ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਨਾਮ ਤੋਂ ਇਕ ਟਵੀਟ ਵਾਇਰਲ ਹੋ ਰਿਹਾ ਹੈ ਜਿਸ ਨੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਕਿਸਾਨ ਆਰਡੀਨੇੈਂਸ ਬਿਲ ਨੂੰ ਪਾਸ ਕਰਨ ਦੀ ਵਧਾਈ ਦਿੱਤੀ।

ਫੇਸਬੁੱਕ ਯੂਜ਼ਰ ਇਕਬਾਲ ਸਿੰਘ ਨੇ ਵਾਇਰਲ ਟਵੀਟ ਸ਼ੇਅਰ ਕਰਦਿਆਂ ਲਿਖਿਆ,’ਕਿਸਾਨ ਭਰਾਵੋ ਪੰਜਾਬੀਓ ਅਤੇ ਸਿੱਖੋ ਦੇਖ ਲਵੋ ਇਨ੍ਹਾਂ ਸੱਪਾਂ ਨੂੰ ਜਿਨ੍ਹਾਂ ਨੂੰ ਤੁਸੀਂ ਦੁੱਧ ਪਿਲਾਉਂਦੇ ਹੋ।’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦਾਅਵੇ ਦੀ ਪੜਤਾਲ ਦੇ ਲਈ ਆਪਣੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਸਭ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਟਵਿੱਟਰ ਹੈਂਡਲ ਨੂੰ ਖੰਗਾਲਿਆ ਪਰ ਸਰਚ ਦੇ ਦੌਰਾਨ ਸਾਨੂੰ ਅਰਵਿੰਦ ਕੇਜਰੀਵਾਲ ਦੇ ਅਧਿਕਾਰਿਕ ਅਕਾਊਂਟ ਤੇ ਇਸ ਤਰ੍ਹਾਂ ਦਾ ਕੋਈ ਟਵੀਟ ਨਹੀਂ ਮਿਲਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਟਵੀਟ ਨੂੰ ਗੌਰ ਦੇ ਨਾਲ ਦੇਖਿਆ ਤੇ ਅਸੀਂ ਪਾਇਆ ਕਿ ਵਾਇਰਲ ਟਵੀਟ ਦੇ ਵਿੱਚ ਅਰਵਿੰਦ ਕੇਜਰੀਵਾਲ ਦਾ ਯੂਜ਼ਰਨੇਮ ਪੂਰਾ ਨਹੀਂ ਲਿਖਿਆ ਹੋਇਆ ਜਦ ਕਿ ਟਵੀਟ ਤੇ ਸਕ੍ਰੀਨ ਸ਼ਾਟ ਵਿੱਚ ਯੂਜ਼ਰਨੇਮ ਪੂਰਾ ਦਿਖਾਈ ਦਿੰਦਾ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਇਸ ਨਾਲ ਹੀ ਅਸੀਂ ਅਰਵਿੰਦ ਕੇਜਰੀਵਾਲ ਦੇ ਅਕਾਊਂਟ ਤੇ ਕੀਤੇ ਗਏ ਟਵੀਟ ਅਤੇ ਵਾਇਰਲ ਹੋ ਰਹੇ ਟਵੀਟ ਦੇ ਵਿਚ ਕਾਫੀ ਅੰਤਰ ਦੇਖੇ। ਅਸੀਂ ਪਾਇਆ ਕਿ ਵਾਇਰਲ ਹੋ ਰਹੇ ਟਵੀਟ ਦੇ ਫੌਂਟ ਅਤੇ ਅਲਾਈਨਮੈਂਟ ਵਿੱਚ ਕਾਫ਼ੀ ਅੰਤਰ ਹੈ। ਇਸ ਦੇ ਨਾਲ ਹੀ ਵਾਇਰਲ ਹੋ ਰਹੇ ਟਵੀਟ ਦੇ ਅੱਖਰਾਂ ਦੇ ਵਿੱਚ ਕਾਫ਼ੀ ਗਲਤੀਆਂ ਹਨ। ਤੁਸੀਂ ਨੀਚੇ ਦੋਵੇਂ ਤਸਵੀਰਾਂ ਵਿੱਚ ਅੰਤਰ ਦੇਖ ਸਕਦੇ ਹੋ।

ਹੁਣ ਅਸੀਂ ਸਰਚ ਕੀਤਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਕਿਸਾਨ ਆਰਡੀਨੈਂਸ ਬਿੱਲਾਂ ਦਾ ਸਮਰਥਨ ਕੀਤਾ ਸੀ ਜਾਂ ਨਹੀਂ? ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਖੰਗਾਲਣ ਤੇ ਸਾਨੂੰ ਕਈ ਮੀਡੀਆ ਰਿਪੋਰਟ ਮਿਲੀਆਂ।
17 ਸਤੰਬਰ 2020 ਨੂੰ ਪ੍ਰਕਾਸ਼ਿਤ ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਦੇ ਮੁਤਾਬਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਆਨ ਦਿੱਤਾ ਸੀ ਕਿ ਆਮ ਆਦਮੀ ਪਾਰਟੀ ਪਾਰਲੀਮੈਂਟ ਦੇ ਵਿਚ ਕਿਸਾਨ ਆਰਡੀਨੈਂਸ ਬਿੱਲ ਦਾ ਵਿਰੋਧ ਕਰੇਗੀ। ਪਾਰਲੀਮੈਂਟ ਦੇ ਵਿੱਚ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਭਗਵੰਤ ਮਾਨ ਹਨ।

Conclusion
ਸਾਡੀ ਜਾਨ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਮ ਤੇ ਵਾਇਰਲ ਹੋ ਰਿਹਾ ਟਵੀਟ ਫਰਜ਼ੀ ਹੈ ਜਿਸ ਨੂੰ ਫੋਟੋਸ਼ਾਪ ਜਾਂ ਕਿਸੇ ਹੋਰ ਐਡਿਟਿੰਗ ਟੂਲ ਦੀ ਮਦਦ ਨਾਲ ਬਣਾਇਆ ਗਿਆ ਹੈ।
Result: Manipulated
Sources
https://twitter.com/ArvindKejriwal
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044