ਸੋਸ਼ਲ ਮੀਡੀਆ ‘ਤੇ ਇੱਕ ਥਰਮਲ ਪਲਾਂਟ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਬਠਿੰਡਾ (Bathinda) ਦੇ ਗੁਰੂ ਨਾਨਕ ਥਰਮਲ ਪਲਾਂਟ ਦਾ ਹੈ। ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ‘Labhi Dhalla’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, “ਅਲਵਿਦਾ ਥਰਮਲ ਪਲਾਂਟ ਸਿਹਾਂ।” ਇਸ ਵੀਡੀਓ ਨੂੰ ਹੁਣ ਤਕ ਪੰਜ ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਬਠਿੰਡਾ ਵਿਖੇ ਥਰਮਲ ਪਲਾਂਟ ਨੂੰ ਢਾਹੁਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਅੱਜ ਥਰਮਲ ਪਲਾਂਟ ਦੀਆਂ ਬੰਦ ਪਈਆਂ ਯੂਨਿਟਾਂ ਦੀ ਚਿਮਨੀਆਂ ਨੂੰ ਢਾਹਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਥਰਮਲ ਪਲਾਂਟ ਦੀ ਥਾਂ ਸਨਅਤੀ ਪਾਰਕ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਇਸ ਥਾਂ ਉਤੇ ਕਈ ਹੋਰ ਪ੍ਰਾਜੈਕਟ ਬਣਾਉਣ ਦੀ ਯੋਜਨਾ ਹੈ।
ਅਸੀਂ ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਵਾਇਰਲ ਪੋਸਟ ‘ਤੇ ਆਏ ਕਮੈਂਟਾਂ ਨੂੰ ਪੜ੍ਹਿਆ। ਕਈ ਸੋਸ਼ਲ ਮੀਡਿਆ ਯੂਜ਼ਰ ਨੇ ਕਮੈਂਟ ਕਰਦਿਆਂ ਵੀਡੀਓ ਨੂੰ ਪੁਰਾਣਾ ਦੱਸਿਆ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਆਪਣੀ ਪੜਤਾਲ ਨੂੰ ਅੱਗੇ ਵਧਾਉਂਦਿਆ ਅਸੀਂ ਕੀਵਰਡ ਸਰਚ ਜਰੀਏ ਵੀਡੀਓ ਨੂੰ ਲੈ ਕੇ ਆਪਣੀ ਸਰਚ ਜਾਰੀ ਰੱਖੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਸਾਲ 2019 ਵਿੱਚ ਇੱਕ ਫੇਸਬੁੱਕ ਪੇਜ਼ ਦੁਆਰਾ ਅਪਲੋਡ ਮਿਲੀ। ਫੇਸਬੁੱਕ ਪੇਜ Safidon HR-33 ਨੇ 6 ਅਗਸਤ, 2019 ਨੂੰ ਵੀਡੀਓ ਨੂੰ ਸ਼ੇਅਰ ਕਰਦਿਆਂ ਇਸਨੂੰ ਪਾਨੀਪਤ ਦਾ ਦੱਸਿਆ।
ਅੱਗੇ ਵਧਦੇ ਹੋਏ ਅਸੀਂ ਪਾਣੀਪਤ ਦੇ ਥਰਮਲ ਪਲਾਂਟ ਨੂੰ ਨਸ਼ਟ ਕਰਨ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲਿਆ। ਸਰਚ ਦੇ ਦੌਰਾਨ ਸਾਨੂੰ ਜਾਗਰਣ ਦੀ ਇਕ ਰਿਪੋਰਟ ਮਿਲੀ ਜਿਸ ਮੁਤਾਬਕ ਦੇਸ਼ ਵਿੱਚ ਪਹਿਲੀ ਬਾਰ ਆਧੁਨਿਕ ਢੰਗ ਨਾਲ ਵਿਸਫੋਟ ਕਰਕੇ ਥਰਮਲ ਪਲਾਂਟ ਨੂੰ ਢਹਿ ਢੇਰੀ ਕੀਤਾ ਗਿਆ।

ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਯੂ ਟਿਊਬ ਚੈਨਲ ‘ਖਬਰ ਖਖਾਟਾ’ ਦੁਆਰਾ ਅਪ੍ਰੈਲ 5,2019 ਨੂੰ ਅਪਲੋਡ ਮਿਲੀ।
ਅਸੀਂ ਬਠਿੰਡਾ ਦੇ ਥਰਮਲ ਪਲਾਂਟ ਦੀਆਂ ਮੌਜੂਦਾ ਤਸਵੀਰਾਂ ਦੇ ਲਈ ਆਪਣੇ ਸਹਿਯੋਗੀ ਨੂੰ ਸੰਪਰਕ ਕੀਤਾ। ਤਸਵੀਰਾਂ ਮਿਲਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਬਠਿੰਡਾ ਦੇ ਥਰਮਲ ਪਲਾਂਟ ਦਾ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਦਾ ਬਠਿੰਡਾ ਥਰਮਲ ਪਲਾਂਟ ਨਾਲ ਕੋਈ ਸੰਬੰਧ ਨਹੀਂ ਹੈ।
Result: Misleading
Sources
https://www.youtube.com/watch?v=GCC8OQTsikw
https://www.facebook.com/SafidonHR33/videos/410936506296644/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ