ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਅਜੇ ਦੇਵਗਨ ਦੀ ਵੀਡੀਓ ਕਾਫੀ ਵਾਇਰਲ ਰਹੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਵਾਇਰਲ ਤਸਵੀਰ ਸ਼ਹੀਦ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਦੇ ਅੰਤਿਮ ਸੰਸਕਾਰ ਦੀ ਹੈ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਤਸਵੀਰ ਕਿਸੀ ਅੰਤਿਮ ਸੰਸਕਾਰ ਦੀ ਹੈ।ਸੋਸ਼ਲ ਮੀਡੀਆ ਤੇ ਇਸ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਅੰਤਿਮ ਸੰਸਕਾਰ ਦੀ ਹੈ। 23 ਮਾਰਚ 1931 ਨੂੰ ਅੰਗਰੇਜ ਸਰਕਾਰ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਲਾਹੌਰ ਵਿਖੇ ਫਾਂਸੀ ਦੇ ਦਿੱਤੀ ਸੀ। ਵਾਇਰਲ ਹੋ ਰਹੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਤਸਵੀਰ ਸਾਲ 1978 ਵਿੱਚ ਸਿੱਖਾਂ ਅਤੇ ਨਿਰੰਕਾਰੀਆਂ ਵਿੱਚ ਹੋਏ ਟਕਰਾਅ ਦੌਰਾਨ ਸ਼ਹੀਦ ਹੋਏ 13 ਸਿੱਖਾਂ ਦੇ ਅੰਤਿਮ ਸੰਸਕਾਰ ਦੀ ਹੈ।

ਕੀ ਬੰਗਾਲ ਚੋਣਾਂ ‘ਚ ਭੀੜ ਜੁਟਾਉਣ ਲਈ ਬੀਜੇਪੀ ਨੇ ਵੰਡੇ ਖਾਣੇ ਦੇ ਪੈਕੇਟ?
ਸੋਸ਼ਲ ਮੀਡੀਆ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਮੈਂਬਰ ਪਾਰਲੀਮੈਂਟ ਮਹਿੰਦਰ ਨਾਥ ਪਾਂਡੇ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਕ ਤਸਵੀਰ ਦੇ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਬੈਠੇ ਹੋਏ ਹਨ ਜਦਕਿ ਦੂਜੀ ਤਸਵੀਰ ਵਿਚ ਕੁਰਸੀਆਂ ਉੱਤੇ ਖਾਣੇ ਦੇ ਪੈਕਟ ਰੱਖੇ ਹੋਏ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬੰਗਾਲ ਰੈਲੀ ਦੇ ਲਈ ਭੀੜ ਜੁਟਾਉਣ ਦੇ ਲਈ ਖਾਣੇ ਦੇ ਪੈਕੇਟ ਰੱਖੇ ਹਨ।ਵਾਇਰਲ ਹੋ ਰਹੀ ਤਸਵੀਰ ਤਕਰੀਬਨ ਤਿੰਨ ਸਾਲ ਪੁਰਾਣੀ ਹੈ ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਵਾਰਾਨਸੀ ਵਿਖੇ ਯੁਵਾ ਉਦਘੋਸ਼ ਦੇ ਪ੍ਰੋਗਰਾਮ ਮੌਕੇ ਪਹੁੰਚੇ ਸਨ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?

ਕੀ ਕਿਸਾਨ ਅੰਦੋਲਨ ਦਾ ਸਾਥ ਨਾ ਦੇਣ ਕਾਰਨ ਅਜੇ ਦੇਵਗਨ ਨਾਲ ਹੋਈ ਕੁੱਟਮਾਰ?
ਸੋਸ਼ਲ ਮੀਡੀਆ ਤੇ ਇਕ ਕੁੱਟਮਾਰ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਸ਼ਖ਼ਸ ਦੀ ਵੀਡੀਓ ਦੇ ਵਿੱਚ ਕੁੱਟਮਾਰ ਹੋ ਰਹੀ ਹੈ ਉਹ ਬੌਲੀਵੁੱਡ ਅਦਾਕਾਰ ਅਜੈ ਦੇਵਗਨ ਹੈ। ਵੀਡੀਓ ਨੂੰ ਦਿੱਲੀ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ ਵਾਇਰਲ ਹੋ ਰਹੀ ਵੀਡੀਓ ਦਾ ਬਾਲੀਵੁੱਡ ਅਦਾਕਾਰ ਅਜੈ ਦੇਵਗਨ ਨਾਲ ਕੋਈ ਸਬੰਧ ਨਹੀਂ ਹੈ।

ਬ੍ਰਾਹਮਣ ਸਮਾਜ ਦੇ ਵਿਅਕਤੀ ਦੇ ਖੇਤਾਂ ਵਿੱਚ ਜਾਣ ਕਾਰਨ ਲੜਕੀ ਨਾਲ ਕੀਤੀ ਗਈ ਕੁੱਟਮਾਰ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਬ੍ਰਾਹਮਣਾਂ ਦੇ ਖੇਤਾਂ ਵਿੱਚ ਜਾਣ ਕਰਕੇ ਇਕ ਲੜਕੀ ਦੇ ਨਾਲ ਕੁੱਟਮਾਰ ਕੀਤੀ ਗਈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। 21 ਸਾਲਾ ਲੜਕੀ ਨੂੰ ਇਕ ਦਲਿਤ ਲੜਕੇ ਦੇ ਨਾਲ ਭੱਜਣ ਅਤੇ ਆਪਣੀ ਜਾਤੀ ਦੇ ਮੁੰਡੇ ਨਾਲ ਵਿਆਹ ਤੋਂ ਇਨਕਾਰ ਕਰਨ ਤੇ ਉਸ ਦੇ ਨਾਲ ਕੁੱਟਮਾਰ ਕੀਤੀ ਗਈ।

ਕੀ ਵਸੀਮ ਰਿਜ਼ਵੀ ਦੇ ਨਾਲ ਪੰਜਾਬ ਵਿੱਚ ਕੀਤੀ ਗਈ ਕੁੱਟਮਾਰ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਵੱਡੀ ਗਿਣਤੀ ‘ਚ ਲੋਕਾਂ ਨੂੰ ਇਕ ਵਿਅਕਤੀ ਨੂੰ ਕੁੱਟਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡਿਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੁਰਾਨ ਸ਼ਰੀਫ ਦੇ ਖ਼ਿਲਾਫ਼ ਬੋਲਣ ਵਾਲੇ ਵਸੀਮ ਰਿਜ਼ਵੀ ਨੂੰ ਪੰਜਾਬ ਦੇ ਸਿੱਖਾਂ ਨੇ ਬੁਰੀ ਤਰ੍ਹਾਂ ਕੁੱਟਿਆ।ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਹੋਈ ਕੁੱਟਮਾਰ ਦੀ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦਾ ਵਸੀਮ ਰਿਜ਼ਵੀ ਦੇ ਨਾਲ ਕੋਈ ਸਬੰਧ ਨਹੀਂ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044