ਸੋਮਵਾਰ, ਨਵੰਬਰ 25, 2024
ਸੋਮਵਾਰ, ਨਵੰਬਰ 25, 2024

HomeFact Checkਕੀ Arvind Kejriwal ਨੇ ਖੇਤੀ ਕਾਨੂੰਨਾਂ ਦੀ ਕੀਤੀ ਹਮਾਇਤ?

ਕੀ Arvind Kejriwal ਨੇ ਖੇਤੀ ਕਾਨੂੰਨਾਂ ਦੀ ਕੀਤੀ ਹਮਾਇਤ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਇਕ ਵੀਡੀਓ ਕਲਿੱਪ ਵਾਇਰਲ ਹੋ ਰਹੀ ਹੈ। ਵੀਡੀਓ ਦੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਾਉਂਦੇ ਹੋਏ ਸੁਣਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ। 

ਫੇਸਬੁੱਕ ਪੇਜ਼ ‘We Support Sukhbir Singh Badal’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਕੇਜਰੀਵਾਲ ਕਾਲੇ ਕਾਨੂੰਨਾਂ ਦੇ ਫਾਇਦੇ ਦੱਸ ਰਿਹਾ ਗੌਰ ਕਰੋ।’ ਅਸੀਂ ਪਾਇਆ ਕਿ ਵੀਡੀਓ ਨੂੰ ਹੁਣ ਤਕ 6 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification 

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨੇ ਜਾਰੀ ਹਨ। ਕਿਸਾਨਾਂ ਦੇ ਦੁਆਰਾ ਸੰਸਦ ਕੂਚ ਦਾ ਸੱਦਾ ਦਿੱਤਾ ਗਿਆ ਸੀ ਜੋ ਆਪਣੇ 10ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ।

ਜਿਥੇ ਕਿਸਾਨਾਂ ਦੇ ਦੁਆਰਾ ਜੰਤਰ ਮੰਤਰ ਦੇ ਬਾਹਰ ਸੰਸਦ ਪਾਰਲੀਮੈਂਟ ਲਗਾਈ ਜਾ ਰਹੀ ਹੈ ਓਥੇ ਹੀ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ‘ਤੇ ਦਬਾਅ ਵਧਾਉਣ ਲਈ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਨਾਲ ਖੜ੍ਹੀਆਂ ਹੋ ਰਹੀਆਂ ਹਨ। ਕਿਸਾਨਾਂ ਦੇ ਸਮਰਥਨ ਵਿੱਚ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਾਹਰ ਕਣਕ ਨੂੰ ਹੱਥ ਵਿੱਚ ਫੜ ਕੇ ਪ੍ਰਦਰਸ਼ਨ ਕੀਤਾ।

Also Read: Punjab ਦੇ ਸ਼ਹਿਰ ਨਾਭਾ ਵਿੱਚ ਆਇਆ ਭਿਆਨਕ ਹੜ੍ਹ?

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵੀਡੀਓ ਦੇ ਬਾਰੇ ਵਿਚ ਸੱਚਾਈ ਜਾਣਨੀ ਸ਼ੁਰੂ ਕੀਤੀ। 

ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਇਸ video ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਖ਼ਬਰ ਨਹੀਂ ਮਿਲੀ ਜਿੱਥੇ ਆਮ ਆਦਮੀ ਪਾਰਟੀ ਜਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ ਹੋਵੇ।

ਹੁਣ ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਬਹੁਤ ਧਿਆਨ ਨਾਲ ਸੁਣਿਆ। ਵੀਡੀਓ ਦੇ ਵਿੱਚ ਅਰਵਿੰਦ ਕੇਜਰੀਵਾਲ ਕਹਿ ਰਹੇ ਹਨ,’ ਇਸ ਨਾਲ ਤੁਹਾਡੀ ਐੱਮਐੱਸਪੀ ਨਹੀਂ ਜਾਵੇਗੀ ਤੁਹਾਡੀ ਜ਼ਮੀਨ ਨਹੀਂ ਜਾਵੇਗੀ ਤੁਹਾਡੀ ਮੰਡੀ ਨਹੀਂ ਜਾਵੇਗੀ ਤੇ ਹੁਣ ਕਿਸਾਨ ਨੂੰ ਆਪਣੀ ਫਸਲ ਦੀ ਚੰਗੀ ਕੀਮਤ ਮਿਲੇਗੀ ਤੇ ਕਿਸਾਨ ਆਪਣੀ ਫਸਲ ਨੂੰ ਕਿਧਰੇ ਵੀ ਵੇਚ ਸਕਦਾ ਹੈ। ਪਿਛਲੇ 70 ਸਾਲਾਂ ਵਿੱਚ ਖੇਤੀ ਦੇ ਖੇਤਰ ਵਿੱਚ ਇਹ ਪਹਿਲਾ ਕ੍ਰਾਂਤੀਕਾਰੀ ਕਦਮ ਹੋਵੇਗਾ।’

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਹੁਣ ਅਸੀਂ ਵੀਡੀਓ ਨੂੰ Invid ਟੂਲ ਦੀ ਮਦਦ ਨਾਲ ਖੰਗਾਲਣਾ ਸ਼ੁਰੂ ਕੀਤਾ। ਸਰਚ ਦੇ ਦੌਰਾਨ ਸਾਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜੀ ਪੰਜਾਬ ਹਰਿਆਣਾ ਹਿਮਾਚਲ ਨੂੰ ਦਿੱਤੀ ਇਕ ਇੰਟਰਵਿਊੂ ਮਿਲੀ ਜਿਸ ਨੂੰ ਜਨਵਰੀ 15,2021 ਨੂੰ ਅਪਲੋਡ ਕੀਤਾ ਗਿਆ ਸੀ। ਅਸੀਂ ਪਾਇਆ ਕਿ ਇਹ ਇੰਟਰਵਿਊ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਮੇਲ ਖਾਂਦੀ ਹੈ।

ਅਸੀਂ ਅਰਵਿੰਦ ਕੇਜਰੀਵਾਲ ਦੀ ਜੀ ਪੰਜਾਬ ਹਰਿਆਣਾ ਹਿਮਾਚਲ ਨੂੰ ਦਿੱਤੀ ਇੰਟਰਵਿਊ ਨੂੰ ਬਹੁਤ ਧਿਆਨ ਨਾਲ ਸੁਣਿਆ। ਅਸੀਂ ਪਾਇਆ ਕਿ ਵਾਇਰਲ ਹੋ ਰਹੀ ਵੀਡੀਓ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

Arvind Kejriwal

ਇੰਟਰਵਿਊ ਦੇ ਵਿੱਚ ਅਰਵਿੰਦ ਕੇਜਰੀਵਾਲ 6 ਮਿੰਟ 20 ਸਕਿੰਟ ਤੋਂ ਲੈ ਕੇ 6 ਮਿੰਟ 55 ਸਕਿੰਟ ਤਕ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕਹਿੰਦੇ ਹਨ,’ ਉਨ੍ਹਾਂ ਨੇ ਭਾਜਪਾ ਦੇ ਸਾਰੀ ਮੰਤਰੀਆਂ ਦੀ ਭਾਸ਼ਣ ਸੁਣੇ ਹਨ ਤੇ ਉਹ ਆਪਣੀ ਭਾਸ਼ਨ ਦੇ ਵਿੱਚ ਕਾਨੂੰਨਾਂ ਦੀ ਫ਼ਾਇਦੇ ਗਿਣਾਉਂਦੇ ਹੋਏ ਕਹਿੰਦੇ ਹਨ ਕਿ ਇਸ ਬਿੱਲ ਨਾਲ ਤੁਹਾਡੀ ਜ਼ਮੀਨ ਨਹੀਂ ਜਾਵੇਗੀ, ਇਹ ਤਾਂ ਫ਼ਾਇਦਾ ਪਹਿਲਾਂ ਹੀ ਸੀ ਜ਼ਮੀਨ ਤਾਂ ਪਹਿਲਾਂ ਹੀ ਸੀ ਤੁਹਾਡੀ ਐੱਮਐੱਸਪੀ ਨਹੀਂ ਜਾਵੇਗੀ, ਇਹ ਵੀ ਫ਼ਾਇਦਾ ਨਹੀਂ ਹੋਇਆ ਇਹ ਵੀ ਪਹਿਲਾਂ ਹੀ ਸੀ। ਤੁਹਾਡੀ ਮੰਡੀ ਨਹੀਂ ਜਾਵੇਗੀ ਮਤਲਬ ਭਾਜਪਾ ਦੇ ਇਕ ਵੀ ਮੰਤਰੀ ਖੇਤੀ ਕਾਨੂੰਨਾਂ ਦੇ ਫ਼ਾਇਦੇ ਨਹੀਂ ਗਿਣਾ ਪਾਇਆ ਕੇਜਰੀਵਾਲ ਨੇ ਕਿਹਾ ਕਿ ਜੇ ਮੰਤਰੀਆਂ ਨੂੰ ਜ਼ਿਆਦਾ ਫੋਕਸ ਕਰਦੇ ਹਨ ਤਾਂ ਉਹ ਕਹਿੰਦੇ ਹਨ ਕਿ ਕਿਸਾਨ ਆਪਣੀ ਫ਼ਸਲ ਕਿਤੇ ਵੀ ਵੇਚ ਸਕਦੇ ਹਨ।

ਸਰਚ ਦੇ ਦੌਰਾਨ ਸਾਨੂੰ ਅਰਵਿੰਦ ਕੇਜਰੀਵਾਲ ਦੁਆਰਾ ਪੰਜਾਬ ਹਰਿਆਣਾ ਹਿਮਾਚਲ ਨੂੰ ਦਿੱਤਾ ਗਿਆ ਇੰਟਰਵਿਊ ਅਰਵਿੰਦ ਕੇਜਰੀਵਾਲ ਦੇ ਅਧਿਕਾਰਿਕ ਫੇਸਬੁੱਕ ਅਕਾਊਟ ਤੇ ਵੀ ਅਪਲੋਡ ਮਿਲਿਆ।

ਸਰਚ ਦੇ ਦੌਰਾਨ ਸਾਨੂੰ “ਐਨਡੀਟੀਵੀ” ਦੁਆਰਾ ਪ੍ਰਕਾਸ਼ਿਤ ਰਿਪੋਰਟ ਮਿਲੀ। “ਐਨਡੀਟੀਵੀ” ਦੁਆਰਾ ਪ੍ਰਕਾਸ਼ਿਤ ਰਿਪੋਰਟ ਦੇ ਮੁਤਾਬਕ, ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਪ੍ਰਸਤਾਵ ਪਾਸ ਕੀਤਾ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਪੰਜਾਬ, ਛਤੀਸਗੜ੍ਹ , ਰਾਜਸਥਾਨ ਅਤੇ ਕੇਰਲਾ ਨੇ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਸਤਾਵ ਪਾਸ ਕੀਤਾ ਸੀ।

Conclusion 

ਸਾਡੀ ਜਾਨ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵਾਇਰਲ ਹੋ ਰਿਹਾ ਵੀਡੀਓ ਗੁੰਮਰਾਹਕੁਨ ਹੈ। ਐਡੀਟਿਡ ਵੀਡੀਓ ਨੂੰ ਗੁੰਮਰਾਹਕੁਨ ਤਰੀਕੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Result: Manipulated Media/False


Sources

https://www.facebook.com/347939248636912/videos/2674564166188153/

https://zeenews.india.com/hindi/zeephh/video/delhi-chief-minister-arvind-kejriwal-exclusive-interview-by-zeephh-himachal-editor-dileep-tiwari/828845

https://www.facebook.com/347939248636912/videos/2674564166188153

https://www.ndtv.com/india-news/delhi-assembly-passes-resolution-seeking-repeal-of-central-farm-laws-2498897


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular