ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ ਦੇ ਚਿਹਰੇ ‘ਤੇ ਮੇਕ-ਅਪ ਲੱਗਿਆ ਵੇਖਿਆ ਜਾ ਸਕਦਾ ਹੈ। ਤਸਵੀਰ ਨੂੰ ਸਾਂਝਾ ਕਰਦਿਆਂ ਰਾਘਵ ਚੱਡਾ ‘ਤੇ ਤੰਜ ਕੱਸਿਆ ਜਾ ਰਿਹਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਟਵਾਰੀ ਖੇਤਾਂ ਵਿੱਚ ਮਾਰਨ ਲੱਗੇ ਗੇੜੇ?
ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਟਵਾਰੀ ਖੇਤਾਂ ਵਿੱਚ ਗੇੜੇ ਮਾਰਨ ਲੱਗ ਗਏ ਹਨ। ਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸਨੂੰ ਮਨੋਰੰਜਨ ਵਜੋਂ ਬਣਾਇਆ ਗਿਆ ਸੀ।

ਪ੍ਰੀ ਪੇਡ ਮੀਟਰਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਪੁਰਾਣੀ ਵੀਡੀਓ ਹੋਈ ਵਾਇਰਲ
ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਪ੍ਰੀ ਪੇਡ ਮੀਟਰ ਲੱਗਣੇ ਸ਼ੁਰੂ ਹੋ ਗਏ ਹਨ ਜਿਸ ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਸ਼ੋਸਲ ਮੀਡੀਆ ਤੇ ਵਾਇਰਲ ਹੋ ਰਹੀ ਵੀਡਿਓ ਹਾਲੀਆ ਨਹੀਂ ਸਗੋਂ ਪਿਛਲੇ ਸਾਲ ਮਾਰਚ ਦੀ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

ਬਿਹਾਰ ਦੇ ਕੈਮੂਰ ਦਾ ਪੁਰਾਣਾ ਵੀਡੀਓ ਲਖੀਮਪੁਰ ਖੇੜੀ ਮਾਮਲੇ ਨਾਲ ਜੋੜਕੇ ਕੀਤਾ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਲਖੀਮਪੁਰ ਖੇੜੀ ਮਾਮਲੇ ਦੇ ਗਵਾਹ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵੀਡੀਓ ਬਿਹਾਰ ਦੇ ਕੈਮੂਰ ਜ਼ਿਲ੍ਹੇ ਦਾ ਹੈ ਜਿਥੇ ਕੌਂਸਲਰ ਦੇ ਪੁੱਤਰ ਨੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਜਿਸ ਤੋਂ ਬਾਅਦ ਗੁਸਾਈ ਭੀੜ ਨੇ ਕੌਂਸਲਰ ਦੇ ਪੁੱਤਰ ਨੂੰ ਜਾਨ ਤੋਂ ਮਾਰ ਦਿੱਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਦਿੱਲੀ ਦੇ ਰੋਹਿਣੀ ‘ਚ CNG ਪੰਪ ‘ਤੇ ਲੱਗੀ ਅੱਗ? ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਹੋਈ ਵਾਇਰਲ
ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਰੋਹਿਣੀ ‘ਚ ਸੀਐਨਜੀ ਪੰਪ ‘ਤੇ ਭਿਆਨਕ ਅੱਗ ਲੱਗ ਗਈ। ਵਾਇਰਲ ਵੀਡੀਓ ਸੀਐਨਜੀ ਪੰਪ ‘ਤੇ ਲੱਗੀ ਅੱਗ ਦੀ ਨਹੀਂ ਹੈ ਸਗੋਂ ਰੋਹਿਨੀ ਵਿਖੇ ਇੱਕ ਵਿਆਹ ਦੇ ਪੰਡਾਲ ‘ਚ ਲੱਗੀ ਅੱਗ ਦਾ ਹੈ ਜਿਸਨੂੰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਰਾਜ ਸਭਾ ਮੈਂਬਰ ਰਾਘਵ ਚੱਡਾ ਦੀ ਐਡੀਟਡ ਤਸਵੀਰ ਨੂੰ ਕੀਤਾ ਸੋਸ਼ਲ ਮੀਡੀਆ ਤੇ ਵਾਇਰਲ
ਵਾਇਰਲ ਹੋ ਰਹੀ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੇਕ ਅਪ ਲਗਾਇਆ ਹੋਇਆ ਹੈ। ਸੋਸ਼ਲ ਮੀਡੀਆ ਤੇ ਰਾਘਵ ਚੱਢਾ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਐਡੀਟਿੰਗ ਸਾਫਟਵੇਅਰ ਦੀ ਮਦਦ ਨਾਲ ਰਾਘਵ ਚੱਢਾ ਦੀ ਤਸਵੀਰ ਨਾਲ ਛੇੜਛਾੜ ਕਰਕੇ ਰਾਘਵ ਚੱਡਾ ਤੇ ਤੰਜ ਕਸਿਆ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ