ਵੀਰਵਾਰ, ਜੂਨ 13, 2024
ਵੀਰਵਾਰ, ਜੂਨ 13, 2024

HomeFact CheckViralWeekly Wrap: ਰਿਸ਼ੀ ਸੁਨਕ ਤੋਂ ਲੈ ਕੇ ਪਾਕਿਸਤਾਨ ਦੀ ਹਾਰ ਤਕ, ਪੜ੍ਹੋ ਟਾਪ ਫੈਕਟ ਚੈਕ

Weekly Wrap: ਰਿਸ਼ੀ ਸੁਨਕ ਤੋਂ ਲੈ ਕੇ ਪਾਕਿਸਤਾਨ ਦੀ ਹਾਰ ਤਕ, ਪੜ੍ਹੋ ਟਾਪ ਫੈਕਟ ਚੈਕ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਬ੍ਰਿਟੇਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੀਡੀਓ ਅਤੇ ਤਸਵੀਰਾਂ ਖੂਬ ਵਾਇਰਲ ਹੋਈਆਂ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

 ਰਿਸ਼ੀ ਸੁਨਕ ਤੋਂ ਲੈ ਕੇ ਪਾਕਿਸਤਾਨ ਦੀ ਹਾਰ ਤਕ

ਪਾਕਿਸਤਾਨ ਦੀ ਹਾਰ ਤੋਂ ਬਾਅਦ ਜ਼ਿੰਬਾਬਵੇ ਦੇ ਐਂਕਰ ਨੇ ਉਡਾਇਆ ਮਜ਼ਾਕ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਹਾਰ ਤੋਂ ਬਾਅਦ ਜ਼ਿੰਬਾਬਵੇ ਦੇ ਐਂਕਰ ਨੇ ਪਾਕਿਸਤਾਨ ਟੀਮ ਦਾ ਮਜ਼ਾਕ ਉਡਾਇਆ। ਪਾਕਿਸਤਾਨ ਟੀਮ ਦੀ ਹਾਰ ਤੇ ਮਜ਼ਾਕ ਦੇ ਨਾਮ ਤੇ ਸ਼ੇਅਰ ਕੀਤਾ ਜਾ ਰਿਹਾ ਵੀਡੀਓ 2 ਸਾਲ ਤੋਂ ਇੰਟਰਨੈਟ ‘ਤੇ ਮੌਜੂਦ ਹੈ। ਵੀਡੀਓ ‘ਚ ਘਾਨਾ ਦੇ ਮਸ਼ਹੂਰ ਕਾਮੇਡੀਅਨ ਅਕਰੋਬੇਟੋ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

 ਰਿਸ਼ੀ ਸੁਨਕ ਤੋਂ ਲੈ ਕੇ ਪਾਕਿਸਤਾਨ ਦੀ ਹਾਰ ਤਕ

ਰਿਸ਼ੀ ਸੁਨਕ ਦੁਆਰਾ ਕੀਤੀ ਗਈ ਗਊ ਦੀ ਪੂਜਾ ਦੀ ਪੁਰਾਣੀ ਵੀਡੀਓ ਹੋਈ ਵਾਇਰਲ  

ਸੋਸ਼ਲ ਮੀਡਿਆ ਤੇ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਿਸ਼ੀ ਸੁਨਕ ਦੁਆਰਾ ਕੀਤੀ ਗਈ ਗਊ ਦੀ ਪੂਜਾ ਦੀ ਇਹ ਹਾਲੀਆ ਵੀਡੀਓ ਹੈ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਦੋ ਮਹੀਨੇ ਪੁਰਾਣੀ ਹੈ। ਵਾਇਰਲ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾਰੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

 ਰਿਸ਼ੀ ਸੁਨਕ ਤੋਂ ਲੈ ਕੇ ਪਾਕਿਸਤਾਨ ਦੀ ਹਾਰ ਤਕ

ਕੀ ਰਿਸ਼ੀ ਸੁਨਕ ਨੇ ਹਾਲ ਹੀ ਵਿੱਚ ਮਨਾਈ ਦੀਵਾਲੀ? ਪੁਰਾਣੀਆਂ ਤਸਵੀਰਾਂ ਹੋਈਆਂ ਵਾਇਰਲ

ਸੋਸ਼ਲ ਮੀਡਿਆ ਤੇ ਤਿੰਨ ਤਸਵੀਰਾਂ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੀ ਕਿ ਬ੍ਰਿਟੇਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਦੀਵਾਲੀ ਮਨਾਈ। ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਸਾਲ 2020 ਦੇ ਨਵੰਬਰ ਮਹੀਨੇ ਤੋਂ ਇੰਟਰਨੈੱਟ ਤੇ ਮੌਜੂਦ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

 ਰਿਸ਼ੀ ਸੁਨਕ ਤੋਂ ਲੈ ਕੇ ਪਾਕਿਸਤਾਨ ਦੀ ਹਾਰ ਤਕ

ਸਕੈਚ ਆਰਟਿਸਟ ਨੂਰ ਜਹਾਂ ਨੇ ਹਾਲੇ ਨਹੀਂ ਬਣਾਇਆ ਹੈ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ  

ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਇਕ ਪਿੰਡ ਦੀ ਸਕੈਚ ਆਰਟਿਸਟ ਨੂਰ ਜਹਾਂ ਨੇ ਇਕ ਘੰਟੇ ਵਿਚ ਇਕ ਹੱਥ ਨਾਲ 15 ਸਕੈਚ ਬਣਾ ਕੇ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਜਿੱਤਿਆ। ਨੂਰ ਜਹਾਂ ਨੇ ਹਾਲੇ ਵਰਲਡ ਰਿਕਾਰਡ ਨਹੀਂ ਜਿੱਤਿਆ ਹੈ ਪਰ ਉਨ੍ਹਾਂ ਦੀ ਐਪਲੀਕੇਸ਼ਨ ਤੇ ਗਿਨੀਜ਼ ਵਰਲਡ ਆਰਗੇਨਾਈਜੇਸ਼ਨ ਦੁਆਰਾ ਜਵਾਬ ਮਿਲਣਾ ਬਾਕੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular