Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਪੰਜਾਬੀ ਪਰਿਵਾਰ ਨੂੰ ਇੱਕ ਬਾਰਡਰ ਨੂੰ ਟੱਪਦੇ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਅਤੇ ਮੈਕਸੀਕੋ ਬਾਰਡਰ ਦਾ ਹੈ ਜਿੱਥੇ ਇੱਕ ਪੰਜਾਬੀ ਪਰਿਵਾਰ ਬਾਰਡਰ ਟੱਪਕੇ ਅਮਰੀਕਾ ਵਿਚ ਦਾਖਲ ਹੋ ਰਿਹਾ ਹੈ।
ਫੇਸਬੁੱਕ ਪੇਜ ‘Punjab To Pardes’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਪੰਜਾਬੀ ਟੱਪ ਰਿਹਾ ‘Mexico’ ਦਾ ਬਾਰਡਰ ! ਵੀਡੀਓ ਹੋ ਰਹੀ ਵਾਇਰਲ।’
ਕਈ ਮੀਡਿਆ ਅਦਾਰਿਆਂ ਨੇ ਵੀ ਇਸ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭੀਆਂ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਾਨੂੰ ਵਾਇਰਲ ਹੋ ਰਹੀ ਵੀਡੀਓ ਕਈ ਪੁਰਾਣੀ ਪੋਸਟਾਂ ‘ਤੇ ਅਪਲੋਡ ਮਿਲੀ। ਪੰਜਾਬੀ ਮੀਡੀਆ ਅਦਾਰੇ PTC News ਨੇ 20 ਜੁਲਾਈ 2019 ਨੂੰ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਬੱਚਿਆਂ ਸਮੇਤ ਜਾਨ ਜ਼ੋਖਮ ‘ਚ ਪਾਕੇ ਮੈਕਸੀਕੋ ਬਾਰਡਰ ਟੱਪ ਕੇ ਅਮਰੀਕਾ ‘ਚ ਦਾਖ਼ਲ ਹੁੰਦੇ ਪੰਜਾਬੀ, ਵੇਖੋ ਵੀਡੀਓ।’
ਇਸ ਦੇ ਨਾਲ ਹੀ ਸਾਨੂੰ ਇਹ ਵੀਡੀਓ YouTube ‘ਤੇ 19 ਜੁਲਾਈ 2019 ਨੂੰ ਸਾਂਝਾ ਕੀਤਾ ਮਿਲਿਆ। ਮੀਡੀਆ ਅਦਾਰੇ Living India News ਨੇ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ,’ਮੌਤ ਨੂੰ ਟਿੱਚਰਾਂ ਕਰਕੇ ਭੁੱਖੇ ਪਿਆਸੇ ਅਮਰੀਕਾ ਦੀ ਬਾਰਡਰ ਟੱਪਦੇ ਪੰਜਾਬੀ |’
ਆਪਣੀ ਸਰਚ ਦੇ ਦੌਰਾਨ ਸਾਨੂੰ ਅਮਰੀਕਾ-ਮੈਕਸੀਕੋ ਬਾਰਡਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਦੇ ਬਾਰਡਰ ਵਾਂਗ ਸਾਮਾਨ ਮਿਲੀਆਂ। ਹਾਲਾਂਕਿ, ਅਸੀਂ ਵੀਡੀਓ ਦੀ ਮਿਤੀ ਅਤੇ ਥਾਂ ਦੀ ਪੁਸ਼ਟੀ ਨਹੀਂ ਕਰ ਸਕੇ ਹਾਂ ਪਰ ਇਹ ਸਪਸ਼ਟ ਹੈ ਕਿ ਵਾਇਰਲ ਵੀਡੀਓ ਸਾਲ 2019 ਤੋਂ ਵਾਇਰਲ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2019 ਤੋਂ ਵਾਇਰਲ ਹੈ। ਪੁਰਾਣੇ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਮੁੜ ਤੋਂ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
Result: False
Our Sources
Report By PTC News, Dated July 19, 2019
YouTube Report By Living India News, Dated July 20, 2019
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.