Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਸੜਕ ਤੇ ਕੁਝ ਵਿਅਕਤੀਆਂ ਦੁਆਰਾ ਧਰਨਾ ਪ੍ਰਦਰਸ਼ਨ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਇਕ ਬਜ਼ੁਰਗ ਔਰਤ ਨੂੰ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਤੇ ਗੁੱਸਾ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਵੀਡੀਓ ਨੂੰ ਕੁਝ ਕੀ ਫਰੇਮ ਵਿੱਚ ਵੰਡਕੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਦੌਰਾਨ ਸਾਨੂੰ ਫੋਕਸ ਪੰਜਾਬ ਤੇ ਅਤੇ ਸਕ੍ਰੌਲ ਪੰਜਾਬ ਫੇਸਬੁੱਕ ਪੇਜਾਂ ‘ਤੇ ਇਹ ਵੀਡੀਓ ਮਿਲਿਆ ਜੋ ਨਵੰਬਰ 2022 ਵਿੱਚ ਸ਼ੇਅਰ ਕੀਤਾ ਗਿਆ ਸੀ। ਇਸ ਤੋਂ ਸਾਫ਼ ਹੋ ਜਾਂਦਾ ਹੈ ਕਿ ਇਹ ਵੀਡੀਓ ਦੋ ਸਾਲ ਤੋਂ ਵੀ ਵੱਧ ਪੁਰਾਣਾ ਹੈ।
ਹੁਣ ਅਸੀਂ ਇਸ ਵੀਡੀਓ ਨਾਲ ਜੁੜੀ ਹੋਰ ਜਾਣਕਾਰੀ ਲਈ ਪੰਜਾਬੀ ਟ੍ਰਿਬਿਊਨ ਦੇ ਰਿਪੋਰਟਰ ਦਰਸ਼ਨ ਮਿੱਠਾ ਨਾਲ ਗੱਲ ਕੀਤੀ। ਫੋਨ ‘ਤੇ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਕਿਸਾਨਾਂ ਦਾ ਇੱਕ ਧੜਾ ਰਾਜਪੁਰਾ ਨੇੜੇ ਸੜਕ ਜਾਮ ਕਰਕੇ ਹੜਤਾਲ ’ਤੇ ਬੈਠਾ ਸੀ। ਇਸ ਧਰਨੇ ਕਾਰਨ ਵੀਡੀਓ ‘ਚ ਨਜ਼ਰ ਆ ਰਹੀ ਬਜ਼ੁਰਗ ਔਰਤ ਨੂੰ ਆਵਾਜਾਈ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਹ ਧਰਨਾਕਾਰੀਆਂ ‘ਤੇ ਗੁੱਸੇ ‘ਚ ਕਰਨ ਲੱਗ ਗਈ।
ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਇਹ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2022 ਦੀ ਹੈ। ਇਹ ਵੀਡੀਓ ਇਸ ਤੋਂ ਪਹਿਲਾਂ ਵੀ ਵਾਇਰਲ ਹੋ ਚੁੱਕੀ ਹੈ ਜਿਸ ਦਾ ਨਿਊਜ਼ਚੈਕਰ ਦੁਆਰਾ ਫੈਕਟ ਚੈਕ ਇਥੇ ਪੜ੍ਹਿਆ ਜਾ ਸਕਦਾ ਹੈ।
Sources
Video posts shared by facebook users in 2022.
Phonic conversation with Punjabi Tribune reporter, Darshan Mitha
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Shaminder Singh
December 14, 2024
Komal Singh
December 11, 2024
Vasudha Beri
November 29, 2024