViralWeekly Wrap: ਅਫ਼ਗ਼ਾਨਿਸਤਾਨ ਤੋਂ ਹਾਰਨ ਤੋਂ ਬਾਅਦ ਆਸਟ੍ਰੇਲੀਆਈ ਕ੍ਰਿਕਟ ਟੀਮ ਨੇ ਇਸ...

Weekly Wrap: ਅਫ਼ਗ਼ਾਨਿਸਤਾਨ ਤੋਂ ਹਾਰਨ ਤੋਂ ਬਾਅਦ ਆਸਟ੍ਰੇਲੀਆਈ ਕ੍ਰਿਕਟ ਟੀਮ ਨੇ ਇਸ ਤਰ੍ਹਾਂ ਦਿਖਾਇਆ ਗੁੱਸਾ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਆਸਟ੍ਰੇਲੀਆ ਦੀ ਕ੍ਰਿਕਟ ਟੀਮ ਨੂੰ ਡਰੈਸਿੰਗ ਰੂਮ ‘ਚ ਗੁੱਸੇ ਵਿੱਚ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਫ਼ਗ਼ਾਨਿਸਤਾਨ ਤੋਂ ਹਾਰਨ ਤੋਂ ਬਾਅਦ ਆਸਟ੍ਰੇਲੀਆ ਦੀ ਕ੍ਰਿਕਟ ਟੀਮ ਨੂੰ ਗੁੱਸੇ ਵਿੱਚ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਅਫ਼ਗ਼ਾਨਿਸਤਾਨ ਤੋਂ ਹਾਰਨ ਤੋਂ ਬਾਅਦ ਆਸਟ੍ਰੇਲੀਆਈ ਕ੍ਰਿਕਟ ਟੀਮ ਨੇ ਇਸ ਤਰ੍ਹਾਂ ਦਿਖਾਇਆ ਗੁੱਸਾ

ਨਸ਼ੇ ਵਿੱਚ ਧੁਤ ਵਿਅਕਤੀ ਦੀ ਇਹ ਵੀਡੀਓ ਪੰਜਾਬ ਦੀ ਹੈ?

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਜਿਸ ਵਿੱਚ ਇੱਕ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿੱਚ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਇਸ ਵੀਡੀਓ ਨੂੰ ਪੰਜਾਬ ਦਾ ਦੱਸਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਤੰਜ ਕੱਸਿਆ ਜਾ ਰਿਹਾ ਹੈ।  ਵਾਇਰਲ ਹੋ ਰਹੀ ਵੀਡੀਓ ਪੰਜਾਬ ਦੀ ਨਹੀਂ ਸਗੋਂ ਰਾਜਸਥਾਨ ਦੇ ਸਾਦੁਲਸ਼ਹਿਰ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਅਫ਼ਗ਼ਾਨਿਸਤਾਨ ਤੋਂ ਹਾਰਨ ਤੋਂ ਬਾਅਦ ਆਸਟ੍ਰੇਲੀਆਈ ਕ੍ਰਿਕਟ ਟੀਮ ਨੇ ਇਸ ਤਰ੍ਹਾਂ ਦਿਖਾਇਆ ਗੁੱਸਾ

ਕੀ ਸੁਖਬੀਰ ਬਾਦਲ ਦੀ ਜੇਬ ਵਿੱਚ ਨਸ਼ੇ ਦਾ ਸਮਾਨ ਹੈ? ਐਡੀਟਡ ਨੇ ਇਹ ਤਸਵੀਰਾਂ

ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Badal) ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਸੁਖਬੀਰ ਬਾਦਲ ਦੀ ਜੇਬ ਦੇ ਵਿੱਚ ਨਸ਼ੇ ਦਾ ਸਾਮਾਨ (ਕੂਲ ਲਿਪ) ਨੂੰ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਵਾਇਰਲ ਹੋ ਰਹੀਆਂ ਤਸਵੀਰਾਂ ਐਡੀਟਿਡ ਹਨ ਜਿਨ੍ਹਾਂ ਨੂੰ ਸ਼ੇਅਰ ਕਰ ਸੋਸ਼ਲ ਮੀਡੀਆ ਤੇ ਫਰਜ਼ੀ ਜਾਣਕਾਰੀ ਫੈਲਾਈ ਜਾ ਰਹੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਅਫ਼ਗ਼ਾਨਿਸਤਾਨ ਤੋਂ ਹਾਰਨ ਤੋਂ ਬਾਅਦ ਆਸਟ੍ਰੇਲੀਆਈ ਕ੍ਰਿਕਟ ਟੀਮ ਨੇ ਇਸ ਤਰ੍ਹਾਂ ਦਿਖਾਇਆ ਗੁੱਸਾ

ਅਫ਼ਗ਼ਾਨਿਸਤਾਨ ਤੋਂ ਹਾਰਨ ਤੋਂ ਬਾਅਦ ਆਸਟ੍ਰੇਲੀਆਈ ਕ੍ਰਿਕਟ ਟੀਮ ਨੇ ਇਸ ਤਰ੍ਹਾਂ ਦਿਖਾਇਆ ਗੁੱਸਾ?

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਆਸਟ੍ਰੇਲੀਆ ਦੀ ਕ੍ਰਿਕਟ ਟੀਮ ਨੂੰ ਡਰੈਸਿੰਗ ਰੂਮ ‘ਚ ਗੁੱਸੇ ਵਿੱਚ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਫ਼ਗ਼ਾਨਿਸਤਾਨ ਤੋਂ ਹਾਰਨ ਤੋਂ ਬਾਅਦ ਆਸਟ੍ਰੇਲੀਆ ਦੀ ਕ੍ਰਿਕਟ ਟੀਮ ਨੂੰ ਗੁੱਸੇ ਵਿੱਚ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਹਾਲ ਹੀ ਵਿੱਚ ਅਫ਼ਗ਼ਾਨਿਸਤਾਨ ਹੱਥੋਂ ਆਸਟ੍ਰੇਲੀਆ ਨੂੰ ਮਿਲੀ ਕਰਾਰੀ ਹਾਰ ਦੀ ਨਹੀਂ ਹੈ। ਇਹ ਵੀਡੀਓ ਸ੍ਰੀ ਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਸਾਲ 2022 ਦੇ ਵਿੱਚ ਖੇਡੇ ਗਏ ਟੈਸਟ ਮੈਚ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਦਾਕਾਰ ਬੀਨੂੰ ਢਿੱਲੋਂ ਦੀ ਰੋਡ ਐਕਸੀਡੈਂਟ ਵਿੱਚ ਹੋਈ ਮੌਤ? ਫਰਜ਼ੀ ਗ੍ਰਾਫਿਕ ਹੋਇਆ ਵਾਇਰਲ

ਸੋਸ਼ਲ ਮੀਡਿਆ ‘ਤੇ ਮੀਡਿਆ ਅਦਾਰਾ ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਅਦਾਕਾਰ ਬੀਨੂੰ ਢਿੱਲੋਂ ਦੇ ਰੋਡ ਐਕਸੀਡੈਂਟ ਵਿੱਚ ਮੌਤ ਦਾ ਦਾਅਵਾ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਿਹਾ ਗ੍ਰਾਫਿਕ ਫਰਜ਼ੀ ਹੈ। ਅਦਾਕਾਰ ਬੀਨੂੰ ਢਿੱਲੋਂ ਸਹੀ ਸਲਾਮਤ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਪਿਓ- ਪੁੱਤ ਨੇ ਇਕੋ ਕੁੜੀ ਨਾਲ ਕਰਵਾਇਆ ਵਿਆਹ?

ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਇਕ ਔਰਤ ਕਥਿਤ ਤੌਰ ‘ਤੇ ਦੋ ਵਿਅਕਤੀਆਂ ਨਾਲ ਵਿਆਹ ਦੀ ਗੱਲ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਨੂੰ ਅਸਲ ਮੰਨ ਕੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ।  ਵਾਇਰਲ ਵੀਡੀਓ ਅਸਲੀ ਨਹੀਂ, ਸਗੋਂ ਸਕ੍ਰਿਪਟਡ ਹੈ, ਜੋ ਮਨੋਰੰਜਨ ਦੇ ਮਕਸਦ ਨਾਲ ਬਣਾਈ ਗਈ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular