ਸ਼ਨੀਵਾਰ, ਅਪ੍ਰੈਲ 27, 2024
ਸ਼ਨੀਵਾਰ, ਅਪ੍ਰੈਲ 27, 2024

HomeFact CheckViralਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਦਾ ਨਹੀਂ ਹੈ ਵਾਇਰਲ ਹੋ ਰਿਹਾ ਵੀਡੀਓ

ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਦਾ ਨਹੀਂ ਹੈ ਵਾਇਰਲ ਹੋ ਰਿਹਾ ਵੀਡੀਓ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਕਾਂਗਰਸ ਲੀਡਰ ਅਤੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਨੇਡ਼ੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀਆਂ ਲੱਗਣ ਕਾਰਨ ਸਿੱਧੂ ਮੂਸੇ ਵਾਲਾ ਗੰਭੀਰ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲੀਸ ਅਧਿਕਾਰੀਆਂ ਦੇ ਮੁਤਾਬਕ ਸਿੱਧੂ ਮੂਸੇਵਾਲੇ ਤੇ ਹਮਲਾਵਰਾਂ ਨੇ ਕਰੀਬ 20-30 ਰਾਊਂਡ ਫਾਇਰ ਕੀਤੇ। ਇਸ ਹਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਮੌਜੂਦ ਦੋ ਵਿਅਕਤੀ ਵੀ ਗੰਭੀਰ ਜ਼ਖ਼ਮੀ ਹੋਏ ਸਨ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਫੇਸਬੁੱਕ ਤੇ ਪੋਸਟ ਪਾ ਕੇ ਜ਼ਿੰਮੇਵਾਰੀ ਲਈ।

ਇਸ ਦੌਰਾਨ ਸੋਸ਼ਲ ਮੀਡੀਆ ਤੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਲੋਕਾਂ ਦੇ ਹੁਜੁਮ ਨੂੰ ਇੱਕ ਥਾਂ ‘ਤੇ ਕੱਠੇ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਾਟਰਮਾਰਕ ਵਿੱਚ ਸਿੱਧੂ ਮੂਸੇਵਾਲਾ ਲਿਖਿਆ ਹੋਇਆ ਹੈ ਅਤੇ ਵੀਡੀਓ ਵਿਚ ਕਿਸੇ ਦਾ ਅੰਤਿਮ ਸੰਸਕਾਰ ਹੁੰਦਾ ਦੇਖਿਆ ਜਾ ਸਕਦਾ ਹੈ।

ਫੇਸਬੁੱਕ ਯੂਜ਼ਰ Nitin Kapoor ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “RIP Sidhu Moose Wala” ਇਸ ਵੀਡੀਓ ਨੂੰ ਹੁਣ ਤਕ 3000 ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਖਾਸ ਤੌਰ ਤੋਂ ਵਟਸਐਪ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡਿਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ InVID ਟੂਲ ਦੀ ਮਦਦ ਦੇ ਨਾਲ ਵੀਡੀਓ ਦੇ ਕੀ ਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਕਈ ਪੁਰਾਣੇ ਪੋਸਟਾਂ ‘ਤੇ ਅਪਲੋਡ ਮਿਲਿਆ। Share Chat ਐਪ ‘ਤੇ Umesh Baglane ਨਾਮ ਦੇ ਯੂਜ਼ਰ ਨੇ ਵੀਡੀਓ ਨੂੰ 5 ਮਹੀਨੇ ਪਹਿਲਾਂ ਸ਼ੇਅਰ ਕਰਦਿਆਂ ਇਸਨੂੰ ਇੱਕ ਜਵਾਨ ਦੇ ਅੰਤਿਮ ਸਸਕਾਰ ਦਾ ਦੱਸਿਆ। ਵੀਡੀਓ ਦੇ ਕੈਪਸ਼ਨ ਮੁਤਾਬਕ,ਬੀੜ ਜਿਲ੍ਹਾ ਦੇ ਸ਼ਹੀਦ ਜਵਾਨ ਅਵਿਨਾਸ਼ ਅੰਧਲੇ ਨੂੰ ਸ਼ਰਧਾਂਜਲੀ।’

ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਦਾ ਨਹੀਂ ਹੈ ਵਾਇਰਲ ਹੋ ਰਿਹਾ ਵੀਡੀਓ

Youtube ‘ਤੇ ਵੀ ਇੱਕ ਯੂਜ਼ਰ ਨੇ ਵੀਡੀਓ ਨੂੰ 8 ਦਿਸੰਬਰ 2021 ਨੂੰ ਅਪਲੋਡ ਕਰਦਿਆਂ ਵੀਡੀਓ ਨੂੰ ਸ਼ਹੀਦ ਜਵਾਨ ਅਵਿਨਾਸ਼ ਅੰਧਲੇ ਦੇ ਅੰਤਿਮ ਸੰਸਕਾਰ ਦਾ ਦੱਸਿਆ।

ਸਰਚ ਦੇ ਦੌਰਾਨ ਸਾਨੂੰ ਸ਼ਹੀਦ ਜਵਾਨ ਅਵਿਨਾਸ਼ ਅੰਧਲੇ ਦੇ ਸੰਸਕਾਰ ਨੂੰ ਲੈ ਕੇ ਕਈ ਮੀਡਿਆ ਰਿਪੋਰਟਾਂ ਮਿਲੀਆਂ। 7 ਦਿਸੰਬਰ 2021 ਨੂੰ ਪ੍ਰਕਾਸ਼ਿਤ ਰਿਪੋਰਟ ਦੇ ਮੁਤਾਬਕ ਬੀੜ ਜਿਲ੍ਹੇ ਦੇ ਹਿੰਗਨੀ ਦੇ ਭਾਰਤੀ ਸੈਨਾ ਦਲ ਦੇ ਜਵਾਨ ਅਵਿਨਾਸ਼ ਕਲਿਆਣ ਅੰਧਲੇ ਦੀ ਦਿੱਲੀ ਵਿਖੇ ਡਿਊਟੀ ਦੌਰਾਨ ਹਾਰਟ ਅਟੈਕ ਕਾਰਨ ਮੌਤ ਹੋ ਗਈ ਸੀ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਵਾਇਰਲ ਹੋ ਰਹੀ ਵੀਡਿਓ ਦਾ ਅਸਲ ਸਰੋਤ ਨਹੀਂ ਲੱਭ ਸਕੇ ਹਾਂ ਕਿ ਇਹ ਵੀਡੀਓ ਸ਼ਹੀਦ ਜਵਾਨ ਅਵਿਨਾਸ਼ ਅੰਧਲੇ ਦੇ ਅੰਤਿਮ ਸਸਕਾਰ ਦਾ ਹੈ ਜਾ ਨਹੀਂ ਪਰ ਇਹ ਸਪਸ਼ਟ ਹੈ ਕਿ ਵਾਇਰਲ ਵੀਡੀਓ ਦਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਕੋਈ ਸਬੰਧ ਨਹੀਂ ਹੈ।

ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਅੱਜ 31 ਮਈ 2022 ਨੂੰ ਉਸਦੇ ਜੱਦੀ ਪਿੰਡ ਕੀਤਾ ਜਾਣਾ ਹੈ। ਇਸ ਗੱਲ ਦੀ ਜਾਣਕਾਰੀ Sidhu Moose Wala ਦੇ ਅਧਿਕਾਰਿਕ ਫੇਸਬੁੱਕ ਪੇਜ ‘ਤੇ ਵੀ ਮੌਜੂਦ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਸਿੱਧੂ ਮੂਸੇਵਾਲਾ ਦੇ ਅੰਤਿਮ ਸਸਕਾਰ ਨਾਲ ਸੰਬੰਧਿਤ ਨਹੀਂ ਹੈ। ਵਾਇਰਲ ਵੀਡੀਓ ਲਗਭਗ 5 ਮਹੀਨੇ ਤੋਂ ਇੰਟਰਨੈੱਟ ‘ਤੇ ਮੌਜੂਦ ਹੈ।

Result: False Context/False

Our Sources

YouTube Video uploaded by Pramod Vlog on December 8,2021
Video uploaded by Share chat user Umesh Baglane


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular