Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Viral
ਸੋਸ਼ਲ ਮੀਡੀਆ ‘ਤੇ ਬਾਲੀਵੁਡ ਅਦਾਕਾਰਾ ਸੋਨਾਲੀ ਬੇਂਦਰੇ (Sonali Bendre) ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਸੋਨਾਲੀ ਬੇਂਦਰੇ ਹਾਲ ਹੀ ਵਿੱਚ ਆਪਣੇ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਤਸਵੀਰਾਂ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਪੰਜਾਬੀ ਮੀਡੀਆ ਅਦਾਰਾ ‘Star Canada TV’ ਨੇ ਵਾਇਰਲ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੋਨਾਲੀ ਬੇਂਦਰੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵਾਹਿਗੁਰੂ ਦਾ ਕੀਤਾ ਸ਼ੁਕਰਾਨਾ।’
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਯੂਜ਼ਰਾਂ ਸਮੇਤ ਕਈ ਮੀਡਿਆ ਅਦਾਰਿਆਂ ਨੇ ਇਸ ਤਸਵੀਰ ਨੂੰ ਸ਼ੇਅਰ ਕੀਤਾ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਵਾਇਰਲ ਹੋ ਰਹੀ ਤਸਵੀਰਾਂ ਨੂੰ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ‘The Tribune’ ਦੁਆਰਾ 2 ਜਨਵਰੀ 2020 ਨੂੰ ਪ੍ਰਕਾਸ਼ਿਤ ਖਬਰ ਵਿਚ ਸਾਨੂੰ ਵਾਇਰਲ ਤਸਵੀਰ ਮਿਲੀ। ਆਰਟੀਕਲ ਦੀ ਹੈਡਲਾਈਨ ਮੁਤਾਬਕ,’ਸੋਨਾਲੀ ਬੇਂਦਰੇ ਆਪਣੇ ਜਨਮਦਿਨ ਮੌਕੇ ਆਪਣੇ ਪੁੱਤਰ ਰਣਵੀਰ ਅਤੇ ਘਰਵਾਲੇ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀਆਂ ਬਾਕੀਆਂ ਤਸਵੀਰਾਂ ਕਈ ਹੋਰ ਮੀਡਿਆ ਅਦਾਰਿਆਂ ਦੁਆਰਾ ਸਾਲ 2020 ਵਿੱਚ ਪ੍ਰਕਾਸ਼ਿਤ ਮਿਲੀਆਂ।
ਪੜਤਾਲ ਨੂੰ ਅੱਗੇ ਵਧਾਉਂਦੇ ਅਸੀਂ ਸੋਨਾਲੀ ਬੇਂਦਰੇ ਦੇ ਅਧਿਕਾਰਿਕ ਇੰਸਟਾਗ੍ਰਾਮ ਅਕਾਊਂਟ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਸੋਨਾਲੀ ਬੇਂਦਰੇ ਦੁਆਰਾ ਸੋਸ਼ਲ ਮੀਡਿਆ ਤੇ ਹਾਲ ਹੀ ਵਿੱਚ ਵਾਇਰਲ ਹੋ ਰਹੀਆਂ ਤਸਵੀਰਾਂ ਸੋਨਾਲੀ ਬੇਂਦਰੇ ਦੇ ਇੰਸਟਾਗ੍ਰਾਮ ਅਕਾਊਂਟ ਤੇ ਜਨਵਰੀ 1, 2020 ਨੂੰ ਅਪਲੋਡ ਮਿਲੀਆਂ।
ਸੋਨਾਲੀ ਬੇਂਦਰੇ ਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਨੂੰ ਲੈ ਕੇ ਪੀਟੀਸੀ ਨਿਊਜ਼ ਦੀ ਵੀਡੀਓ ਰਿਪੋਰਟ ਤੁਸੀਂ ਇਥੇ ਕਲਿਕ ਕਰਕੇ ਪੜ੍ਹ ਸਕਦੇ ਹੋ।
ਤਸਵੀਰਾਂ ਦੀ ਪੁਸ਼ਟੀ ਦੇ ਲਈ ਅਸੀਂ ਐਸਜੀਪੀਸੀ ਦੇ ਇੰਫਰਮੇਸ਼ਨ ਦਫਤਰ ਨੂੰ ਸੰਪਰਕ ਕੀਤਾ। ਐਸਜੀਪੀਸੀ ਦੇ ਇਨਫਰਮੇਸ਼ਨ ਵਿਭਾਗ ਨੇ ਪੁਸ਼ਟੀ ਕਰਦਿਆਂ ਜਾਣਕਾਰੀ ਦਿੱਤੀ ਕਿ ਸੋਸ਼ਲ ਮੀਡਿਆ ਤੇ ਬਾਲੀਵੁੱਡ ਅਦਾਕਾਰਾ ਸੋਨਾਲੀ ਬੇਂਦਰੇ ਦੀਆਂ ਵਾਇਰਲ ਹੋ ਰਹੀ ਤਸਵੀਰਾਂ ਪੁਰਾਣੀਆਂ ਹਨ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਬਾਲੀਵੁੱਡ ਅਦਾਕਾਰਾ ਸੋਨਾਲੀ ਬੇਂਦਰੇ ਦੀਆਂ ਵਾਇਰਲ ਹੋ ਰਹੀ ਤਸਵੀਰਾਂ ਹਾਲੀਆ ਨਹੀਂ ਸਗੋਂ ਸਾਲ 2020 ਦੀਆਂ ਹਨ। ਪੁਰਾਣੀ ਤਸਵੀਰਾਂ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।
Our Sources
Media report published by The Tribune on January 1, 2020
Media report published by Hindustan Times on January 1, 2020
Instagram Post uploaded by Sonali Bendre on January 1, 2020
Telephonic conversation with Shiromani Gurudwara Parbandhak Committee Information Centre
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
September 29, 2023
Shaminder Singh
April 22, 2023
Shaminder Singh
February 5, 2022