Fact Check
ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਆਪਣੇ ਬੁਲਾਰਿਆਂ ਨੂੰ ਪਾਰਟੀ ਚੋਂ ਕੱਢਿਆ ਬਾਹਰ?
Claim
ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਆਪਣੇ ਬੁਲਾਰਿਆਂ ਨੂੰ ਪਾਰਟੀ ਚੋਂ ਕੱਢਿਆ ਬਾਹਰ
Fact
ਵਾਇਰਲ ਹੋ ਰਹੀ ਵੀਡੀਓ ਅਧੂਰੀ ਹੈ
ਤਰਨ ਤਾਰਨ ਵਿੱਚ ਜ਼ਿਮਨੀ ਚੋਣ ਲਈ ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਤਰਨ ਤਾਰਨ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਆਮ ਆਦਮੀ ਪਾਰਟੀ ਨੇ ਹਰਮੀਤ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ। ਉਥੇ ਹੀ ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਉਮੀਦਵਾਰ ਬਣਾਇਆ ਹੈ।
ਤਰਨ ਤਾਰਨ ਚੋਣਾਂ ਵਿਚਕਾਰ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਆਪਣੇ ਬੁਲਾਰਿਆਂ ਰਾਜਿੰਦਰ ਸਿੰਘ ਤਲਵੰਡੀ ਅਤੇ ਚਮਕੌਰ ਸਿੰਘ ਧੁੰਨ ਨੂੰ ਪਾਰਟੀ ਦੇ ਵਿੱਚੋਂ ਬਾਹਰ ਕੱਢ ਦਿੱਤਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਇੱਕ ਵਿਅਕਤੀ ਨੂੰ ਮਾਇਕ ਤੇ ਬੋਲਦਿਆਂ ਸੁਣਿਆ ਜਾ ਸਕਦਾ ਹੈ। ਵੀਡੀਓ ਵਿੱਚ ਵਿਅਕਤੀ ਕਹਿੰਦਾ ਹੈ,”ਚਮਕੌਰ ਸਿੰਘ ਧੁੰਨ ਰਾਜਿੰਦਰ ਸਿੰਘ ਤਲਵੰਡੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification
ਵਾਇਰਲ ਵੀਡੀਓ ਦੀ ਪੜਤਾਲ ਕਰਦਿਆਂ ਅਸੀਂ ਵੀਡੀਓ ਨੂੰ ਕੁਝ ਕੀ ਫਰੇਮ ਵਿੱਚ ਵੰਡਕੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।
ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਦਾ ਪੂਰਾ ਵਰਜ਼ਨ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਮੁਖੀ ਅਤੇ ਡਿਬ੍ਰੂਗੜ੍ਹ ਜੇਲ ਵਿੱਚ ਐਨਐਸਏ ਅਧੀਨ ਬੰਦ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੇ ਫੇਸਬੁੱਕ ਅਕਾਊਂਟ ਤੇ ਮਿਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਇਸ ਲਾਈਵ ਵੀਡੀਓ ਨੂੰ ਧਿਆਨ ਦੇ ਨਾਲ ਸੁਣਿਆ ਅਤੇ ਪਾਇਆ ਕਿ ਵਾਇਰਲ ਹੋ ਰਹੀ ਵੀਡੀਓ ਅਧੂਰੀ ਹੈ। ਇਸ ਵੀਡੀਓ ਵਿੱਚ ਮਾਈਕ ਤੇ ਬੁਲਾਰੇ ਨੇ ਕਿਹਾ,” ਇੱਕ ਪੋਸਟਰ ਰਿਲੀਜ਼ ਕੀਤਾ ਹੈ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਚਮਕੌਰ ਸਿੰਘ ਧੁੰਨ ਰਾਜਿੰਦਰ ਸਿੰਘ ਤਲਵੰਡੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਅਸੀਂ ਪੂਰਨ ਤੌਰ ਤੇ ਇਸ ਗੱਲ ਦਾ ਖੰਡਨ ਕਰਦੇ ਹਾਂ।

ਇਸ ਦੇ ਨਾਲ ਹੀ ਅਸੀਂ ਅਕਾਲੀ ਦਲ ਵਾਰਿਸ ਪੰਜਾਬ ਦੇ ਅਧਿਕਾਰਿਕ ਸੋਸ਼ਲ ਮੀਡਿਆ ਅਕਾਊਂਟ ਤੇ ਵੈਬਸਾਈਟ ਨੂੰ ਖੰਗਾਲਿਆ। ਉਥੇ ਵੀ ਸਾਨੂੰ ਪਾਰਟੀ ਦੇ ਬੁਲਾਰਿਆਂ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਬਾਹਰ ਕੋਈ ਜਾਣਕਾਰੀ ਨਹੀਂ ਮਿਲੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਅਧੂਰੀ ਹੈ। ਅਸਲ ਵੀਡੀਓ ਦੇ ਕੁਝ ਹਿੱਸੇ ਨੂੰ ਐਡਿਟ ਕਰਕੇ ਫਰਜ਼ੀ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।
Sources
Facebook Video By Tarsem Singh, Dated October 26, 2025
Self Analysis