ਵੀਰਵਾਰ, ਦਸੰਬਰ 19, 2024
ਵੀਰਵਾਰ, ਦਸੰਬਰ 19, 2024

HomeCoronavirusWHO ਨੇ ਅਰਵਿੰਦ ਕੇਜਰੀਵਾਲ ਨੂੰ ਕਰੋਨਾ ਵਿਰੁੱਧ ਲੜ ਰਹੇ ਮੁੱਖ ਮੰਤਰੀਆਂ ਵਿੱਚੋਂ...

WHO ਨੇ ਅਰਵਿੰਦ ਕੇਜਰੀਵਾਲ ਨੂੰ ਕਰੋਨਾ ਵਿਰੁੱਧ ਲੜ ਰਹੇ ਮੁੱਖ ਮੰਤਰੀਆਂ ਵਿੱਚੋਂ ਪਹਿਲੇ ਦੱਸ ਵਿਚ ਰੱਖਿਆ? ਵਾਇਰਲ ਹੋਇਆ ਗੁੰਮਰਾਹਕੁੰਨ ਦਾਅਵਾ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਕਲੇਮ:
ਵਰਲਡ ਹੈਲਥ ਆਰਗੇਨਾਈਜ਼ੇਸ਼ਨ  ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੋਨਾ ਵਿਰੁੱਧ ਲੜ ਰਹੇ ਚੋਟੀ ਦੇ ਪਹਿਲੇ ਦੱਸ ਵਿਚ ਰੱਖਿਆ।
ਵੇਰੀਫੀਕੇਸ਼ਨ:
ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਿਆ ਕੋਰੋਨਾ ਵਾਇਰਸ (COVID-19) ਹੁਣ ਦੁਨੀਆਂ ਭਰ ਦੇ ਲਈ ਚੁਣੌਤੀ ਬਣ ਚੁੱਕਿਆ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੇ ਇਸ ਵਾਇਰਸ ਕਾਰਨ ਪਬਲਿਕ ਹੈਲਥ ਐਮਰਜੰਸੀ ਘੋਸ਼ਿਤ ਕਰ ਦਿੱਤੀ ਹੈ।ਭਾਰਤ ‘ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ  14,000 ਤੋਂ ਵੱਧ ਟੱਪ ਚੁੱਕੀ  ਹੈ। ਭਾਰਤ ਵਿਚ ਕੋਰੋਨਾ ਵਾਇਰਸ ਨਾਲ 450  ਤੋਂ ਵੱਧ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਹੋਈ ਹੈ।  
ਇਸ ਵਿਚ ਸੋਸ਼ਲ ਮੀਡੀਆ ਤੇ ਕੋਰੋਨਾਵਾਇਰਸ ਨੂੰ ਲੈ ਕੇ ਕਈ ਤਰ੍ਹਾਂ ਦੇ ਫਰਜ਼ੀ ਦਾਅਵੇ ਵਾਇਰਲ ਹੋ ਰਹੇ ਹਨ। ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੋਨਾ ਵਿਰੁੱਧ ਲੜ ਰਹੇ ਚੋਟੀ ਦੇ ਪਹਿਲੇ ਦੱਸ ਵਿਚ ਰੱਖਿਆ ਹੈ। 
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਦਾਅਵੇ ਨੂੰ ਖ਼ੂਬ ਸ਼ੇਅਰ ਕੀਤਾ ਜਾ ਰਿਹਾ ਹੈ । 
ਅਸੀਂ ਸੋਸਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਦੇ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਰਲਡ ਹੈਲਥ ਆਰਗੇਨਾਈਜ਼ੇਸ਼ਨ  ਦੀ ਅਧਿਕਾਰਿਕ ਵੈਬਸਾਈਟ ਨੂੰ ਖੰਗਾਲਿਆ । ਸਰਚ ਦੇ ਦੌਰਾਨ ਸਾਨੂੰ ਕਿਸੀ ਵੀ ਤਰ੍ਹਾਂ ਦਾ ਅਧਿਕਾਰਿਕ ਪੁਸ਼ਟੀ ਵਾਲਾ ਬਿਆਨ ਨਹੀਂ ਮਿਲਿਆ । 
ਸਰਚ ਜਾਰੀ ਰੱਖਦਿਆਂ ਅਸੀਂ ਗੂਗਲ ਕੀ ਵਰਡਸ ਦੀ ਮਦਦ ਨਾਲ ਵਾਇਰਲ ਦਾਅਵੇ ਨੂੰ ਖੰਗਲਣ ਦੀ ਕੋਸ਼ਿਸ਼ ਕੀਤੀ ਪਰ ਜਾਂਚ ਦੌਰਾਨ ਸਾਨੂੰ ਕੋਈ ਵੀ ਮੀਡਿਆ ਰਿਪੋਰਟ ਨਹੀਂ ਮਿਲੀ ਜਿਸ ਤੋਂ ਸਪਸ਼ਟ ਹੋ ਸਕੇ ਕਿ WHO ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੋਨਾ ਵਿਰੁੱਧ ਲੜ ਰਹੇ ਮੁੱਖ ਮੰਤਰੀਆਂ ਵਿੱਚੋਂ ਪਹਿਲੇ ਦੱਸ ਵਿਚ ਰੱਖਿਆ ਹੈ।
ਜਾਂਚ ਨੂੰ ਅੱਗੇ ਵਧਾਉਂਦਿਆਂ ਅਸੀਂ ਦਿੱਲੀ  ਸਰਕਾਰ ਦੀ ਅਧਿਕਾਰਿਕ ਵੈਬਸਾਈਟ ਤੇ ਟਵਿੱਟਰ ਹੈਂਡਲ ਨੂੰ ਖੰਗਾਲਿਆ । ਸਰਚ ਦੇ ਦੌਰਾਨ ਸਾਨੂੰ ਕੋਈ ਵੀ ਪੁਸ਼ਟੀ ਪ੍ਰਾਪਤ ਨਹੀਂ ਹੋਈ ਜਿਸ ਤੋਂ ਸਾਬਿਤ ਹੋ ਸਕੇ ਕਿ  ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੋਨਾ ਵਿਰੁੱਧ ਲੜ ਰਹੇ ਮੁੱਖ ਮੰਤਰੀਆਂ ਵਿੱਚੋਂ ਪਹਿਲੇ ਦੱਸ ਵਿਚ ਰੱਖਿਆ ਹੈ।
ਸਾਡੀ ਜਾਂਚ ਤੋਂ ਸਾਬਿਤ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਇਸ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੀ । ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਇਸ ਤਰ੍ਹਾਂ ਦੀ ਕੋਈ ਸੂਚੀ ਨਹੀਂ ਜਾਰੀ ਕੀਤੀ ਜਿਸ ਵਿੱਚ ਉਹਨਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੋਨਾ ਵਿਰੁੱਧ ਲੜ ਰਹੇ ਮੁੱਖ ਮੰਤਰੀਆਂ ਵਿੱਚੋਂ ਪਹਿਲੇ ਦੱਸ ਵਿਚ ਰੱਖਿਆ ਹੋਵੇ। 
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਇਸ ਤਰ੍ਹਾਂ ਦੀ ਕੋਈ ਸੂਚੀ ਨਹੀਂ ਜਾਰੀ ਕੀਤੀ ਜਿਸ ਵਿੱਚ ਅਰਵਿੰਦ ਕੇਜਰੀਵਾਲ ਨੂੰ ਕਰੋਨਾ ਵਿਰੁੱਧ ਲੜ ਰਹੇ ਮੁੱਖ ਮੰਤਰੀਆਂ ਵਿੱਚੋਂ ਪਹਿਲੇ ਦੱਸ ਵਿਚ ਰੱਖਿਆ ਹੋਵੇ। 
ਟੂਲਜ਼ ਵਰਤੇ:  
*ਗੂਗਲ ਸਰਚ
*ਟਵਿੱਟਰ ਸਰਚ
*ਮੀਡਿਆ ਰਿਪੋਰਟ    
ਰਿਜ਼ਲਟ – ਗੁੰਮਰਾਹਕੁੰਨ ਦਾਅਵਾ      
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular