ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਦਾ ਟਵੀਟ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਭਗਵੰਤ ਮਾਨ ਨੇ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਬਤੌਰ ਮੁੱਖ ਮੰਤਰੀ ਦੇ ਚਿਹਰੇ ਵਜੋਂ ਸਵਾਗਤ ਕੀਤਾ ਹੈ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਟBhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤਵੀਟ ਦੇ ਮੁਤਾਬਕ ਭਗਵੰਤ ਮਾਨ ਨੇ ਟਵੀਟ ਕਰਦਿਆਂ ਨਵਜੋਤ ਸਿੰਘ ਸਿੱਧੂ ਦਾ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਸਵਾਗਤ ਕੀਤਾ ਅਤੇ ਕਿਹਾ ਕਿ ਉਹ ‘ਤੇ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਬਿਹਤਰੀ ਅਤੇ ਭਲਾਈ ਦੇ ਲਈ ਕੰਮ ਕਰਨਗੇ।

ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਹ ਟਵੀਟ ਖੂਬ ਵਾਇਰਲ ਹੋ ਰਿਹਾ ਹੈ।

ਫੇਸਬੁੱਕ ਯੂਜ਼ਰ ‘ਹਰਪ੍ਰੀਤ ਕੌਰ’ ਨੇ ਇਸ ਟਵੀਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਸਿੱਧੂ ਅਜੇ ਘਰ ਨਹੀਂ ਪਹੁੰਚਿਆ ਭਗਵੰਤ ਮਾਨ ਨੇ ਤਾਂ ਕਰਤਾ ਸਵਾਗਤ।’

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਭਗਵੰਤ ਮਾਨ ਦੇ ਟਵੀਟ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਭਗਵੰਤ ਮਾਨ ਦੇ ਟਵਿੱਟਰ ਹੈਂਡਲ ਨੂੰ ਖੰਗਾਲਿਆ।
ਆਪਣੀ ਸਰਚ ਦੇ ਦੌਰਾਨ ਸਨ ਭਗਵੰਤ ਮਾਨ ਦੇ ਅਧਿਕਾਰਿਕ ਟਵਿੱਟਰ ਅਕਾਊਂਟ ਤੇ ਇਸ ਤਰ੍ਹਾਂ ਦਾ ਕੋਈ ਟਵੀਟ ਨਹੀਂ ਮਿਲਿਆ। ਭਗਵੰਤ ਮਾਨ ਦੁਆਰਾ 28 ਸਤੰਬਰ 2021 ਨੂੰ ਕੀਤੇ ਆਪਣੀ ਟਵੀਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਲੁਧਿਆਣਾ ਫੇਰੀ ਬਾਰੇ ਦੱਸਿਆ ਹੋਇਆ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਟਵੀਟ ਨੂੰ ਹੋਰ ਖੰਗਾਲਿਆ। ਅਸੀਂ ਭਗਵੰਤ ਮਾਨ ਦੁਆਰਾ ਪਹਿਲਾਂ ਕੀਤੇ ਗਏ ਟਵੀਟ ਤੇ ਵਾਇਰਲ ਹੋ ਰਹੇ ਟਵੀਟ ਨੂੰ ਗੌਰ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਟਵੀਟ ਵਿੱਚ ਕੁਝ ਖਾਮੀਆਂ ਹਨ। ਸੋਸ਼ਲ ਮੀਡੀਆ ਤੇ ਭਗਵੰਤ ਮਾਨ ਦੇ ਨਾਮ ਤੋਂ ਵਾਇਰਲ ਹੋ ਰਹੇ ਟਵੀਟ ‘ਚ ਟਵੀਟ ਨੂੰ ਟਰਾਂਸਲੇਟ ਦਾ ਆਪਸ਼ਨ ਨਹੀਂ ਦਿਖਾਈ ਦੇ ਰਿਹਾ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਟਵੀਟ ਦੀ ਪੁਸ਼ਟੀ ਦੇ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਹੈੱਡ ਦਿਗਵਿਜੈ ਧੰਜੂ ਦੇ ਨਾਲ ਸੰਪਰਕ ਕੀਤਾ। ਨਿਊਜ਼ਚੈਕਰ ਦੇ ਨਾਲ ਗੱਲਬਾਤ ਦੌਰਾਨ ਦਿਗਵਿਜੇ ਧੰਜੂ ਨੇ ਦੱਸਿਆ ਕਿ ਇਹ ਸੱਚ ਨਹੀਂ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਟਵੀਟ ਫਰਜ਼ੀ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੇ ਨਾਮ ਤੋਂ ਵਾਇਰਲ ਹੋ ਰਿਹਾ ਟਵੀਟ ਫਰਜ਼ੀ ਹੈ। ਭਗਵੰਤ ਮਾਨ ਨੇ ਇਸ ਤਰ੍ਹਾਂ ਦਾ ਕੋਈ ਬੀਟ ਨਹੀਂ ਕੀਤਾ ਹੈ।
Result: Fabricated
Sources
Bhagwant Mann Twitter : https://twitter.com/BhagwantMann
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ