ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲੀਸ ਨੇ ਬੈਂਕ (Bank) ਨੂੰ ਲੁੱਟਣ ਆਏ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ। ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਨੇ ਚੋਰਾਂ ਨੂੰ ਲੋਕਾਂ ਦੁਆਰਾ ਇਤਲਾਹ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ। ਵਾਇਰਲ ਹੋ ਰਹੀ ਵੀਡੀਓ ਵਿੱਚ ਪੁਲੀਸ ਨੂੰ ਬੈਂਕ ਦਾ ਸ਼ਟਰ ਚੁੱਕ ਕੇ ਚੋਰਾਂ ਨੂੰ ਗ੍ਰਿਫਤਾਰ ਕਰਦੇ ਹੋਏ ਦੇਖਿਆ ਜਾ ਸਕਦਾ ਹੈ।
ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਪੇਜ “ਆਵਾਜ਼ ਏ ਕੌਮ ਟੀਵੀ’ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਬੈਂਕ ਲੁੱਟਣ ਆਏ ਡਾਕੂਆਂ ਨਾਲ ਹੋ ਗਈ ਕਲੋਲ।’ ਇਸ ਵੀਡੀਓ ਨੂੰ ਹੁਣ ਤਕ 50 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ।
ਸਰਚ ਦੇ ਦੌਰਾਨ ਸਾਨੂੰ ਮੁੰਬਈ ਤੱਕ ਦੁਆਰਾ ਸਤੰਬਰ 2,2021 ਨੂੰ ਅਪਲੋਡ ਕੀਤੀ ਇਕ ਵੀਡੀਓ ਮਿਲੀ। ਮੁੰਬਈ ਤਕ ਦੁਆਰਾ ਅਪਲੋਡ ਕੀਤੀ ਕਿ ਵੀਡਿਓ ਦੇ ਮੁਤਾਬਕ ਇਹ ਵੀਡੀਓ ਛਿੰਦੀ, ਅਹਿਮਦ ਨਗਰ ਦੀ ਹੈ। ਮੁੰਬਈ ਤੱਕ ਦੀ ਰਿਪੋਰਟ ਦੇ ਮੁਤਾਬਕ ਇਹ ਇਕ ਮਾਕ ਡਰਿੱਲ ਵੀਡੀਓ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਆਪਣੀ ਸਰਚ ਦੇ ਦੌਰਾਨ ਸਾਨੂੰ ਕਈ ਹੋਰ ਮੀਡੀਆ ਸੰਸਥਾਨਾਂ ਦੁਆਰਾ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿਚ ਵਿਸਥਾਰ ਨਾਲ ਪ੍ਰਕਾਸ਼ਤ ਰਿਪੋਰਟ ਮਿਲੀ।
ਸਾਮਨਾ ਅਤੇ ਮਹਾਰਾਸ਼ਟਰਾ ਟਾਈਮਜ਼ ਦੀ ਰਿਪੋਰਟ ਦੇ ਮੁਤਾਬਕ ਇਹ ਮੌਕ ਡਰਿੱਲ ਅਹਿਮਦਨਗਰ ਦੀ ਪਿੰਡਾਂ ਦੀ ਸਕਿਉਰਿਟੀ ਟੀਮ ਦੁਆਰਾ ਕਰਵਾਈ ਗਈ ਸੀ। ਰਿਪੋਰਟ ਦੇ ਮੁਤਾਬਕ ਕਿਸੇ ਐਮਰਜੈਂਸੀ ਜਿਸ ਸਥਿਤੀ ਵਿੱਚ ਮੌਕ ਡਰਿੱਲ ਦੇ ਪ੍ਰੈਕਟਿਸ ਸੈਸ਼ਨ ਨੂੰ ਕਰਵਾਇਆ ਗਿਆ ਸੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਅਸਲ ਦੇ ਵਿੱਚ ਇੱਕ ਮੌਕ ਡਰਿੱਲ ਹੈ। ਮੌਕ ਡ੍ਰਿਲ ਦੀ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://www.youtube.com/watch?v=VofFsKVQKCo
https://www.saamana.com/ahmednagar-shendi-bank-theft-mock-drill/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ