ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੇ ਮਾਸਕ ਲਗਾ ਕੇ ਲੰਗਰ ਛਕਿਆ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਕਾਂਗਰਸ ਉਮੀਦਵਾਰ ਨੇ ਭਗਵੰਤ ਮਾਨ ਦੇ ਲਈ ਮੰਗੀਆਂ ਵੋਟਾਂ? ਪੁਰਾਣੀ ਵੀਡੀਓ ਮੁੜ ਤੋਂ ਵਾਇਰਲ
ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਹਿਲ ਕਲਾਂ ਤੋਂ ਕਾਂਗਰਸ ਉਮੀਦਵਾਰ ਹਰਚੰਦ ਕੌਰ ਘਨੌਰੀ ਨੇ ਭਗਵੰਤ ਮਾਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਜਿਸਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਰਾਹੁਲ ਗਾਂਧੀ ਨੇ ਮਾਸਕ ਲਗਾ ਕੇ ਛਕਿਆ ਲੰਗਰ?
ਵਾਇਰਲ ਹੋ ਰਹੀ ਵੀਡੀਓ ਨੂੰ ਵਿਅੰਗਤਮਕ ਤਰੀਕੇ ਨਾਲ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਜੀ ਮਾਸਕ ਲਗਾ ਕੇ ਰਾਹੁਲ ਗਾਂਧੀ ਨੇ ਲੰਗਰ ਛਕਿਆ। ਵਾਇਰਲ ਹੋ ਰਹੀ ਵੀਡੀਓ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਰਾਹੁਲ ਗਾਂਧੀ ਨੇ ਮਾਸਕ ਤੋਂ ਬਿਨਾਂ ਲੰਗਰ ਛਕਿਆ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਪੰਜਾਬ ‘ਚ ਲੋਕਾਂ ਨੇ ਬੀਜੇਪੀ ਵਿਧਾਇਕ ਨੂੰ ਭਜਾਇਆ? ਪੁਰਾਣੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਸ਼ੇਅਰ
ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਜੀ ਪੰਜਾਬ ‘ਚ ਲੋਕਾਂ ਨੇ ਬੀਜੇਪੀ ਵਿਧਾਇਕ ਨੂੰ ਭਜਾਇਆ। ਵਾਇਰਲ ਹੋ ਰਹੀ ਵੀਡੀਓ ਪਿਛਲੇ ਸਾਲ ਜੁਲਾਈ 2021 ਦੀ ਹੈ ਅਤੇ ਵੀਡੀਓ ਵਿੱਚ ਮੌਜੂਦ ਵਿਅਕਤੀ ਬੀਜੇਪੀ ਵਿਧਾਇਕ ਨਹੀਂ ਹਨ। ਭੁਪੇਸ਼ ਅਗਰਵਾਲ ਬੀਜੇਪੀ ਦੇ ਸਪੋਕਸਪਰਸਨ ਅਤੇ ਪਟਿਆਲਾ ਦੇ ਇੰਚਾਰਜ ਹਨ।

ਕੀ ਬਠਿੰਡਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਮਨਪ੍ਰੀਤ ਬਾਦਲ ਨੂੰ ਦਿੱਤਾ ਸਮਰਥਨ?
ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਠਿੰਡਾ ਸ਼ਹਿਰੀ ਤੋ ਆਪ ਉਮੀਦਵਾਰ ਜਗਰੂਪ ਸਿੰਘ ਗਿੱਲ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਆਪਣਾ ਸਮਰਥਨ ਦਿੱਤਾ। ਵਾਇਰਲ ਹੋ ਰਹੀ ਪੋਸਟ ਫ਼ਰਜ਼ੀ ਹੈ। ਜਗਰੂਪ ਸਿੰਘ ਗਿੱਲ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਸਮਰਥਨ ਨਹੀਂ ਦਿੱਤਾ ਹੈ।

ਰੱਖਿਆ ਮੰਤਰੀ ਰਾਜਨਾਥ ਸਿੰਘ ਦੁਆਰਾ ਸਾਲ 2017 ਵਿੱਚ ਦਿੱਤੇ ਬਿਆਨ ਨੂੰ ਹਾਲੀਆ ਦੱਸਕੇ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਬਿਆਨ ਦਿੰਦਿਆ ਕਿਹਾ ਕਿ ਜੇਕਰ ਲੋਕਾਂ ਨੇ ਵੋਟ ਨਹੀਂ ਦੇਣਾ ਤਾਂ ਨਾ ਦੇਣ ਪਰ ਜੁੱਤੀਆਂ ਨਾ ਮਾਰਨ। ਕੇਂਦਰੀ ਮੰਤਰੀ ਦੁਆਰਾ ਸਾਲ 2017 ਵਿੱਚ ਦਿੱਤੇ ਗਏ ਬਿਆਨ ਨੂੰ ਹਾਲੀਆ ਦੱਸਕੇ ਗੁੰਮਰਾਹ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ