ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਵਾਇਨਾਡ ’ਚ ਜਮੀਨ ਖਿਸਕਣ ਤੋਂ ਬਾਅਦ ਦੀਆਂ ਨੇ ਇਹ ਤਸਵੀਰਾਂ?

ਵਾਇਨਾਡ ’ਚ ਜਮੀਨ ਖਿਸਕਣ ਤੋਂ ਬਾਅਦ ਦੀਆਂ ਨੇ ਇਹ ਤਸਵੀਰਾਂ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਕੇਰਲ ਦੇ ਵਾਇਨਾਡ ’ਚ ਭਾਰੀ ਮੀਂਹ ਮਗਰੋਂ ਕਈ ਥਾਵਾਂ ’ਤੇ ਢਿੱਗਾਂ ਖਿਸਕਣ ਦੀਆਂ ਘਟਨਾਵਾਂ ’ਚ ਘੱਟ ਤੋਂ ਘੱਟ 123 ਵਿਅਕਤੀਆਂ ਦੀ ਮੌਤ ਹੋ ਗਈ ਤੇ 128 ਵਿਅਕਤੀ ਜ਼ਖ਼ਮੀ ਹੋ ਗਏ ਹਨ। ਵੱਡੀ ਗਿਣਤੀ ’ਚ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਏ ਹਨ। ਫੌਜ, ਜਲ ਸੈਨਾ ਤੇ ਐੱਨਡੀਆਰਐੱਫ ਦੀਆਂ ਸਾਂਝੀਆਂ ਟੀਮਾਂ ਬਚਾਅ ਤੇ ਰਾਹਤ ਕਾਰਜਾਂ ’ਚ ਜੁਟੀਆਂ ਹੋਈਆਂ ਹਨ।

ਇਸ ਵਿਚਕਾਰ ਇਸ ਹਾਦਸੇ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀਆਂ ਹਨ। ਕੁਝ ਤਸਵੀਰਾਂ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਵਾਇਨਾਡ ’ਚ ਕਈ ਥਾਵਾਂ ’ਤੇ ਢਿੱਗਾਂ ਖਿਸਕਣ ਨਾਲ ਸੰਬੰਧਿਤ ਹਨ।

Fact Check/Verification

ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕਰਦਿਆਂ ਇਹਨਾਂ ਤਸਵੀਰਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਾਨੂੰ ਇਹ ਤਸਵੀਰ 8 ਅਗਸਤ, 2020 ਨੂੰ PTI ਦੁਆਰਾ ਪ੍ਰਕਾਸ਼ਿਤ ਰਿਪੋਰਟ ਵਿੱਚ ਅਪਲੋਡ ਮਿਲੀ। ਰਿਪੋਰਟ ਮੁਤਾਬਕ “ਕੇਰਲ ਦੇ ਇਡੁੱਕੀ ਜ਼ਿਲ੍ਹੇ ਵਿੱਚ ਖੇਤ ਮਜ਼ਦੂਰਾਂ ਦੇ ਘਰਾਂ ਦੀ ਜ਼ਮੀਨ ਖਿਸਕਣ ਤੋਂ ਬਾਅਦ ਮਲਬੇ ਵਿੱਚੋਂ ਹੁਣ ਤੱਕ ਘੱਟੋ-ਘੱਟ 20 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।”

ਅਗਸਤ 2020 ਵਿੱਚ ਪ੍ਰਕਾਸ਼ਿਤ ਦੀ ਦ ਨਿਊਜ਼ ਮਿੰਟ ਦੀ ਇੱਕ ਰਿਪੋਰਟ ਵਿੱਚ ਵੀ ਸਾਨੂੰ ਇਹ ਤਸਵੀਰ ਅਪਲੋਡ ਮਿਲੀ। ਰਿਪੋਰਟ ਮੁਤਾਬਕ “ਕੇਰਲ ਸਰਕਾਰ ਨੇ ਇਡੁੱਕੀ ਜ਼ਿਲ੍ਹੇ ਦੇ ਰਾਜਮਲਾਈ ਵਿੱਚ ਜ਼ਮੀਨ ਖਿਸਕਣ ਦੇ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਐਕਸ-ਗ੍ਰੇਸ਼ੀਆ ਵਜੋਂ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ “

ਅਸੀਂ ਵਾਇਰਲ ਦੂਜੀ ਤਸਵੀਰ ਦੀ ਵੀ ਜਾਂਚ ਕੀਤੀ। ਜਾਂਚ ਦੌਰਾਨ ਅਸੀਂ ਪਾਇਆ ਕਿ ਇਹ ਤਸਵੀਰ ਵੀ ਸਾਲ 2020 ਵਿੱਚ ਇਡੁੱਕੀ ਜ਼ਿਲ੍ਹੇ ‘ਚ ਹੋਏ ਹਾਦਸੇ ਦੀ ਹੈ। ਪੀਟੀਆਈ ਦੀ ਰਿਪੋਰਟ ਦੱਸਿਆ ਗਿਆ ਕਿ,“ਕੇਰਲ ਦੇ ਇਡੁੱਕੀ ਵਿੱਚ ਲਗਾਤਾਰ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਹੋਰ ਜਾਨਾਂ ਜਾ ਰਹੀਆਂ ਹਨ ਕਿਉਂਕਿ ਮਰਨ ਵਾਲਿਆਂ ਦੀ ਗਿਣਤੀ 30 ਦੇ ਨੇੜੇ ਹੈ ਜਦੋਂ ਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਮੀਨ ਖਿਸਕਣ ਵਾਲੀ ਥਾਂ ‘ਤੇ 78 ਲੋਕ ਰਹਿ ਰਹੇ ਸਨ। ਹੁਣ ਐਨ.ਡੀ.ਆਰ.ਐਫ. ਹੋਰ ਲਾਪਤਾ ਲੋਕਾਂ ਨੂੰ ਮਲਬੇ ‘ਚੋਂ ਬਾਹਰ ਕੱਢਣ ਲਈ ਕੁੱਤਿਆਂ ਨਾਲ ਬਚਾਅ ਕਾਰਜ ਕੀਤਾ ਜਾ ਰਿਹਾ ਹੈ।”

ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਇਹ ਦੋਵੇਂ ਤਸਵੀਰਾਂ ਹਾਲੀਆ ਨਹੀਂ ਹਨ। ਇਹ ਤਸਵੀਰਾਂ ਸਾਲ 2020 ਵਿੱਚ ਇਡੁੱਕੀ ਜ਼ਿਲ੍ਹੇ ‘ਚ ਹੋਏ ਹਾਦਸੇ ਦੀਆਂ ਹਨ।

Result: False

Sources
Report By PTI, Dated August 8, 2020
Report By The News Minute, Dated August 8, 2020
Report By Hindustan Times, Dated August 8, 2020
Report By PTI, Dated August 9, 2020
YouTube Video By The Tribune, Dated August 9, 2020

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular