ਵੀਰਵਾਰ, ਮਾਰਚ 28, 2024
ਵੀਰਵਾਰ, ਮਾਰਚ 28, 2024

HomeFact CheckViralWeekly Wrap: ਭਗਵੰਤ ਮਾਨ ਦੀ ਤਸਵੀਰ ਤੋਂ ਲੈ ਕੇ ਕਿਸਾਨਾਂ ਦੇ ਵਿਰੋਧ...

Weekly Wrap: ਭਗਵੰਤ ਮਾਨ ਦੀ ਤਸਵੀਰ ਤੋਂ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਤਕ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਹਨਾਂ ਦਿਨੀ ਆਮ ਆਦਮੀ ਪਾਰਟੀ ਤੋਂ ਸੰਸਦ ਮੈਂਬਰ ਭਗਵੰਤ ਮਾਨ ਦੀ ਫਰਜ਼ੀ ਤਸਵੀਰ ਸੋਸ਼ਲ ਮੀਡਿਆ ਤੇ ਕਾਫੀ ਵਾਇਰਲ ਰਹੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਰਾਜਸਥਾਨ ‘ਚ 2017 ਵਿੱਚ ਹੋਈ ਰੈਲੀ ਨੂੰ ਹਰਿਆਣਾ ਵਿੱਚ ਹੋਏ ਪ੍ਰਦਰਸ਼ਨ ਨਾਲ ਜੋੜਕੇ ਕੀਤਾ ਸ਼ੇਅਰ

ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਲੋਕ ਸੜਕ ਦੇ ਉੱਤੇ ਦੇਖੇ ਜਾ ਸਕਦੇ ਹਨ।ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਹਰਿਆਣਾ ਵਿੱਚ ਹੋਏ ਪ੍ਰਦਰਸ਼ਨ ਦੀ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ।ਵਾਇਰਲ ਹੋ ਰਹੀ ਤਸਵੀਰ ਵਿੱਚ 2017 ਰਾਜਸਥਾਨ ਵਿਖੇ ਹਜ਼ਾਰਾਂ ਹੀ ਕਿਸਾਨਾਂ ਵੱਲੋਂ ਵਸੁੰਧਰਾ ਰਾਜੇ ਦੀ ਅਗਵਾਈ ਵਾਲੀ ਬੀਜੇਪੀ ਸਰਕਾਰ ਖ਼ਿਲਾਫ਼ ਕੱਢੀ ਗਈ ਰੈਲੀ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਵੀਡੀਓ ਵਿੱਚ ਨਜ਼ਰ ਆ ਰਹੀ ਔਰਤ ਰਾਧੇ ਮਾਂ ਹੈ?

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਲਾਲ ਰੰਗ ਦੇ ਕੱਪੜੇ ਪਾਈ ਇੱਕ ਔਰਤ ਨੂੰ ਪੁਲੀਸ ਉੱਤੇ ਹਮਲਾ ਕਰਦਿਆਂ ਹੋਇਆ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਹੀ ਔਰਤ ਰਾਧੇ ਮਾਂ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਵੀਡੀਓ ਵਿਚ ਦਿਖਾਈ ਦੇ ਰਹੀ ਔਰਤ ਰਾਧੇ ਮਾਂ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਰਿਐਲਟੀ ਸ਼ੋਅ ਵਿੱਚ ਬੀਜੇਪੀ ਲੀਡਰ ਦੇ ਮੁੰਡੇ ਨੇ ਕੀਤਾ ਹੰਗਾਮਾ?

ਸੋਸ਼ਲ ਮੀਡੀਆ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਜੇਪੀ ਦੇ ਨਾਮੀ ਲੀਡਰ ਦੇ ਮੁੰਡੇ ਨੇ ਰਿਆਲਟੀ ਸ਼ੋਅ ਡਾਂਸ ਇੰਡੀਆ ਡਾਂਸ ਦੇ ਸ਼ੋਅ ਵਿੱਚ ਖੂਬ ਹੰਗਾਮਾ ਕੀਤਾ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਰਹੀ ਵੀਡੀਓ ਅਸਲ ਦੇ ਵਿੱਚ ਇੱਕ ਪ੍ਰੈਂਕ ਦਾ ਹਿੱਸਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਭਗਵੰਤ ਮਾਨ ਦੀ ਐਡੀਟਡ ਤਸਵੀਰ ਹੋਈ ਸੋਸ਼ਲ ਮੀਡੀਆ ਤੇ ਵਾਇਰਲ

ਸੋਸ਼ਲ ਮੀਡੀਆ ਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਵੀਡੀਓ ਕਾਨਫਰੰਸ ਤੇ ਗੱਲ ਕਰਦੇ ਹੋਏ ਦੇਖੇ ਜਾ ਸਕਦੇ ਹਨ। ਇਸ ਦੇ ਨਾਲ ਹੀ ਮੇਜ਼ ਦੇ ਉੱਤੇ ਸ਼ਰਾਬ ਦਾ ਗਲਾਸ ਦਿਖਾਈ ਦੇ ਰਿਹਾ ਹੈ ।ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਸ਼ਰਾਬ ਪੀ ਰਹੇ ਹਨ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਭਗਵੰਤ ਮਾਨ ਦੀ ਤਸਵੀਰ ਫਰਜ਼ੀ ਹੈ। ਵਾਇਰਲ ਹੋ ਰਹੀ ਤਸਵੀਰ ਨੂੰ ਫੋਟੋਸ਼ਾਪ ਦੀ ਮਦਦ ਦੇ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਯੋਗੀ ਆਦਿੱਤਯਨਾਥ ਦੇ ਕਾਫ਼ਲੇ ਨੂੰ ਰੋਕਣ ਵਾਲੀ ਵੀਡੀਓ ਮੁੜ ਤੋਂ ਹੋਈ ਵਾਇਰਲ

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਕੁਝ ਨੌਜਵਾਨਾਂ ਨੂੰ ਇੱਕ ਕਾਫ਼ਲੇ ਦੇ ਅੱਗੇ ਪ੍ਰਦਰਸ਼ਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਕੁਝ ਬੇਰੁਜ਼ਗਾਰ ਨੌਜਵਾਨਾਂ ਨੇ ਮੁੱਖ ਮੰਤਰੀ ਯੋਗੀ ਅਦਿੱਤਯਨਾਥ ਦੇ ਕਾਫਲੇ ਨੂੰ ਰੋਕ ਕੇ ਪ੍ਰਦਰਸ਼ਨ ਕੀਤਾ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ 3 ਸਾਲ ਪੁਰਾਣੀ ਹੈ ਜਦੋਂ ਯੋਗੀ ਅਦਿਤਿਆਨਾਥ ਲਖਨਊ ਯੂਨੀਵਰਸਿਟੀ ਆਏ ਸਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular