Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਹਨਾਂ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ‘ਤੇ ਇੱਕ ਵਿਅਕਤੀ ਨੇ ਹਮਲਾ ਕਰ ਦਿੱਤਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।
ਕੀ ਪ੍ਰਧਾਨ ਮੰਤਰੀ ਮੋਦੀ ਦੇ ਰੋਡ ਸ਼ੋਅ ਵਿੱਚ ਲੱਗੇ ਅਰਵਿੰਦ ਕੇਜਰੀਵਾਲ ਦੇ ਨਾਅਰੇ?
ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਵਿੱਚ ਅਰਵਿੰਦ ਕੇਜਰੀਵਾਲ ਦੇ ਨਾਅਰੇ ਲੱਗੇ। ਵਾਇਰਲ ਹੋ ਰਿਹਾ ਵੀਡੀਓ ਐਡੀਟਡ ਹੈ। ਅਸਲ ਵੀਡੀਓ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ‘ਚ ਨਾਅਰੇ ਲੱਗ ਰਹੇ ਸਨ।
ਕੀ ਰਣਜੀਤ ਸਿੰਘ ਢੱਡਰੀਆਂ ਵਾਲਾ ‘ਤੇ ਹੋਇਆ ਹਮਲਾ?
ਵਾਇਰਲ ਤਸਵੀਰਾਂ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲਾ ‘ਤੇ ਇੱਕ ਵਿਅਕਤੀ ਦੁਆਰਾ ਹਮਲਾ ਕੀਤਾ ਗਿਆ। ਵਾਇਰਲ ਪੋਸਟ ਫਰਜ਼ੀ ਹੈ। 2015 ‘ਚ ਹੋਏ ਕਿਸੀ ਹੋਰ ਮਸਲੇ ਦੀ ਤਸਵੀਰ ਨੂੰ ਢੱਡਰੀਆਂ ਵਾਲਾ ਨਾਲ ਜੋੜਕੇ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ ਜਦਕਿ ਵਾਇਰਲ ਦੂਜੀ ਤਸਵੀਰ ਵੀ ਐਡਿਟਡ ਹੈ ਪਰ ਇਸ ਤਸਵੀਰ ਦੇ ਅਸਲ ਸਰੋਤ ਦਾ ਪਤਾ ਨਹੀਂ ਲੱਗ ਸਕਿਆ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਕੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੀਤੀ ਆਲੋਚਨਾ?
ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ। ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ ਦੀ ਆਲੋਚਨਾ ਕਰ ਰਹੇ ਸਨ।
ਜੌਰਜੀਆ ‘ਚ ਸਾਲ 2018 ਵਿੱਚ ਹੋਏ ਸਕਾਈ ਲਿਫਟ ਹਾਦਸੇ ਦੀ ਪੁਰਾਣੀ ਵੀਡੀਓ ਹੋਈ ਵਾਇਰਲ
ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਕਾਈ ਲਿਫਟ ਹਾਦਸੇ ਦੀ ਇਹ ਵੀਡੀਓ ਹਾਲੀਆ ਹੈ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਮਾਰਚ 2018 ਦੀ ਹੈ। ਇਹ ਹਾਦਸਾ ਜੌਰਜੀਆ ‘ਚ ਮਾਰਚ 16, 2018 ਨੂੰ ਵਾਪਰਿਆ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.