Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਵੱਡੀ ਤਾਦਾਦ ਵਿੱਚ ਲੋਕਾਂ ਨੂੰ ਇਕ ਕਾਫ਼ਲੇ ਨੂੰ ਰੋਕਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਦੇ ਕਾਫ਼ਲੇ ਤੇ ਹਮਲਾ ਕੀਤਾ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
Newschecker ਨੇ ਆਪਣੀ ਜਾਂਚ ਪੜਤਾਲ ਦੇ ਵਿੱਚ ਪਾਇਆ ਕਿ ਵਾਇਰਲ ਹੋ ਰਹੀ ਵੀਡਿਓ ਹਾਲੀਆ ਨਹੀਂ ਸਗੋਂ ਪੰਜ ਸਾਲ ਪੁਰਾਣੀ ਹੈ ਜਿਸ ਨੂੰ ਮੁੜ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ‘ਰਘਬੀਰ ਸਿੰਘ ਭਰੋਵਾਲ’ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਯੂਪੀ ‘ਚ ਯੋਗੀ ਉਤੇ ਸਿੱਧਾ ਹਮਲਾ।’ ਇਸ ਵੀਡੀਓ ਨੂੰ ਹੁਣ ਤਕ 42,000 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਦੇਖ ਚੁੱਕੇ ਹਨ।
ਇਸ ਦੇ ਨਾਲ ਹੀ ਹੋਰਨਾਂ ਯੂਜ਼ਰਾਂ ਦੁਆਰਾ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
Crowd tangle ਦੇ ਡਾਟਾ ਦੇ ਮੁਤਾਬਕ 12,116 ਤੋਂ ਵੱਧ ਯੂਜ਼ਰ ਇਸ ਵੀਡੀਓ ਦੇ ਬਾਰੇ ਵਿਚ ਚਰਚਾ ਕਰ ਰਹੇ ਹਨ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ , ਉੱਤਰ ਪ੍ਰਦੇਸ਼ ਸਮੇਤ ਗੋਆ ਤੇ ਉਤਰਾਖੰਡ ਵਿੱਚ ਅਗਲੇ ਮਹੀਨੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਦੁਆਰਾ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਹਰੇਕ ਪਾਰਟੀ ਦੁਆਰਾ ਆਪੋ ਆਪਣੀ ਜਿੱਤ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਸਭ ਦੇ ਵਿੱਚ ਕੋਰੋਨਾ ਵਾਇਰਸ ਦੇ ਚਲਦਿਆਂ ਪਾਰਟੀਆਂ ਤੇ ਉਮੀਦਵਾਰ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਹਨ ਪਰ ਇਸ ਸਭ ਦੇ ਵਿੱਚ ਪੁਰਾਣੀ ਵੀਡੀਓ, ਫ਼ਰਜ਼ੀ ਖ਼ਬਰਾਂ , ਸੰਦੇਸ਼ ਅਤੇ ਤਸਵੀਰਾਂ ਵੀ ਖੂਬ ਵਾਇਰਲ ਹੋ ਰਹੀਆਂ ਹਨ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਦੀ ਵੀਡੀਓ ਨੂੰ ਲੈ ਕੇ ਅਸੀਂ ਆਪਣੀ ਪੜਤਾਲ ਸ਼ੁਰੂ ਕੀਤੀ। ਵਾਇਰਲ ਵੀਡੀਓ ਦੀ ਸੱਚਾਈ ਜਾਣਨ ਦੇ ਲਈ ਅਸੀਂ ਸਭ ਤੋਂ ਪਹਿਲਾਂ ਫੇਸਬੁੱਕ ਤੇ ਕੁਝ ਕੀ ਵਰਡ ਰਾਹੀਂ ਵੀਡੀਓ ਨੂੰ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਪਣੀ ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਇਕ ਫੇਸਬੁੱਕ ਪੇਜ ‘Republic News Times’ ਦੁਆਰਾ ਜੂਨ 12, 2017 ਨੂੰ ਅਪਲੋਡ ਮਿਲੀ। ਅਸੀਂ ਪਾਇਆ ਕਿ ਵਾਇਰਲ ਹੋ ਰਹੀ ਵੀਡੀਓ ਅਤੇ ਸਾਲ 2017 ਵਿੱਚ ਅਪਲੋਡ ਕੀਤੀ ਗਈ ਵੀਡੀਓ ਹੂਬਹੂ ਹੈ।
ਇਕ ਹੋਰ ਫੇਸਬੁੱਕ ਪੇਜ ‘Digital Punjabi Post’ ਦੁਆਰਾ ਵੀ ਵਾਇਰਲ ਹੋ ਰਹੀ ਵੀਡੀਓ ਨੂੰ ਸਾਲ 2017 ਵਿੱਚ ਅਪਲੋਡ ਕੀਤਾ ਗਿਆ ਸੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਸਾਲ 2017 ਤੋਂ ਇੰਟਰਨੈੱਟ ਤੇ ਮੌਜੂਦ ਹੈ।
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀਵਰਡ ਰਾਹੀਂ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਏਬੀਪੀ ਨਿਊਜ਼ ਹਿੰਦੀ ਦੁਆਰਾ ਜੂਨ 12, 2017 ਨੂੰ ਅਧਿਕਾਰੀ ਯੂਟਿਊਬ ਹੈਂਡਲ ਤੇ ਅਪਲੋਡ ਮਿਲੀ।
ਸਰਚ ਦੇ ਦੌਰਾਨ ਸਾਨੂੰ ਸਾਨੂੰ ਇੰਡੀਅਨ ਐਕਸਪ੍ਰੈਸ ਦੁਆਰਾ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ ਜਿਸ ਮੁਤਾਬਕ ਇਹ ਘਟਨਾ ਲਖਨਊ ਯੂਨੀਵਰਸਿਟੀ ਦੀ ਹੈ ਜਿੱਥੇ ਸਮਾਜਵਾਦੀ ਪਾਰਟੀ ਸਟੂਡੈਂਟ ਵਿੰਗ ਦੇ ਕਾਰਕੁਨਾਂ ਦੁਆਰਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਕਾਲੇ ਝੰਡੇ ਦਿਖਾਏ ਗਏ। ਰਿਪੋਰਟ ਦੇ ਮੁਤਾਬਕ 11 ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਦੀ ਬੇਲ ਅਰਜ਼ੀ ਰੱਦ ਕਰ ਦਿੱਤੀ ਗਈ ਸੀ।
ਟਾਈਮਜ਼ ਆਫ ਇੰਡੀਆ ਦੁਆਰਾ ਜੂਨ 27, 2017 ਨੂੰ ਪ੍ਰਕਾਸ਼ਤ ਰਿਪੋਰਟ ਦੇ ਮੁਤਾਬਕ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਅਤੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ 11 ਵਿਦਿਆਰਥੀਆਂ ਨੂੰ 20 ਦਿਨਾਂ ਬਾਅਦ ਬੇਲ ਤੇ ਛੱਡਿਆ ਗਿਆ।
ਇਸ ਨਾਲ ਹੀ ਸਾਨੂੰ ਵਾਇਰਲ ਵੀਡੀਓ ਦੇ ਸਬੰਧ ਵਿੱਚ ਹਿੰਦੁਸਤਾਨ ਟਾਈਮਜ਼ ਦੁਆਰਾ ਜੁਲਾਈ 3, 2018 ਨੂੰ ਪ੍ਰਕਾਸ਼ਿਤ ਰਿਪੋਰਟ ਮਿਲੀ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਦੇ ਮੁਤਾਬਕ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਲਖਨਊ ਯੂਨੀਵਰਸਿਟੀ ਨੇ ਐਡਮਿਸ਼ਨ ਦੇਣ ਤੋਂ ਮਨ੍ਹਾਂ ਕਰ ਦਿੱਤਾ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡਿਉ ਤਕਰੀਬਨ ਪੰਜ ਸਾਲ ਪੁਰਾਣੀ ਹੈ। ਵਾਇਰਲ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਫਰਜ਼ੀ ਜਾਣਕਾਰੀ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: False
Our Sources
ABP News: https://www.youtube.com/watch?v=35YADJGhUEQ
Times of India: https://timesofindia.indiatimes.com/city/lucknow/students-who-showed-cm-yogi-black-flags-released-after-20-days-in-jail/articleshow/59341948.cms
Indian Express: https://indianexpress.com/article/india/student-waving-black-flags-at-yogi-adityanaths-convoy-in-lucknow-denied-bail-4699042/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.