Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਵੱਡੀ ਗਿਣਤੀ ‘ਚ ਲੋਕਾਂ ਨੂੰ ਇਕ ਵਿਅਕਤੀ ਨੂੰ ਕੁੱਟਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡਿਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੁਰਾਨ ਸ਼ਰੀਫ ਦੇ ਖ਼ਿਲਾਫ਼ ਬੋਲਣ ਵਾਲੇ ਵਸੀਮ ਰਿਜ਼ਵੀ ਨੂੰ ਪੰਜਾਬ ਦੇ ਸਿੱਖਾਂ ਨੇ ਬੁਰੀ ਤਰ੍ਹਾਂ ਕੁੱਟਿਆ।
ਗੌਰਤਲਬ ਹੈ ਕਿ ਉੱਤਰ ਪ੍ਰਦੇਸ਼ ਦੇ ਸਾਬਕਾ ਸ਼ੀਆ ਵਕਫ ਬੋਰਡ ਦੇ ਚੇਅਰਮੈਨ ਵਸੀਮ ਰਿਜ਼ਵੀ ਨੇ ਹਾਲ ਹੀ ਦੇ ਵਿੱਚ ਸੁਪਰੀਮ ਕੋਰਟ ਚ ਕੁਰਾਨ ਵਿੱਚੋਂ 26 ਆਇਤਾਂ ਨੂੰ ਹਟਾਉਣ ਦੇ ਲਈ ਅਰਜ਼ੀ ਦਾਖ਼ਲ ਕੀਤੀ ਸੀ।
ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਪੇਜ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ,’ਵਸੀਮ ਰਿਜ਼ਵੀ ਨੂੰ ਪੰਜਾਬ ਦੇ ਸਿੱਖਾਂ ਨੇ ਕੁੱਟਿਆ ਇਸ ਵੀਡੀਓ ਨੂੰ ਸ਼ੇਅਰ ਕਰੋ।’
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ ਪਰ ਸਰਚ ਦੇ ਦੌਰਾਨ ਸਾਨੂੰ ਕੋਈ ਮੀਡੀਆ ਰਿਪੋਰਟ ਨਹੀਂ ਮਿਲੀ ਜਿਸ ਮੁਤਾਬਕ ਵਸੀਮ ਰਿਜ਼ਵੀ ਦੇ ਨਾਲ ਕੁੱਟਮਾਰ ਕੀਤੀ ਗਈ ਹੋਵੇ।
ਅਸੀਂ Invid ਟੂਲ ਦੀ ਮਦਦ ਦੇ ਨਾਲ ਕੁਝ ਕੀ ਫਰੇਮ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਸਰਚ ਦੌਰਾਨ ਸਾਨੂੰ ਕਈ ਨਾਮਵਰ ਮੀਡੀਆ ਏਜੰਸੀਆਂ ਦੁਆਰਾ ਇਸ ਵੀਡੀਓ ਨੂੰ ਲੈ ਕੇ ਪ੍ਰਕਾਸ਼ਿਤ ਰਿਪੋਰਟਾਂ ਮਿਲੀਆਂ। ਦਿ ਟ੍ਰਿਬਿਊਨ ਦੀ ਰਿਪੋਰਟ ਦੇ ਮੁਤਾਬਕ,ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਹਨ।
ਰਿਪੋਰਟ ਦੇ ਮੁਤਾਬਕ,ਵਿਧਾਇਕ ਅਰੁਣ ਨਾਰੰਗ ਮਲੋਟ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਪਹੁੰਚੇ ਸਨ। ਉਨ੍ਹਾਂ ਦੇ ਉਥੇ ਪਹੁੰਚਣ ਤੇ ਕਿਸਾਨ ਸਮਰਥਕ ਵੀ ਵੱਡੀ ਗਿਣਤੀ ਦੇ ਵਿਚ ਜੁੱਟ ਗਏ ਅਤੇ ਅਰੁਣ ਨਾਰੰਗ ਦਾ ਵਿਰੋਧ ਕਰਨ ਲੱਗੇ। ਜਦੋਂ ਅਰੁਣ ਨਾਰੰਗ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਤੋਂ ਬਾਅਦ ਵਾਪਸ ਜਾਣ ਲੱਗੇ ਤਾਂ ਕਿਸਾਨ ਸਮਰਥਕਾਂ ਨੇ ਉਨ੍ਹਾਂ ਨਾਲ ਖਿੱਚ ਧੂਹ ਅਤੇ ਕੁੱਟਮਾਰ ਕੀਤੀ।
ਸਰਚ ਦੇ ਦੌਰਾਨ ਸਾਨੂੰ ਇੱਕ ਹੋਰ ਮੀਡੀਆ ਏਜੰਸੀ ਇੰਡੀਆ ਟੂਡੇ ਦੁਆਰਾ ਅਪਲੋਡ ਕੀਤੀ ਗਈ ਵੀਡੀਓ ਮਿਲੀ। ਇਸ ਵੀਡੀਓ ਦੇ ਕੈਪਸ਼ਨ ਦੇ ਮੁਤਾਬਿਕ ਵੀ ਪੰਜਾਬ ਦੇ ਭਾਜਪਾ ਵਿਧਾਇਕ ਅਰੁਣ ਨਾਰੰਗ ਦੇ ਨਾਲ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਕੁੱਟਮਾਰ ਕੀਤੀ।
ਇਸ ਮਾਮਲੇ ਨੂੰ ਲੈ ਕੇ ਮੁਕਤਸਰ ਤੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਸੁਖਦੇਵ ਸਿੰਘ ਸਮੇਤ ਹੋਰਨਾਂ ਦੇ ਉੱਤੇ ਪਰਚਾ ਦਰਜ ਕੀਤਾ ਗਿਆ ਹੈ।
ਭਾਜਪਾ ਵਿਧਾਇਕਾਂ ਨਾਲ ਹੋਈ ਕੁੱਟਮਾਰ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਿਸਾਨ ਮੋਰਚੇ ਦੇ ਲੀਡਰਾਂ ਸਮੇਤ ਕਈ ਹੋਰਨਾਂ ਲੀਡਰਾਂ ਨੇ ਵੀ ਕੜੀ ਨਿੰਦਾ ਕੀਤੀ ਸੀ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਹੋਈ ਕੁੱਟਮਾਰ ਦੀ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦਾ ਵਸੀਮ ਰਿਜ਼ਵੀ ਦੇ ਨਾਲ ਕੋਈ ਸਬੰਧ ਨਹੀਂ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044