Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਪੰਜਾਬ ਦੀ ਸਿਆਸਤ ਵਿੱਚ ਵੱਡੀ ਸਿਆਸੀ ਉਲਟਫੇਰ ਹੋਣ ਦੀ ਸੰਭਾਵਨਾ ਦਿਖਾਈ ਦੇ ਰਹੀ ਹੈ। ਇਕ ਪਾਸੇ ਜਿਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰਨ ਦੇ ਲਈ ਦਿੱਲੀ ਪੁੱਜੇ ਉੱਥੇ ਹੀ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦਿੱਤਾ।
ਮੀਡੀਆ ਰਿਪੋਰਟਾਂ ਦੇ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ ਜਿੱਥੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਇਹ ਵੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਖੇਤੀਬਾੜੀ ਮੰਤਰੀ ਦਾ ਅਹੁਦਾ ਸੌਂਪ ਸਕਦੀ ਹੈ। ਇਸ ਸਭ ਦੇ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮੀਡੀਆ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਸਪੱਸ਼ਟ ਕੀਤਾ ਕਿ ਉਹ ਕਾਂਗਰਸ ਪਾਰਟੀ ਛੱਡ ਰਹੇ ਹਨ ਪਰ ਬੀਜੇਪੀ ਵਿੱਚ ਸ਼ਾਮਲ ਨਹੀਂ ਹੋ ਰਹੇ।
ਕੈਪਟਨ ਅਮਰਿੰਦਰ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਬੀਤੇ ਦਿਨੀਂ ਹੋਈ ਮੀਟਿੰਗ ਤੋਂ ਬਾਅਦ ਦੀ ਹੈ।

ਮੀਡੀਆ ਸੰਸਥਾਨ ਏਬੀਪੀ ਲਾਈਵ ਨੇ ਆਪਣੇ ਲਾਈਵ ਵੀਡੀਓ ਬੁਲੇਟਿਨ ਦੇ ਵਿੱਚ ਵਾਇਰਲ ਹੋ ਰਹੀ ਤਸਵੀਰ ਨੂੰ ਮੀਟਿੰਗ ਤੋਂ ਬਾਅਦ ਦੀ ਪਹਿਲੀ ਤਸਵੀਰ ਦੱਸਦਿਆਂ ਲਾਈਵ ਟੈਲੀਕਾਸਟ ਕੀਤਾ।

ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਸੱਚਾਈ ਜਾਣਨ ਦਿੱਲੀ ਆਪਣੀ ਪੜਤਾਲ ਸ਼ੁਰੂ ਕੀਤੀ। ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਕਰਨ ਤੋਂ ਬਾਅਦ ਸਾਨੂੰ ਵਾਇਰਲ ਹੋ ਰਹੀ ਤਸਵੀਰ ਦੇ ਬਾਰੇ ਵਿਚ ਕਈ ਮੀਡੀਆ ਰਿਪੋਰਟਾਂ ਮਿਲੀਆਂ।
News 18 ਦੁਆਰਾ ਜੂਨ 27,2019 ਨੂੰ ਪ੍ਰਕਾਸ਼ਿਤ ਇਕ ਰਿਪੋਰਟ ਦੇ ਮੁਤਾਬਕ ਇਹ ਤਸਵੀਰ ਕਰਤਾਰਪੁਰ ਕਾਰੀਡੋਰ ਦੇ ਨਿਰਮਾਣ ਨੂੰ ਲੈ ਕੇ ਹੋਈ ਮੁਲਾਕਾਤ ਦੌਰਾਨ ਦੀ ਹੈ। ਗੌਰਤਲਬ ਹੈ ਕਿ ਸਾਲ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਕਰਤਾਰਪੁਰ ਕਾਰੀਡੋਰ ਦੇ ਨਿਰਮਾਣ ਵਿੱਚ ਭਾਰਤ ਦੀ ਤਰਫੋਂ ਹੋਈ ਪ੍ਰਗਤੀ ਦੇ ਬਾਰੇ ਵਿਚ ਜਾਣਕਾਰੀ ਦਿੱਤੀ ਸੀ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਮੀਡੀਆ ਸੰਸਥਾਨ ਆਜ ਤੱਕ ਨੇ ਵੀ ਇਸ ਰਿਪੋਰਟ ਨੂੰ ਪ੍ਰਕਾਸ਼ਿਤ ਕੀਤਾ ਸੀ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਕੈਪਟਨ ਅਮਰਿੰਦਰ ਸਿੰਘ ਦੇ ਅਧਿਕਾਰਿਕ ਸੋਸ਼ਲ ਮੀਡੀਆ ਅਕਾਊਂਟ ਨੂੰ ਖੰਗਾਲਿਆ ਜਿਸ ਦੌਰਾਨ ਸਾਨੂੰ ਜੂਨ 27,2019 ਨੂੰ ਕੈਪਟਨ ਅਮਰਿੰਦਰ ਸਿੰਘ ਦੇ ਟਵਿੱਟਰ ਹੈਂਡਲ ਤੇ ਇਕ ਟਵੀਟ ਮਿਲਿਆ।
ਵਾਇਰਲ ਹੋ ਰਹੀ ਤਸਵੀਰ ਨੂੰ ਪੋਸਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੈਪਸ਼ਨ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰਤਾਰਪੁਰ ਕਾਰੀਡੋਰ ਅਤੇ ਨਸ਼ੇ ਦੇ ਮੁੱਦੇ ਤੇ ਚਰਚਾ ਕਰਨ ਦੇ ਲਈ ਸ਼ੁਕਰੀਆ ਕੀਤਾ।
ਬੀਤੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕਰਨ ਦੇ ਲਈ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਹਰੀ ਪੱਗ ਬੰਨ੍ਹੀ ਹੋਈ ਸੀ। ANI ਦੁਆਰਾ ਕੀਤੇ ਗਏ ਟਵੀਟ ਦੇ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਗੱਡੀ ਵਿੱਚ ਅਮਿਤ ਸ਼ਾਹ ਦੇ ਘਰ ਵਿਚ ਦਾਖਲ ਹੁੰਦਿਆਂ ਦੇਖਿਆ ਜਾ ਸਕਦਾ ਹੈ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਅਮਿਤ ਸ਼ਾਹ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ। ਵਾਇਰਲ ਹੋ ਰਹੀ ਤਸਵੀਰ ਸਾਲ 2019 ਦੀ ਹੈ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਦੇ ਨਾਲ ਕਰਤਾਰਪੁਰ ਕਾਰੀਡੋਰ ਦੇ ਨਿਰਮਾਣ ਨੂੰ ਲੈ ਕੇ ਮੁਲਾਕਾਤ ਕੀਤੀ ਸੀ।
Twitter: https://twitter.com/capt_amarinder/status/1144287976681291776
ANI: https://twitter.com/ani/status/1144267361790435328
ANI: https://twitter.com/ANI/status/1443193638175969285
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Neelam Chauhan
October 25, 2025
Neelam Chauhan
October 23, 2025
Shaminder Singh
August 4, 2025