ਬੁਰਕਾ ਪਾਏ ਕੁਝ ਮੁਸਲਿਮ ਔਰਤਾਂ ਦੀ ਤਸਵੀਰ ਇਨ੍ਹਾਂ ਦਿਨੀਂ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਸ਼ਾਹੀਨ ਬਾਗ ਵਿਚ ਪ੍ਰਦਰਸ਼ਨ ਕਰਨ ਵਾਲੀਆਂ ਮੁਸਲਿਮ ਔਰਤਾਂ ਨੇ ਹੁਣ ਕਿਸਾਨ ਅੰਦੋਲਨ ਵਿੱਚ ਆਪਣਾ ਡੇਰਾ ਜਮਾ ਲਿਆ ਹੈ। ਸਿੰਘੂ ਬਾਰਡਰ ਅਸਲ ਵਿੱਚ ਸ਼ਾਹੀਨ ਬਾਗ ਬਣ ਚੁੱਕਾ ਹੈ।
Fact Check/Verification
ਤਸਵੀਰ ਦਾ ਸੱਚ ਜਾਣਨ ਦੇ ਲਈ ਅਸੀਂ ਆਪਣੀ ਪਡ਼ਤਾਲ ਸ਼ੁਰੂ ਕਰਦੇ ਹੋਏ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਦੇ ਜ਼ਰੀਏ ਸਰਚ ਕੀਤਾ ਜਿਸ ਤੋਂ ਬਾਅਦ ਸਾਨੂੰ ਵਾਇਰਲ ਫ਼ੋਟੋ ਨਾਲ ਜੁੜੀਆਂ ਕਈ ਜਾਣਕਾਰੀਆਂ ਮਿਲੀਆਂ। ਸਾਨੂੰ ਵਾਇਰਲ ਹੋ ਰਹੀ ਤਸਵੀਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਫੇਸਬੁੱਕ ਪੇਜ ਤੇ ਮਿਲੀ ਜਿਸ ਨੂੰ 14 ਜਨਵਰੀ ਨੂੰ ਅਪਲੋਡ ਕੀਤਾ ਗਿਆ ਸੀ।
ਅਸੀਂ ਆਪਣੀ ਪੜਤਾਲ ਨੂੰ ਅੱਗੇ ਵਧਾਉਂਦਿਆਂ ਭਾਰਤੀ ਕਿਸਾਨ ਯੂਨੀਅਨ ਦੀ ਦੂਸਰੀ ਸੋਸ਼ਲ ਮੀਡੀਆ ਅਕਾਊਂਟ ਨੂੰ ਖੰਗਾਲਣਾ ਸ਼ੁਰੂ ਕੀਤਾ ਜਿਸ ਤੋਂ ਬਾਅਦ ਸਾਨੂੰ ਵਾਇਰਲ ਤਸਵੀਰ ਭਾਰਤੀ ਕਿਸਾਨ ਯੂਨੀਅਨ ਦੇ ਟਵਿੱਟਰ ਹੈਂਡਲ ਤੇ ਵੀ ਮਿਲੀ ਇਸ ਤਸਵੀਰ ਨੂੰ ਵੀ14 ਜਨਵਰੀ ਨੂੰ ਅਪਲੋਡ ਕੀਤਾ ਗਿਆ ਸੀ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ ਗਿਆ ਹੈ ਕਿ ਮੁਸਲਿਮ ਸਮਾਜ ਕਿਸਾਨਾਂ ਦੇ ਸਮਰਥਨ ਦੇ ਲਈ ਟਿਕਰੀ ਬਾਰਡਰ ਤੇ ਆਇਆ।
ਨਾਲ ਹੀ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦੱਸਿਆ ਗਿਆ ਹੈ ਕਿ ਮੁਸਲਿਮ ਸਮਾਜ ਦੀ ਇਹ ਮਹਿਲਾਵਾਂ ਮਲੇਰਕੋਟਲਾ ਤੋਂ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੇ ਲਈ ਪਹੁੰਚੀਆਂ। ਮਲੇਰਕੋਟਲਾ ਪੰਜਾਬ ਦਾ ਇੱਕ ਸ਼ਹਿਰ ਹੈ ਜਿਸ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਇਹ ਮਹਿਲਾਵਾਂ ਦਿੱਲੀ ਦੀ ਨਹੀਂ ਸਗੋਂ ਪੰਜਾਬ ਦੀਆਂ ਹਨ ਜੋ ਕਿ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਲਈ ਪਹੁੰਚੀਆਂ ਸਨ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਇਸ ਤਸਵੀਰ ਦੇ ਨਾਲ ਜੁੜੀਆਂ ਕੁਝ ਹੋਰ ਤਸਵੀਰਾਂ ਭਾਰਤੀ ਕਿਸਾਨ ਯੂਨੀਅਨ ਦੇ ਇੰਸਟਾਗ੍ਰਾਮ ਤੇ ਵੀ ਦੇਖਣ ਨੂੰ ਮਿਲਿਆ ਇੱਥੇ ਵੀ ਮੁਸਲਿਮ ਮਹਿਲਾਵਾਂ ਦੀ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਪੰਜਾਬੀ ਵਿਚ ਕੈਪਸ਼ਨ ਦਿੱਤਾ ਗਿਆ ਹੈ ਪੰਜਾਬੀ ਦੇ ਕੈਪਸ਼ਨ ਵਿਚ ਲਿਖਿਆ ਹੈ ਕਿ ਮੁਸਲਿਮ ਸਮਾਜ ਦੀ ਇਹ ਔਰਤਾਂ ਮਲੇਰਕੋਟਲਾ ਤੋਂ ਪਕੌੜਾ ਚੌਂਕ ਸਟੇਜ ਤੇ ਪਹੁੰਚੀਆਂ। ਇਨ੍ਹਾਂ ਨੇ ਇਨਕਲਾਬੀ ਗੀਤ ਗਾਏ ਅਤੇ ਸੰਬੋਧਨ ਵੀ ਕੀਤਾ।
Conclusion
ਸਾਥੀ ਜਾਂ ਟੂ ਸਪਸ਼ਟ ਹੁੰਦਾ ਹੈ ਕਿ ਪੰਜਾਬ ਦੇ ਮੁਸਲਿਮ ਸਮਾਜ ਦੀਆਂ ਔਰਤਾਂ ਦਾ ਇਕ ਸਮੂਹ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਦੇ ਲਈ ਟੀਕਰੀ ਬਾਰਡਰ ਉੱਤੇ ਪਹੁੰਚਿਆ ਸੀ ਜਿਸ ਨੂੰ ਗਲਤ ਦਾਅਵੇ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਜਾ ਰਿਹਾ ਹੈ।
Result: Misleading
Sources
Facebook –https://www.facebook.com/bkuektaugrahan/photos/a.275916659594151/1060080644511078
Instgram –https://www.instagram.com/p/CKDZc-ehbv-/
Twitter – https://twitter.com/Bkuektaugrahan/status/1349695677090021377
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044