ਸ਼ੁੱਕਰਵਾਰ, ਜੂਨ 14, 2024
ਸ਼ੁੱਕਰਵਾਰ, ਜੂਨ 14, 2024

HomeFact CheckViralWeekly Wrap: ਕੀ ਆਮ ਆਦਮੀ ਪਾਰਟੀ ਦੇ ਲੀਡਰ ਸੰਜੇ ਸਿੰਘ ਨੇ ਕੁੱਟਿਆ ਆਪਣੀ...

Weekly Wrap: ਕੀ ਆਮ ਆਦਮੀ ਪਾਰਟੀ ਦੇ ਲੀਡਰ ਸੰਜੇ ਸਿੰਘ ਨੇ ਕੁੱਟਿਆ ਆਪਣੀ ਪਾਰਟੀ ਦਾ ਲੀਡਰ? 

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਇੱਕ ਮੀਟਿੰਗ ਦੌਰਾਨ ਆਪਣੀ ਪਾਰਟੀ ਦੇ ਹੀ ਆਗੂ ਨੂੰ ਕੁੱਟਿਆ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਆਮ ਆਦਮੀ ਪਾਰਟੀ ਦੇ ਲੀਡਰ ਸੰਜੇ ਸਿੰਘ ਨੇ ਕੁੱਟਿਆ ਆਪਣੀ ਪਾਰਟੀ ਦਾ ਲੀਡਰ

ਟੋਲ ਟੈਕਸ ਨੂੰ ਲੈ ਕੇ ਹੋਏ ਵਿਵਾਦ ਦਾ ਪੁਰਾਣਾ ਵੀਡੀਓ ਹੋਇਆ ਵਾਇਰਲ

ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਟੋਲ ਭੁਗਤਾਨ ਨੂੰ ਲੈ ਕੇ ਟੋਲ ਪਲਾਜ਼ਾ ਵਾਲਿਆਂ ਨੇ ਜੱਜ ਨੂੰ ਸਬਕ ਸਿਖਾਇਆ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਮੁੜ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਆਮ ਆਦਮੀ ਪਾਰਟੀ ਦੇ ਲੀਡਰ ਸੰਜੇ ਸਿੰਘ ਨੇ ਕੁੱਟਿਆ ਆਪਣੀ ਪਾਰਟੀ ਦਾ ਲੀਡਰ? 

ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਲੀਡਰ ਸੰਜੇ ਸਿੰਘ ਨੇ ਆਪਣੇ ਹੀ ਪਾਰਟੀ ਦੇ ਲੀਡਰ ਨਾਲ ਕੁੱਟਮਾਰ ਕੀਤੀ। ਵਾਇਰਲ ਵੀਡੀਓ 3 ਸਾਲ ਪੁਰਾਣੀ ਹੈ। ਵੀਡੀਓ ‘ਚ ਆਪ ਆਗੂ ਸੰਜੈ ਸਿੰਘ ਨਹੀਂ ਹਨ। ਵਾਇਰਲ ਵੀਡੀਓ ਭਾਜਪਾ ਆਗੂਆਂ ਦੇ ਵਿਚਕਾਰ ਹੋਈ ਕੁੱਟਮਾਰ ਦਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਕੁਵੈਤ ਦੇ ਸ਼ੇਖ ਅਤੇ ਉਸ ਦੀ ਜਾਇਦਾਦ ਦੀਆਂ ਨੇ ਇਹ ਤਸਵੀਰਾਂ?

ਵਾਇਰਲ ਹੋ ਰਹੀ ਤਸਵੀਰਾਂ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਕੁਵੈਤ ਦੇ ਸ਼ੇਖ ਅਤੇ ਉਸ ਦੀ ਜਾਇਦਾਦ ਦੀਆਂ ਹਨ। ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਵਾਇਰਲ ਹੋ ਰਹੀ ਤਸਵੀਰਾਂ ਕੁਵੈਤ ਦੇ ਸ਼ੇਖ ਅਤੇ ਉਸ ਦੇ ਜਾਇਦਾਦ ਦੀਆਂ ਨਹੀਂ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਔਰਤ ਦੇ ਮੁੰਹ ਚੋਂ ਸੱਪ ਨਿਕਲਣ ਦਾ ਵਾਇਰਲ ਹੋ ਰਿਹਾ ਵੀਡਿਓ ਸਾਲ 2020 ਦਾ ਹੈ

ਸੋਸ਼ਲ ਮੀਡੀਆ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਕੁਝ ਡਾਕਟਰਾਂ ਨੂੰ ਇਕ ਔਰਤ ਦੇ ਮੂੰਹ ਦੇ ਵਿੱਚੋਂ ਸੱਪ ਕੱਢਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡਿਓ ਹਾਲੀਆ ਨਹੀਂ ਸਗੋਂ 2 ਸਾਲ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸ ਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਨਜ਼ਰ ਆ ਰਹੇ ਅਰਜਨ ਸਿੰਘ ਅੱਜ 97 ਸਾਲ ਦੇ ਹੋ ਗਏ ਹਨ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਫੀਲਡ ਮਾਰਸ਼ਲ ਅਰਜਨ ਸਿੰਘ 97 ਸਾਲ ਦੇ ਹੋ ਗਏ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਤੋਂ ਆਸ਼ੀਰਵਾਦ ਲੈ ਰਹੇ ਹਨ। ਅਰਜਨ ਸਿੰਘ ਅਤੇ ਪੀਐਮ ਮੋਦੀ ਦੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਫੀਲਡ ਮਾਰਸ਼ਲ ਅਰਜਨ ਸਿੰਘ ਦਾ 2017 ਵਿੱਚ ਦੇਹਾਂਤ ਹੋ ਗਿਆ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular