ਸੋਸ਼ਲ ਮੀਡੀਆ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਕੁਝ ਡਾਕਟਰਾਂ ਨੂੰ ਇਕ ਔਰਤ ਦੇ ਮੂੰਹ ਦੇ ਵਿੱਚੋਂ ਸੱਪ ਕੱਢਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਨਾਮਵਰ ਮੀਡੀਆ ਅਦਾਰਾ ਜਗ ਬਾਣੀ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਮੂੰਹ ਖੋਲ੍ਹ ਕੇ ਸੁੱਤੀ ਪਈ ਸੀ ਔਰਤ। ਮੂੰਹ ਵਿੱਚ ਵੜ੍ਹ ਗਿਆ ਲੰਮਾ ਸਾਰਾ ਸੱਪ। ਡਾਕਟਰਾਂ ਨੇ ਮਸਾਂ ਕੱਢਿਆ ਬਾਹਰ। ਦੇਖੋ ਵੀਡੀਓ। ਇਸ ਵੀਡੀਓ ਨੂੰ ਹੁਣ ਤਕ 45,000 ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਹਾਲੀਆ ਦੱਸਦਿਆਂ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਕੁਝ ਕੀਵਰਡ ਦੇ ਜ਼ਰੀਏ ਗੂਗਲ ਤੇ ਸਰਚ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਯੂਟਿਊਬ ਅਕਾਊਂਟ ‘ਕੋਬਰਾਪੋਸਟ’ ਦੁਆਰਾ ਸਾਲ 2020 ਦੇ ਵਿਚ ਅਪਲੋਡ ਮਿਲੀ।
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਨਾਮਵਰ ਮੀਡੀਆ ਅਦਾਰਾ ‘ਮਿਰਰ’ ਦੁਆਰਾ 31 ਅਗਸਤ 2020 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਅਪਲੋਡ ਮਿਲੀ।

ਰਿਪੋਰਟ ਦੇ ਮੁਤਾਬਕ ਇਹ ਘਟਨਾ ਰਸ਼ੀਆ ਦੇ ਦਾਗਿਸਤਾਨ ਦੀ ਹੈ ਜਿੱਥੇ ਇੱਕ ਔਰਤ ਆਪਣੇ ਘਰ ਦੇ ਗਾਰਡਨ ਵਿੱਚ ਸੁੱਤੀ ਪਈ ਸੀ। ਇਸ ਦੌਰਾਨ ਮਹਿਲਾ ਨੂੰ ਆਪਣੇ ਸਿਹਤ ਖ਼ਰਾਬ ਲੱਗੀ ਜਿਸ ਤੋਂ ਬਾਅਦ ਮਹਿਲਾ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਸ ਦੌਰਾਨ ਡਾਕਟਰਾਂ ਨੇ ਇਲਾਜ ਦੌਰਾਨ 4 ਫੁੱਟ ਦੇ ਸੱਪ ਨੂੰ ਕੱਢਿਆ।
ਇਸ ਵੀਡੀਓ ਨੂੰ ਰਸ਼ੀਅਨ ਮੀਡੀਆ ਅਦਾਰਿਆਂ ਦੁਆਰਾ ਵੀ ਸਾਲ 2020 ‘ਚ ਪ੍ਰਕਾਸ਼ਿਤ ਕੀਤਾ ਗਿਆ ਸੀ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡਿਓ ਹਾਲੀਆ ਨਹੀਂ ਸਗੋਂ 2 ਸਾਲ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸ ਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Missing Context
Our Sources
Media report published by Mirror on August 31, 2020
Report published by Cobrapost on September 1, 2020
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ