Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਬਿਨਾਂ ਮਾਸਕ ਪਾਏ ਹੋਏ ਕੁਝ ਵਿਅਕਤੀਆਂ ਨੂੰ ਪੁਲੀਸ ਵੈਨ ਵਿੱਚ ਪਾਉਂਦੇ ਹੋਏ ਦਿਖਾਈ ਦੇ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਘਟਨਾ ਦਿੱਲੀ ਦੀ ਹੈ ਜਿੱਥੇ ਬਿਨਾਂ ਮਾਸਕ ਤੋਂ ਫੜੇ ਜਾਣ ਵਾਲੇ ਵਿਅਕਤੀਆਂ ਨੂੰ ਦੱਸ ਘੰਟੇ ਜੇਲ੍ਹ ਕੱਟਣੀ ਪਵੇਗੀ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਤੇ ਫੇਸਬੁੱਕ ਯੂਜ਼ਰ ਨੇ ਇਸ ਵੀਡੀਓ ਨੂੰ ਅਪਲੋਡ ਕਰਦਿਆਂ ਲਿਖਿਆ,Without mask 10 hours jail in delhi and soon to be followed in mumbai, bangalore , hyderabad and other states
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵੀਡੀਓ ਨੂੰ ਬਹੁਤ ਧਿਆਨ ਨਾਲ ਦੇਖਿਆ।
ਇਸ ਦੌਰਾਨ ਸਾਡੀ ਨਜ਼ਰ ਪੁਲੀਸ ਵੈਨ ਦੀ ਨੰਬਰ ਪਲੇਟ ਤੇ ਪਈ ਜਿਸ ਤੇ MP 03 ਲਿਖਿਆ ਹੋਇਆ ਸੀ ਜਿਸ ਤੋਂ ਸਪੱਸ਼ਟ ਹੋਇਆ ਕਿ ਇਹ ਵੈਨ ਮੱਧ ਪ੍ਰਦੇਸ਼ ਪੁਲੀਸ ਦੀ ਹੈ। ਮੱਧ ਪ੍ਰਦੇਸ਼ ਦਾ ਆਰਟੀਓ ਨੰਬਰ ਐਮ.ਪੀ 03 ਹੈ।
ਉਨ੍ਹਾਂ ਸੀ ਵਾਇਰਲ ਹੋ ਰਹੀ ਵੀਡੀਓ ਨੂੰ ਟੂਲ ਦੀ ਮਦਦ ਨਾਲ ਖੰਗਾਲਣ ਦੀ ਕੋਸ਼ਿਸ਼ ਕੀਤੀ। ਵੀਡੀਓ ਦੇ ਕੁਝ ਸਕ੍ਰੀਨਸ਼ਾਟ ਨੂੰ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ News 18 India ਦੀ ਵੈੱਬਸਾਈਟ ਤੇ ਇੱਕ ਖ਼ਬਰ ਮਿਲੀ। ਰਿਪੋਰਟ ਦੇ ਮੁਤਾਬਕ ਇਹ ਘਟਨਾ ਮੱਧ ਪ੍ਰਦੇਸ਼ ਦੇ ਉਜੈਨ ਦੀ ਹੈ ਜਿੱਥੇ ਮਾਸਕ ਨਾ ਪਾਉਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸ ਖ਼ਬਰ ਨੂੰ 23 ਨਵੰਬਰ 2020 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਨਿਉੂਜ਼ 18 ਇੰਡੀਆ ਦੇ ਆਧਿਕਾਰਕ ਯੂ ਟਿਊਬ ਚੈਨਲ ਤੇ ਮਿਲੀ। ਇਸ ਵੀਡੀਓ ਦੇ ਵਿੱਚ ਸਾਨੂੰ ਉਜੈਨ ਦੇ ਸੁਪਰਡੈਂਟ ਪੁਲੀਸ ਅਮਰਿੰਦਰ ਸਿੰਘ ਦਾ ਨਿਊਜ਼ 18 ਇੰਡੀਆ ਨੂੰ ਦਿੱਤਾ ਬਿਆਨ ਮਿਲਿਆ ਜਿਸ ਚ ਉਨ੍ਹਾਂ ਦੱਸਿਆ ਕਿ ਮਜਿਸਟ੍ਰੇਟ ਦੇ ਆਰਡਰ ਅਨੁਸਾਰ ਮਾਸਟਰ ਨੂੰ ਪਹਿਨਣ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਦਸ ਘੰਟੇ ਦੇ ਲਈ ਜੇਲ੍ਹ ਵਿੱਚ ਰੱਖਿਆ ਗਿਆ।
ਸਰਚ ਦੇ ਦੌਰਾਨ ਸਾਨੂੰ ਇਕ ਹੋਰ ਮੀਡੀਆ ਏਜੰਸੀ ਜੀ ਨਿਊਜ਼ ਦਾ ਲੇਖ ਮਿਲਿਆ। ਇਸ ਲੇਖ ਦੇ ਵਿੱਚ ਵੀ ਇਸ ਘਟਨਾ ਨੂੰ ਉਜੈਨ ਦਾ ਦੱਸਿਆ ਗਿਆ ਹੈ। ਰਿਪੋਰਟ ਦੇ ਮੁਤਾਬਕ ਮਾਸਕ ਨਾ ਪਹਿਨਣ ਵਾਲੇ ਵਿਅਕਤੀਆਂ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦਿੱਲੀ ਦੀ ਨਹੀਂ ਸਗੋਂ ਮੱਧ ਪ੍ਰਦੇਸ਼ ਦੇ ਉਜੈਨ ਦੀ ਹੈ ਜਿਸ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044