ਸ਼ਨੀਵਾਰ, ਅਪ੍ਰੈਲ 27, 2024
ਸ਼ਨੀਵਾਰ, ਅਪ੍ਰੈਲ 27, 2024

HomeFact CheckViralਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ?

ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ

Fact
ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਬਾਲੀਵੁੱਡ ਐਕਟਰ ਸੰਜੇ ਦੱਤ ਨਹੀਂ ਸਗੋਂ ਸੂਫੀ ਗਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਉੱਤਰ-ਪੱਛਮੀ ਦਿੱਲੀ ਤੋਂ ਮੈਂਬਰ ਪਾਰਲੀਮੈਂਟ ਹੰਸਰਾਜ ਹੰਸ ਹਨ।

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਲੀਵੁੱਡ ਐਕਟਰ ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ।

ਫੇਸਬੁੱਕ ਪੇਜ ‘ਦ ਗੋਲਡ ਮੈਨ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ ‘ਸੰਜੇ ਦੱਤ ਪਹੁੰਚਿਆ ਮੂਸੇ।’ ਇਸ ਵੀਡੀਓ ਨੂੰ ਹੁਣ ਤਕ 3 ਲੱਖ ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੁਲਿਸ ਨੇ ਅਦਾਲਤ ਵਿੱਚ ਤੀਜੀ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਗੌਰਤਲਬ ਹੈ ਕਿ ਪਿੱਛੇ ਸਾਲ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਕਈ ਵੱਡੇ ਨਾਮੀ ਗਾਇਕ, ਸਿਆਸੀ ਆਗੂ ਅਤੇ ਪੰਥਕ ਸਖਸ਼ੀਅਤ ਮੂਸਾ ਪਿੰਡ ਪਹੁੰਚੇ ਸਨ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਹੁਣ ਇੱਕ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਲੀਵੁੱਡ ਐਕਟਰ ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ। ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਪਾਇਆ ਕਿ ਵੀਡੀਓ ਦੇ ਵਿੱਚ ਪੰਜਾਬੀ ਸੂਫੀ ਗਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਪਾਰਲੀਮੈਂਟ ਹੰਸਰਾਜ ਹੰਸ ਹਨ।

ਸਾਨੂੰ ਵੀਡੀਓ ਦੇ ਨਾਲ ਮਿਲਦੀ ਜੁਲਦੀ ਵੀਡੀਓ ਦੈਨਿਕ ਸਵੇਰਾ ਦੁਆਰਾ ਜੂਨ 9, 2022 ਨੂੰ ਅਪਲੋਡ ਮਿਲੀ। ਵੀਡੀਓ ਦੇ ਮੁਤਾਬਕ ਮੈਂਬਰ ਪਾਰਲੀਮੈਂਟ ਹੰਸਰਾਜ ਹੰਸ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ ਹਨ।

ਇਸ ਦੇ ਨਾਲ ਮਿਲਦੀ ਜੁਲਦੀ ਵੀਡੀਓ ਅਤੇ ਆਰਟੀਕਲ ਸਾਨੂੰ ਕਈ ਮੀਡਿਆ ਅਦਾਰਿਆਂ ਦੁਆਰਾ ਪਿਛਲੇ ਸਾਲ 2022 ਦੇ ਵਿੱਚ ਅਪਲੋਡ ਮਿਲੀ। ਹੁਣ ਅਸੀਂ ਸਰਚ ਕੀਤਾ ਕਿ ਕੀ ਬਾਲੀਵੁਡ ਐਕਟਰ ਸੰਜੇ ਦੱਤ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ ਸਨ। ਸਰਚ ਦੇ ਦੌਰਾਨ ਸਾਨੂੰ ਕੋਈ ਪੁਖਤਾ ਰਿਪੋਰਟ ਨਹੀਂ ਮਿਲੀ। ਹਾਲਾਂਕਿ, ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸੰਜੇ ਦੱਤ ਦੇ ਮੂਸਾ ਪਿੰਡ ਪਹੁੰਚਣ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ।

ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੈ ਕਿ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਬਾਲੀਵੁੱਡ ਐਕਟਰ ਸੰਜੇ ਦੱਤ ਨਹੀਂ ਸਗੋਂ ਸੂਫੀ ਗਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਉੱਤਰ-ਪੱਛਮੀ ਦਿੱਲੀ ਤੋਂ ਮੈਂਬਰ ਪਾਰਲੀਮੈਂਟ ਹੰਸਰਾਜ ਹੰਸ ਹਨ।

Result: False

Our Sources

Video uploaded by Dainik Savera on June 5, 2022
Media report published by The Tribune on June 5,2022


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular